– ਪੁਲਿਸ ਜ਼ਿਲ੍ਹਾ ਖੰਨਾ ਅਤੇ ਐਨਜੀਓ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਦਿੱਤਾ ਏਕਤਾ ਦਾ ਸੰਦੇਸ਼
(ਹਰਪ੍ਰੀਤ ਸਿੰਘ ਕੈਲੇ) ਮਾਛੀਵਾੜਾ ਸਾਹਿਬ। ਰਾਸ਼ਟਰੀ ਏਕਤਾ ਦਿਵਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ (ਐਨਜੀਓ) ਦੇ ਸਹਿਯੋਗ ਨਾਲ ਮਾਛੀਵਾੜਾ ਸਾਹਿਬ ਵਿਖੇ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਮੈਰਾਥਨ ’ਚ ਐਸਐਸਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਮੁਖੀ ਨਿਰੰਜਨ ਕੁਮਾਰ ਦੀ ਅਗਵਾਈ ਹੇਠ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਹਿਰ ਦਾ ਚੱਕਰ ਲਗਾ ਕੇ ਰਾਸ਼ਟਰੀ ਏਕਤਾ, ਭਾਈਚਾਰੇ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ।
ਇਸ ਮੌਕੇ ਪੁਲਿਸ ਜ਼ਿਲ੍ਹਾ ਸਾਂਝ ਕੇਂਦਰ ਦੀ ਇੰਚਾਰਜ ਰਾਜਵੰਤ ਕੌਰ, ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ, ਸਕੂਲ ਮੁਖੀ ਨਿਰੰਜਨ ਕੁਮਾਰ ਅਤੇ ਐਨਜੀਓ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਰਾਸ਼ਟਰੀ ਏਕਤਾ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਲਈ ਆਪਸੀ ਪਿਆਰ, ਸਦਭਾਵਨਾ, ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ, ਸਮਾਜ ’ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪੁਲਿਸ ਜ਼ਿਲ੍ਹਾ ਖੰਨਾ ਅਤੇ ਐਨਜੀਓ ਵੱਲੋਂ ਕੀਤਾ ਗਿਆ ਇਹ ਉਪਰਾਲਾ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਰਿਹਾ। ਇਸ ਮੈਰਾਥਨ ’ਚ ਥਾਣਾ ਮੁਖੀ ਮਾਛੀਵਾੜਾ ਕਰਮਜੀਤ ਸਿੰਘ, ਟ?ਰੈਫਿਕ ਇੰਚਾਰਜ ਮਾਛੀਵਾੜਾ ਜਸਵੀਰ ਸਿੰਘ, ਟ?ਰੈਫਿਕ ਇੰਚਾਰਜ ਸਮਰਾਲਾ ਤਰਨਜੀਤ ਸਿੰਘ, ਅੰਮ੍ਰਿਤਪਾਲ ਸਮਰਾਲਾ, ਸਰਪੰਚ ਪਰਮਜੀਤ ਕੌਰ ਸੈਣੀ, ਸਕੂਲ ਕੈਂਪਸ ਮੈਨੇਜਰ ਨਰਿੰਦਰ ਸਿੰਘ, ਜਗਦੀਸ਼ ਕੁਮਾਰ ਚਾਨਣਾ, ਪਰਮਦੀਪ ਪਾਲ ਸਿੰਘ ਆਦਿ ਵੀ ਸ਼ਾਮਿਲ ਹੋਏ।