
ਮੋਹਿਤ ਗਾਦੜਾ) ਲਾਡੋਵਾਲ: ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਕੈਨੇਡਾ ਅਤੇ ਅਮਰੀਕਾ ਵਿੱਚ ਸਿੱਖੀ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਕਰਨ ਉਪਰੰਤ ਗੁਰੂ ਵਤਨ ਘਰ ਪਰਤਣ ’ਤੇ ਸੰਗਤਾਂ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਅਤੇ ਸਿਰੋਪਾਓ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਕਨੇਡਾ ਅਤੇ ਅਮਰੀਕਾ ਦੀਆਂ ਸੰਗਤਾਂ ਵੱਲੋਂ ਕਰਵਾਏ ਧਾਰਮਿਕ ਸਮਾਗਮਾਂ ਦੌਰਾਨ ਉਨ੍ਹਾਂ ਵੱਲੋਂ ਗੁਰਬਾਣੀ ਦਾ ਪ੍ਰਚਾਰ ਕੀਤਾ ਗਿਆ ਅਤੇ ਸੰਗਤਾਂ ਨੂੰ ਬਾਣੀ ਨਾਲ ਜੁੜਨ ਅਤੇ ਖੰਡੇ-ਬਾਟੇ ਦੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਅੰਮ੍ਰਿਤਧਾਰੀ ਬਣਨ ਲਈ ਪ੍ਰੇਰਿਤ ਕੀਤਾ ਗਿਆ।
ਵਾਪਸੀ ਦੌਰਾਨ ਕੁਰੂਕਸ਼ੇਤਰ ਵਿਖੇ ਗੁਰਪਾਲ ਸਿੰਘ , ਹਰਬੰਸ ਕੰਧੋਲਾ, ਤਜਿੰਦਰ ਕੰਧੋਲਾ,ਕੀਰਤ ਕੰਧੋਲਾ,ਉਰਮਲਜੀਤ ਕੌਰ ਕੰਧੋਲਾ ਪਰਿਵਾਰ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਨ ਉਪਰੰਤ ਪਰਿਵਾਰ ਵੱਲੋਂ ਚਾਹ-ਪਾਣੀ ਦਾ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ ਗਈ ਅਤੇ ਲੰਗਰ ਲਈ ਬੇਅੰਤ ਮਾਇਆ ਵੀ ਭੇਟ ਕੀਤੀ ਗਈ। ਇਸ ਦੌਰਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਦੇ ਪ੍ਰਬੰਧਕਾਂ ਵੱਲੋਂ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਹਰਜੀਤ ਸਿੰਘ, ਭਾਈ ਉਂਕਾਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਰਨੈਲ, ਭਾਈ ਗੁਰਮੀਤ ਭਾਈ ਬਲਦੇਵ ਸਿੰਘ ਸਿੰਘ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।