
– ਕਿਹਾ, ਪੰਜਾਬ ਸਰਕਾਰ ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ
(ਬਿਊਰੋ ਚੈਕ ਪੋਸਟ) ਚੰਡੀਗੜ।
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਅਰਸੇ ਦੌਰਾਨ ਜਿੱਥੇ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਉਥੇ ਸਿੱਖਿਆ ਵਿਭਾਗ ਵਿੱਚ 8736 ਠੇਕਾ-ਆਧਾਰਤ ਅਧਿਆਪਕ ਪੱਕੇ ਕੀਤੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ 28,000 ਹੋਰ ਠੇਕਾ-ਆਧਾਰਤ ਕਰਮਚਾਰੀਆਂ ਨੂੰ ਵੀ ਪੱਕਾ ਕਰਨ ਸਬੰਧੀ ਕਾਰਵਾਈ ਵੀ ਅਰੰਭੀ ਗਈ ਹੈ।