ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ. ਨੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

Share and Enjoy !

Shares

(ਗੁਰਵਿੰਦਰ ਸਿੰਘ ਚਹਿਲ) ਹੀਰੋਂ ਖੁਰਦ।

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ. ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ।ਇਸ ਮੌਕੇ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇੱਕ ਟੀਮ ਵੱਜੋਂ ਕਾਰਜ ਕੀਤੇ ਜਾਣ ਤਾਂ ਜੋ ਪੰਜਾਬ ਦੀ ਸਕੂਲ ਸਿੱਖਿਆ ਉਚੇਰੀ ਬੁਲੰਦੀਆਂ ਨੂੰ ਛੂਹ ਸਕੇ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਆਪਣੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।

 

About Post Author

Share and Enjoy !

Shares

Leave a Reply

Your email address will not be published.