
ਲਾਡੋਵਾਲ(ਮੋਹਿਤ ਗਾਦੜਾ)-ਜਗਤ ਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਗਮਪੁਰਾ ਸੰਕਲਪ ਨਗਰ ਕੀਰਤਨ ਦਾ ਲਾਡੋਵਾਲ ਚੌਕ ਵਿਖੇ ਇਲਾਕਾ ਨਿਵਾਸੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜਸਵੀਰ ਸਿੰਘ ਪਮਾਲੀ ਦੀ ਅਗਵਾਈ ਹੇਠ ਲੁਧਿਆਣਾ ਤੋਂ ਸਜਾਇਆ ਗਿਆ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਿਹਾ ਸੀ।ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਜਸਵੀਰ ਸਿੰਘ ਪਮਾਲੀ ਅਤੇ ਸੰਗਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸਮਾਜ ਵਿੱਚ ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਆਪਸੀ ਸਾਂਝ ਕਾਇਮ ਰੱਖਣ ਅਤੇ ਸਮਾਜ ਨੂੰ ਬਿਹਤਰ ਬਣਾਉਣ ਲਈ ਪ੍ਰੇਰਿਤ ਕਰਦੀਆਂ ਹਨ।ਇਸ ਮੌਕੇ , ਪ੍ਰਧਾਨ ਸ਼ਮਸ਼ੇਰ ਸਿੰਘ ਲਾਡੋਵਾਲ, ਅਮਰਜੀਤ ਸਿੰਘ ਚੋਪੜਾ,ਮਨਜੀਤ ਸਿੰਘ ਬਾੜੇਵਾਲ, ਧਰਮਿੰਦਰ ਸਿੰਘ ਬਾੜੇਵਾਲ, ਲਖਵੀਰ ਸਿੰਘ ਲਾਡੋਵਾਲ, ਬਲਬੀਰ ਕੁਮਾਰ ਲਾਡੋਵਾਲ, ਬਲਬੀਰ ਰੱਜੋਵਾਲ, ਹੇਮਰਾਜ ਖਹਿਰਾ, ਹਰਜਿੰਦਰ ਸਿੰਘ ਬਾਈ, ਸਤਨਾਮ ਸਿੰਘ, ਹਰਪ੍ਰੀਤ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਫੋਟੋ ਕੈਪਸ਼ਨ ਮਾਨਯੋਗ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦਾ ਦ੍ਰਿਸ਼