ਲਾਇਨਜ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਲਾਇਨ ਅਤੁਲ ਜੈਨ ਨੇ ਡਿਸਟ੍ਰਿਕਟ ਗਵਰਨਰ ਲਾਇਨ ਅਰੋੜਾ ਨਾਲ ਕੀਤੀ ਮੁਲਾਕਾਤ

Share and Enjoy !

Shares

ਫਗਵਾੜਾ (ਸ਼ਿਵ ਕੋੜਾ) : ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਕਲੱਬ ਦੇ ਇਕ ਵਫਦ ਨੇ ਸਾਲ 2022-23 ਲਈ ਲਾਇਨਜ ਇੰਟਰਨੈਸ਼ਨਲ 321-ਡੀ ਦੇ ਨਵ-ਨਿਯੁਕਤ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨਾਲ ਮੁਲਾਕਾਤ ਕੀਤੀ। ਵਫਦ ਵਿਚ ਸ਼ਾਮਲ ਲਾਇਨ ਅਤੁਲ ਜੈਨ ਤੋਂ ਇਲਾਵਾ ਕਲੱਬ ਦੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ, ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਤੇ ਲਾਇਨ ਸ਼ਸ਼ੀ ਕਾਲੀਆ ਨੇ ਉਹਨਾਂ ਨੂੰ ਗੁਲਦਸਤਾ ਭੇਂਟ ਕਰਕੇ ਨਿਯੁਕਤੀ ਦਾ ਸਵਾਗਤ ਕੀਤਾ ਅਤੇ ਆਪਣੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਲਾਇਨ ਅਤੁਲ ਜੈਨ ਨੇ ਕਿਹਾ ਕਿ ਲਾਇਨ ਦਵਿੰਦਰ ਪਾਲ ਅਰੋੜਾ ਨੇ ਬਤੌਰ ਡਿਸਟ੍ਰਿਕਟ ਗਵਰਨਰ-1 ਬਹੁਤ ਵਧੀਆ ਸੇਵਾ ਨਿਭਾਈ ਹੈ। ਉਹਨਾਂ ਡਿਸਟ੍ਰਿਕਟ ਦੀਆਂ ਸਾਰੀਆਂ ਹੀ ਕਲੱਬਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਭਰੋਸਾ ਜਤਾਇਆ ਕਿ ਬਤੌਰ ਡਿਸਟ੍ਰਿਕਟ ਗਵਰਨਰ ਲਾਇਨ ਅਰੋੜਾ ਹੋਰ ਵੀ ਵਧੀਆ ਢੰਗ ਨਾਲ ਡਿਸਟ੍ਰਿਕਟ ਦੀਆਂ ਲਾਇਨਜ ਕਲੱਬਾਂ ਨੂੰ ਆਪਣਾ ਸਹਿਯੋਗ ਦੇਣਗੇ। ਨਵਨਿਯੁਕਤ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਨੇ ਲਾਇਨਜ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਵਜੋਂ ਲਾਇਨ ਅਤੁਲ ਜੈਨ ਤੇ ਚਾਰਟਰ ਪ੍ਰਧਾਨ ਵਜੋਂ ਲਾਇਨ ਗੁਰਦੀਪ ਸਿੰਘ ਕੰਗ ਵਲੋਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹਨਾਂ ਦੀ ਮਿਹਨਤ ਅਤੇ ਪ੍ਰੇਰਣਾ ਸਦਕਾ ਹੀ ਲਾਇਨਜ ਕਲੱਬ ਫਗਵਾੜਾ ਸਿਟੀ ਨੇ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਕਲੱਬ ਦਾ ਦਰਜਾ ਹਾਸਲ ਕੀਤਾ ਹੈ। ਲਾਇਨ ਅਤੁਲ ਜੈਨ ਨੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰ ਪਾਲ ਅਰੋੜਾ ਦੀ ਪ੍ਰੇਰਣਾ ਸਦਕਾ ਲਾਇਨਜ ਕਲੱਬ ਫਗਵਾੜਾ ਸਿਟੀ ਭਵਿੱਖ ਵਿਚ ਹੋਰ ਵੀ ਉੱਚੇ ਮੁਕਾਮ ਹਾਸਲ ਕਰੇਗੀ।

About Post Author

Share and Enjoy !

Shares

Leave a Reply

Your email address will not be published.