ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਲਈ ਤਿਆਰੀਆਂ ਸ਼ੁਰੂ -ਭਾਈ ਅਵਤਾਰ ਸਿੰਘ ਰਾਏਸਰ 

Share and Enjoy !

Shares
ਹਠੂਰ( ਕੌਸ਼ਲ ਮੱਲ੍ਹਾ ); ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਮੁੱਖ ਮੰਤਰੀ ਬਣਾਉਣ ਲਈ ਹੁਣੇ ਤੋਂ ਤਿਆਰੀ ਕਰ ਲਈ ਹੈ ,ਮਾਝੇ ਤੋਂ ਬਾਅਦ ਹੁਣ ਮਾਲਵੇ ਵਿੱਚ ਵੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਕ ਵਿੱਚ ਤੇਜ਼ ਲਹਿਰ ਚੱਲ ਰਹੀ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ,ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ, ਦਿਨ ਦਿਹਾੜੇ ਗੋਲੀਆਂ ਨਾਲ ਭੁੰਨੇ ਜਾ ਰਹੇ ਆਮ ਲੋਕਾਂ ਤੋਂ ਬਾਅਦ ਹੁਣ ਕਾਨੂੰਨ ਦੇ ਰਖਵਾਲੇ ਪੁਲਿਸ ਮੁਲਾਜ਼ਮਾਂ ਨੂੰ ਵੀ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਪਸਾਰੇ ਨੇ ਨੌਜਵਾਨਾਂ ਨੂੰ ਮੌਤ ਦੇ ਮੂੰਹ ਸੁੱਟਿਆ ਹੋਇਆ ਹੈ ਤੇ ਸੱਤਾਧਾਰੀ ਧਿਰ ਦੇ ਆਗੂ ਹਾਲਾਤ ਸੁਧਾਰਨ ਦੀ ਬਿਜਾਏ ਊਟ ਪਟਾਂਗ ਗੱਲਾਂ ਨਾਲ ਲੋਕਾਂ ਦੇ ਦਿਲਾਂ ਨੂੰ ਜ਼ਖ਼ਮ ਦੇ ਰਹੇ ਹਨ। ਸੱਤਾਧਾਰੀ ਪਾਰਟੀ ਦੇ ਨੇਤਾ ਪੈਸੇ ਨਾਲ ਆਪਣੀਆਂ ਤਿਜੌਰੀਆਂ ਭਰਨ ਲੱਗੇ ਹੋਏ ਹਨ, ਪੰਜਾਬ ਦੇ ਲੋਕ ਸੜਕਾਂ ਤੇ ਰੁਲ ਰਹੇ ਹਨ।  ਪੱਖੋਕਲਾਂ ਵਿਖੇ ਵੈਦ ਹਰੀ ਸਿੰਘ ਪੱਖੋਕਲਾਂ ਦੇ ਘਰ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮਹਾਰਾਜਾ ਰਣਜੀਤ ਸਿੰਘ ਵਾਲਾ ਰਾਜ ਸਥਾਪਿਤ ਕਰਨ ਲਈ ਵਚਨਬੱਧ ਹੈ ਅਤੇ ਸਿੱਖ ਕੌਮ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਜਦ ਇੱਕ ਬਾਣੀ,ਬਾਣੇ ਅਤੇ ਦੁਮਾਲਾ ਸਜਾਉਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਪੰਜਾਬ ਦੇ ਮੁੱਖ ਮੰਤਰੀ ਹੋਣਗੇ ਅਤੇ ਪਰਜਾ ਸੁਖੀ ਸਾਂਦੀ ਵਸੇਗੀ।ਇਸ ਸਮੇਂ ਉਹਨਾਂ ਦੇ ਨਾਲ ਬਾਬਾ ਗੁਰਦੀਪ ਸਿੰਘ ਖਾਲਸਾ, ਜਸਪਾਲ ਸਿੰਘ ਗਿੱਲ,ਧੰਮਾ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕਲਗੀਧਰ,ਗਿਆਨੀ ਨਿਰਭੈ ਸਿੰਘ ਗੱਗੀ , ਚਮਕੌਰ ਸਿੰਘ ਪੱਖੋਕਲਾਂ ਬਾਬਾ ਵਰਿੰਦਰ ਸਿੰਘ ਬਿੰਦੂ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.