ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ : ਸੂਰਜ ਭਾਨ ਬਬਲੀ ਢੱਡਰੀਆ

Share and Enjoy !

Shares

(ਜਗਸੀਰ ਸਿੰਘ) ਲੌਂਗੋਵਾਲ। ਕੁੱਲ ਹਿੰਦ ਕਾਂਗਰਸ ਪਾਰਟੀ ਵਲੋਂ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਨਿਯੁਕਤੀ ‘ਤੇ ਉਨਾਂ ਨੂੰ ਵਧਾਈ ਦਿੰਦਿਆਂ ਜ਼ਿਲਾ ਤਾਲਮੇਲ ਸੈੱਲ ਸੰਗਰੂਰ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ ਰਾਜਾ ਵੜਿੰਗ ਕਾਂਗਰਸ ਦੇ ਮਿਹਨਤੀ ਤੇ ਜੂਝਾਰੂ ਨੇਤਾ ਹਨ, ਜਿਨਾਂ ਨੇ ਕਾਂਗਰਸ ਸਰਕਾਰ ਮੌਕੇ 111 ਦਿਨਾਂ ਦੇ ਕਾਰਜਕਾਲ ਦੌਰਾਨ ਟਰਾਂਸਪੋਰਟ ਮੰਤਰੀ ਦੇ ਅਹੁਦੇ ’ਤੇ ਰਹਿਕੇ ਵਿਰੋਧੀਆਂ ਨੂੰ ਬਹੁਤ ਕੁੱਝ ਸੋਚਣ ਲਈ ਮਜ਼ਬੂਰ ਕਰ ਦਿੱਤਾ ਤੇ ਆਪਣੇ ਅਹੁਦੇ ਦਾ ਬਾਖੂਬੀ ਇਸਤੇਮਾਲ ਕਰਦੇ ਹੋਏ ਪੰਜਾਬ ਦੇ ਖਜਾਨੇ ਨੂੰ ਖੋਰਾ ਲਗਾਉਣ ਵਾਲੇ ਦਿਗਜਾਂ ਨੂੰ ਨੱਥ ਪਾਈ, ਜਿਸ ਕਾਰਨ ਰਾਜਾ ਵੜਿੰਗ ਪੂਰੇ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਬਣ ਗਏ, ਇਨਾਂ ਦੀ ਕਾਬਲੀਅਤ ਤੇ ਮਿਹਨਤ ਨੂੰ ਦੇਖਦੇ ਹੋਏ ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ। ਉਨਾਂ ਕਾਂਗਰਸ ਹਾਈਕਮਾਂਡ ਦੇ ਫੈਸਲੇ ਦਾ ਇਕ ਵਾਰ ਫਿਰ ਤੋਂ ਸਵਾਗਤ ਕਰਦੇ ਹੋਏ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆ ਕਿਹਾ ਇਸ ਨਾਲ ਪੰਜਾਬ ‘ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਬਣੇਗੀ, ਕਿਉਂਕਿ ਰਾਜਾ ਵੜਿੰਗ ਸਰਕਾਰ ਨਾਲ ਟੱਕਰ ਲੈਣ  ਤੇ ਪੰਜਾਬ ਦੇ ਹਿੱਤਾਂ ਲਈ ਦਿਨ ਰਾਤ ਮਿਹਨਤ ਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਜਜਬਾ ਆਪਣੇ ਦਿਲ ‘ਚ ਰੱਖਦੇ ਹਨ। ਸ੍ਰੀ ਸੂਰਜ ਭਾਨ  ਨੇ ਕਿਹਾ ਕਿ ਰਾਜਾ ਵੜਿੰਗ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਤੇ ਲਗਾਏ ਗਏ ਲਾਰਿਆਂ ਦਾ ਪਰਦਾਫਾਸ਼ ਕਰਨਗੇ। ਉਨਾਂ ਕਾਂਗਰਸ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਾਨੂੰ ਇਕਜੁੱਟ ਹੋ ਕੇ ਪੰਜਾਬ ਦੇ ਹੱਕਾਂ ਲਈ ਲੜਾਈ ਲੜਨ ਦੀ ਲੋੜ ਹੈ।

About Post Author

Share and Enjoy !

Shares

Leave a Reply

Your email address will not be published.