ਲਾਇਲਪੁਰ ਖਾਲਸਾ ਕਾਲਜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ 7 ਅਕਤੂਬਰ ਨੂੰ

Share and Enjoy !

Shares

(ਸਤ ਪ੍ਰਕਾਸ਼ ਸਿੰਘ ਸੱਗੂ) ਫਗਵਾੜਾ। ਸ਼੍ਰੀਮਤੀ ਜਸਪ੍ਰੀਤ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਪੂਰਥਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਕੁਇਜ਼ (ਪ੍ਰਸ਼ਨੌਤਰੀ) ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਪ੍ਰਾਪਤ ਹੋਈਆਂ ਐਂਟਰੀਆਂ ਦੇ ਆਧਾਰ ’ਤੇ ਇਹ ਮੁਕਾਬਲਾ ਮਿਤੀ 07-10-2026 ਨੂੰ ਸਵੇਰੇ 10:30 ਵਜੇ ਲਾਇਲਪੁਰ ਖਾਲਸਾ ਕਾਲਜ, ਅਰਬਨ ਅਸਟੇਟ, ਕਪੂਰਥਲਾ ਵਿਖੇ ਆਯੋਜਿਤ ਕੀਤਾ ਜਾਵੇਗਾ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਸਬੰਧਤ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੀ ਵਰਗ-ਵਾਰ ਰਜਿਸਟ?ਰੇਸ਼ਨ ਦਾ ਕੰਮ ਸਵੇਰੇ 09:30 ਵਜੇ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਲਈ ਜਿਨ੍ਹਾਂ ਵਿਦਿਆਰਥੀਆਂ ਦੇ ਨਾਂ ਭੇਜੇ ਗਏ ਹਨ, ਉਨ੍ਹਾਂ ਨੂੰ ਨਿਯਤ ਸਮੇਂ ਅਤੇ ਸਥਾਨ ’ਤੇ ਪਹੁੰਚਣ ਲਈ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਬਾਲ ਗਿਆਨ ਕੁਇਜ਼ ਮੁਕਾਬਲੇ ਦੇ ਨਾਲ-ਨਾਲ ਪੰਜਾਬੀ ਅਤੇ ਹਿੰਦੀ ਭਾਸ਼ਾ ਦੇ ਸਾਹਿਤ ਸਿਰਜਣ ਅਤੇ ਕਾਵਿ-ਗਾਇਨ ਮੁਕਾਬਲੇ ਵੀ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਂਦੇ ਹਨ। ਇਹ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਬਾਲ ਗਿਆਨ ਕੁਇਜ਼ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ 1000/-, 750/- ਅਤੇ 500/- ਰੁਪਏ ਦਾ ਨਕਦ ਇਨਾਮ (ਜਾਂ ਇਸੇ ਮੁੱਲ ਦੀਆਂ ਪੁਸਤਕਾਂ) ਅਤੇ ਪ੍ਰਸੰਸਾ ਪੱਤਰ ਪ੍ਰਦਾਨ ਕੀਤੇ ਜਾਣਗੇ। ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਮੁਕਾਬਲੇ ਵਿੱਚ ਸ਼ਿਰਕਤ ਕਰਨ ਦੇ ਯੋਗ ਹੋਣਗੇ।

About Post Author

Share and Enjoy !

Shares

Leave a Reply

Your email address will not be published.