
(ਬਿਊਰੋ ਚੈਕ ਪੋਸਟ) ਫਗਵਾੜਾ। ਸਥਾਨਕ ਪਟੇਲ ਨਗਰ ’ਚ 20 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਸਰਦਾਰ ਮਾਨ ਦੀ ਸਪੁੱਤਰੀ ਡਾ. ਕਿਰਨਜੋਤ ਕੌਰ ਵਲੋਂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਕਰੀਬ 40 ਸਾਲ ਤੋਂ ਫਗਵਾੜਾ ਵਾਸੀਆਂ ਦੀ ਸੇਵਾ ‘ਚ ਡਟੇ ਹੋਏ ਹਨ ਅਤੇ ਹਮੇਸ਼ਾ ਡਟੇ ਰਹਿਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸ. ਮਾਨ ਹਰ ਵਾਰਡ ਤੇ ਹਰ ਮੁੱਹਲੇ ’ਚ ਲੋੜੀਂਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਦਾ ਪ੍ਰਬੰਧ ਕਰ ਰਹੇ ਹਨ। ਸ਼ਹਿਰ ਦਾ ਸਰਬ ਪੱਖੀ ਵਿਕਾਸ ਕਰਵਾਉਣਾ ਹੀ ਉਹਨਾਂ ਦਾ ਇੱਕੋ ਇੱਕ ਟੀਚਾ ਹੈ। ਜਿਸ ਵਿਚ ਸੂਬੇ ਦੀ ਭਗਵੰਤ ਮਾਨ ਸਰਕਾਰ ਦਾ ਵਢਮੁੱਲਾ ਸਹਿਯੋਗ ਪ੍ਰਾਪਤ ਹੋ ਰਿਹਾ ਹੈ।