ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ

Share and Enjoy !

Shares

ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ ਵਿਖੇ 
Ludhiana, 1 ਮਾਰਚ (Check Post) : ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ (ਨੇੜੇ ਧਿਆਨਪੁਰ) ਵਿੱਚ ਹੋਵੇਗੀ। ਇਹ ਜਾਣਕਾਰੀ ਗੁਰਦਾਸਪੁਰੀ ਜੀ ਦੇ ਪਰਿਵਾਰਕ ਸੂਤਰਾਂ ਨੇ ਦਿੱਤੀ ਹੈ। ਉਨ੍ਹਾਂ ਦੇ ਸਪੁੱਤਰ ਤੇਜ ਬਿਕਰਮ ਸਿੰਘ ਰੰਧਾਵਾ ਨੇ ਅਮਰੀਕਾ ਤੋਂ ਤੁਰਨ ਲੱਗਿਆਂ ਫੋਨ ਤੇ ਦੱਸਿਆ ਕਿ ਉਹ ਬੁੱਧਵਾਰ ਸਵੇਰ ਤੀਕ ਪਿੰਡ ਪੁੱਜ ਜਾਣਗੇ। ਭੋਗ ਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 2 ਵਜੇ ਤੀਕ ਹੋਵੇਗੀ। ਗੁਰਦਾਸਪੁਰੀ ਜੀ ਦੇ ਪ੍ਰਸ਼ੰਸਕਾਂ ਚੋਂ ਇੱਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਉੱਦੋਵਾਲੀ ਕਲਾਂ ਦੇ ਖੇਤਾਂ ਵਿੱਚ ਹੀ ਅਮਰਜੀਤ ਗੁਰਦਾਸਪੁਰੀ ਜੀ ਦਾ ਨਖਾਸੂ ਨਾਲ਼ੇ ਕੰਢੇ ਡੇਰਾ ਹੈ। ਭੋਗ ਏਥੇ ਹੀ ਪਾਇਆ ਜਾ ਰਿਹਾ ਹੈ। ਉੱਦੋਵਾਲੀ ਪੁੱਜਣ ਲਈ ਬਰਾਸਤਾ ਕਾਲਾ ਅਫਗਾਨਾ ਤੇ ਬਰਾਸਤਾ ਕੋਟਲੀ ਸੂਰਤ ਮੱਲ੍ਹੀ ਵੀ ਪਹੁੰਚਿਆ ਜਾ ਸਕਦਾ ਹੈ।

About Post Author

Share and Enjoy !

Shares

Leave a Reply

Your email address will not be published.