
ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ )
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਅੱਜ ਯੁਵਾ ਕੌਸ਼ਲ ਉਤਸਵ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿੱਚ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਐਮ.ਪੀ. ਸ. ਕੰਗ ਦਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ, ਵਾਈਸ ਚਾਂਸਲਰ ਅਤੇ ਸਮੂਹ ਵਿਭਾਗਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਡਿਗਰੀ ਦੇ ਨਾਲ-ਨਾਲ ਹੁਨਰ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਅਤੇ ਵਿਦੇਸ਼ਾਂ ਵੱਲ ਜਾਣ ਦੀ ਥਾਂ ਪੰਜਾਬ ਵਿੱਚ ਹੀ ਰੁਜ਼ਗਾਰ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਨੂੰ ਪਛਾਣ ਕੇ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਕਿੱਲ ਪ੍ਰਦਰਸ਼ਨੀਆਂ, ਪ੍ਰੋਜੈਕਟ ਮਾਡਲ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਦੀ ਮੁੱਖ ਮਹਿਮਾਨ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਅੰਤ ਵਿੱਚ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਐਮ.ਪੀ. ਸ. ਮਲਵਿੰਦਰ ਸਿੰਘ ਕੰਗ ਜੀ ਦਾ ਇਸ ਉਤਸਵ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ।