ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

Share and Enjoy !

Shares

(ਸ਼ਿਵ ਕੋੜਾ) ਫਗਵਾੜਾ। ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 161ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਜੇ.ਸੀ.ਆਈ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅੰਸ਼ੂ ਸਰਾਫ ਸ਼ਾਮਲ ਹੋਏ। ਉਹਨਾਂ ਦੇ ਨਾਲ ਜੇ.ਸੀ.ਆਈ. ਦੇ ਸਾਬਕਾ ਰਾਸ਼ਟਰੀ ਪ੍ਰਧਾਨ ਸ. ਮੁੁਖਿੰਦਰ ਸਿੰਘ ਅਤੇ ਜੇ.ਸੀ. ਤੁਸ਼ਾਰ ਮਿੱਤਲ ਜੋਨ ਪ੍ਰਧਾਨ ਨੇ ਵੀ ਖਾਸ ਤੌਰ ਤੇ ਸ਼ਿਰਕਤ ਕੀਤੀ। ਅੰਸ਼ੂ ਸਰਾਫ ਨੇ 75 ਲੋੜਵੰਦ ਪਰਿਵਾਰਾਂ ਨੂੰ ਇਕ ਮਹੀਨੇ ਦਾ ਰਾਸ਼ਨ ਵੰਡਣ ਦਾ ਸ਼ੁੱਭ ਆਰੰਭ ਕਰਵਾਇਆ ਅਤੇ ਬਲੱਡ ਬੈਂਕ ਦੇ ਸਰਪ੍ਰਸਤ ਉਦਯੋਗਪਤੀ ਕੇ.ਕੇ. ਸਰਦਾਨਾ ਦੀ ਪ੍ਰੇਰਣਾ ਸਦਕਾ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸ੍ਰ. ਰਘਬੋਤਰਾ ਨੇ ਦੱਸਿਆ ਕਿ ਪਿਛਲੇ 13 ਸਾਲ ਤੋਂ ਰਾਸ਼ਨ ਵੰਡਣ ਦੀ ਸੇਵਾ ਲਗਾਤਾਰ ਨਿਭਾਈ ਜਾ ਰਹੀ ਹੈ। ਜਿਸ ਵਿਚ ਸਮਾਜ ਸੇਵਕ ਰਮੇਸ਼ ਗਾਬਾ, ਰਮੇਸ਼ ਦੁੱਗਲ, ਵਿਨੋਦ ਮੜੀਆ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਜਿੰਦਰ ਸਿੰਘ ਕੋਛੜ (ਖੰਡ ਵਾਲੇ), ਡਾ. ਆਸ਼ੂਦੀਪ, ਵਿਸ਼ਵਾ ਮਿੱਤਰ ਸ਼ਰਮਾ, ਰਾਜੀਵ ਕੁਮਰਾ ਅਤੇ ਐਨ.ਆਰ.ਆਈ. ਸਤਪਾਲ ਦਾ ਵਢਮੁੱਲਾ ਸਹਿਯੋਗ ਰਹਿੰਦਾ ਹੈ। ਅੱਜ ਦੀ ਸੇਵਾ ਵਿਚ ਸਭ ਤੋਂ ਵੱਧ ਸਹਿਯੋਗ ਸ੍ਰੀਮਤੀ ਅੰਜਲੀ ਪਤਨੀ ਸ੍ਰੀ ਸੰਜੀਵ ਕੁਮਾਰ ਲੋਕਪਾਲ ਪਾਵਰਕਾਮ ਦਾ ਰਿਹਾ। ਇਸ ਮੌਕੇ ਤਾਰਾ ਚੰਦ ਚੁੰਬਰ, ਟੀ.ਡੀ. ਚਾਵਲਾ, ਰੂਪ ਲਾਲ, ਕਿ੍ਰਸ਼ਨ ਕੁਮਾਰ, ਵਿਸ਼ਵਾਮਿੱਤਰ ਸ਼ਰਮਾ, ਸੁਧਾ ਬੇਦੀ, ਮੋਹਨ ਲਾਲ ਤਨੇਜਾ ਆਦਿ ਹਾਜਰ ਸਨ।

About Post Author

Share and Enjoy !

Shares

Leave a Reply

Your email address will not be published.