– ਦਿੱਲੀ ਪੁਲਿਸ ਵੱਲੋਂ ਪ੍ਰਦਰਸਨਕਾਰੀਆਂ ’ਤੇ ਲਾਠੀਚਾਰਜ ਅਤੇ ਪੱਤਰਕਾਰਾਂ ਨਾਲ ਕੁੱਟਮਾਰ ਦੀ ਸਖਤ ਨਿਖੇਧੀ
(ਨਿਊਜ਼ ਚੈਕ ਪੋਸਟ) ਮੋਹਾਲੀ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦਿੱਲੀ ਵਿਖੇ ਕਾਕਰੋਚ ਜਨਤਾ ਪਾਰਟੀ ਦੇ ਕਾਰਕੁਨਾਂ ’ਤੇ ਦਿੱਲੀ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਅਤੇ ਪ੍ਰਦਰਸਨ ਦੌਰਾਨ ਪੱਤਰਕਾਰਾਂ ਨਾਲ ਕੀਤੀ ਗਈ ਕੁੱਟਮਾਰ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਹੱਕਾਂ, ਮੰਗਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਲਈ ਸਾਂਤਮਈ ਢੰਗ ਨਾਲ ਪ੍ਰਦਰਸਨ ਕਰਨ ਦਾ ਸੰਵਿਧਾਨਕ ਅਧਿਕਾਰ ਪ੍ਰਾਪਤ ਹੈ।
ਸਰਦਾਰ ਬਰਾੜ ਨੇ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲੋਕਾਂ ਦੀ ਆਵਾਜ ਸੁਣਨ, ਉਨ੍ਹਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਅਤੇ ਅਸਹਿਮਤੀ ਨੂੰ ਸਹਿਣ ਕਰਨ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਆਪਣੇ ਹੱਕਾਂ ਲਈ ਆਵਾਜ ਉਠਾਉਣ ਵਾਲੇ ਲੋਕਾਂ ਨੂੰ ਲਾਠੀਚਾਰਜ, ਕੁੱਟਮਾਰ ਜਾਂ ਹੋਰ ਤਰੀਕਿਆਂ ਨਾਲ ਡਰਾਉਣ ਅਤੇ ਦਬਾਉਣ ਦੀ ਕੋਸ?ਿਸ ਕੀਤੀ ਜਾਂਦੀ ਹੈ, ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਭਾਵਨਾ ਦੇ ਉਲਟ ਹੈ।
ਉਨ੍ਹਾਂ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਸਮਾਜ ਸਾਹਮਣੇ ਸੱਚਾਈ ਲਿਆਉਣ ਅਤੇ ਲੋਕਾਂ ਦੀ ਆਵਾਜ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਅਹਿਮ ਜਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਡਿਊਟੀ ਨਿਭਾ ਰਹੇ ਪੱਤਰਕਾਰਾਂ ਨਾਲ ਕੁੱਟਮਾਰ ਜਾਂ ਉਨ੍ਹਾਂ ਨੂੰ ਆਪਣਾ ਕੰਮ ਕਰਨ ਤੋਂ ਰੋਕਣ ਦੀ ਕੋਈ ਵੀ ਕੋਸ?ਿਸ ਪ੍ਰੈੱਸ ਦੀ ਆਜਾਦੀ ਅਤੇ ਲੋਕਤੰਤਰੀ ਪ੍ਰਣਾਲੀ ਲਈ ਚਿੰਤਾਜਨਕ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ?ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਪੀੜਤ ਪ੍ਰਦਰਸਨਕਾਰੀਆਂ ਤੇ ਪੱਤਰਕਾਰਾਂ ਨੂੰ ਇਨਸਾਫ ਦਿਵਾਇਆ ਜਾਵੇ।
ਉਨ੍ਹਾਂ ਜੋਰ ਦੇ ਕੇ ਕਿਹਾ ਕਿ ਸਰਕਾਰਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਦਾ ਹੱਲ ਸੰਵਾਦ, ਸੰਜਮ ਅਤੇ ਲੋਕਤੰਤਰੀ ਢੰਗ ਨਾਲ ਕਰਨਾ ਚਾਹੀਦਾ ਹੈ, ਨਾ ਕਿ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ ਨੂੰ ਦਬਾਉਣਾ ਚਾਹੀਦਾ ਹੈ। ਲੋਕਤੰਤਰ ਵਿੱਚ ਅਸਹਿਮਤੀ ਦਾ ਸਤਿਕਾਰ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਹੀ ਇੱਕ ਜਵਾਬਦੇਹ ਸਰਕਾਰ ਦੀ ਅਸਲ ਪਛਾਣ ਹੈ।