ਵਿਦਿਆਰਥੀਆਂ ਨੂੰ ਹਰੇਕ ਪੱਖ ਤੋਂ ਮਜ਼ਬੂਤ ਬਣਾਉਣਾ ਅਧਿਆਪਕਾਂ ਦਾ ਮੁਢਲਾ ਫ਼ਰਜ਼ – ਡਿਪਟੀ ਡੀ.ਈ.ਓ ਰਜਿੰਦਰ ਕੌਰ

Share and Enjoy !

Shares
ਜੰਡਿਆਲਾ ਗੁਰੂ ( ਚੈੱਕ ਪੋਸਟ ) –
ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਅੰਦਰ ਸਿੱਖਿਆ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਰਚਨਾਤਮਕ ਦੌਰਾ ਕੀਤਾ ਗਿਆ।ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੁੱਲਰ, ਸਰਕਾਰੀ ਐਲੀਮੈਂਟਰੀ ਸਕੂਲ ਬਾਠ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਾਠ ਖੁਰਦ ਦਾ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ। ਉਨ੍ਹਾਂ ਕਲਾਸ ਰੂਮਾਂ ਵਿੱਚ ਜਾ ਕੇ ਬੱਚਿਆਂ ਨਾਲ ਸਿੱਧਾ ਸੰਵਾਦ ਰਚਾਇਆ ਅਤੇ ਉਨ੍ਹਾਂ ਦੇ ਸਿੱਖਣ ਦੇ ਪੱਧਰ ਦੀ ਜਾਂਚ ਕੀਤੀ।ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦਾ ਵਿਦਿਆਰਥੀ ਹੀ ਕੱਲ੍ਹ ਦਾ ਸੁਨਹਿਰੀ ਭਵਿੱਖ ਹੈ। ਅੱਜ ਦੇ ਵਿਦਿਆਰਥੀ ਹੀ ਭਵਿੱਖ ਵਿੱਚ ਆਪਣੇ ਪਰਿਵਾਰ, ਸੂਬੇ ਅਤੇ ਰਾਜ ਨੂੰ ਖੁਸ਼ਹਾਲ ਬਣਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪ ਸਕਦੇ ਹਨ । ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਹਰ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਗੁਣ ਹੁੰਦਾ ਹੈ, ਅਧਿਆਪਕ ਦੀ ਜ਼ਿੰਮੇਵਾਰੀ ਹੈ ਕਿ ਉਸ ਗੁਣ ਨੂੰ ਪਛਾਣ ਕੇ ਉਸ ਨੂੰ ਹੋਰ ਤਰਾਸ਼ਿਆ ਜਾਵੇ। ਅਧਿਆਪਕ ਦਾ ਕੰਮ ਸਿਰਫ ਸਿਲੇਬਸ ਪੂਰਾ ਕਰਵਾਉਣਾ ਨਹੀਂ, ਸਗੋਂ ਬੱਚੇ ਨੂੰ ਹਰ ਪੱਖ ਤੋਂ ਮਜ਼ਬੂਤ ਬਣਾਉਣਾ ਉਸਦਾ ਮੁੱਢਲਾ ਫਰਜ਼ ਹੈ।ਦੌਰੇ ਦੌਰਾਨ ਉਨ੍ਹਾਂ ਵੱਲੋਂ ਸਕੂਲਾਂ ਦੀ ਸਾਫ-ਸਫਾਈ, ਮਿਡ-ਡੇ-ਮੀਲ ਦੀ ਗੁਣਵੱਤਾ, ਵਿਦਿਆਰਥੀਆਂ ਦੀਆਂ ਕਾਪੀਆਂ, ਅਧਿਆਪਕ ਡਾਇਰੀ, ਹਾਜ਼ਰੀ ਰਜਿਸਟਰ (ਅਧਿਆਪਕ ਅਤੇ ਵਿਦਿਆਰਥੀ) ਅਤੇ ਸਕੂਲ ਨੂੰ ਪ੍ਰਾਪਤ ਹੋਈਆਂ ਵੱਖ-ਵੱਖ ਗ੍ਰਾਂਟਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।ਅੰਤ ਵਿੱਚ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਸਕੂਲਾਂ ਵਿੱਚ ਸਹੂਲਤਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published.