
(ਸੁਰਿੰਦਰ ਸਿੰਘ ਸਿੱਧੂ) ਤਰਨਤਾਰਨ। ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨਾਂ ਦੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਨੂੰ ਗੁਲਦਸਤਾ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਬਣੀ ਹੋਈ ਤਸਵੀਰ ਭੇਟ ਕਰਦੇ ਹੋਏ ਵਿਆਹ ਦੀ ਮੁਬਾਰਕਬਾਦ ਦਿੱਤੀ। ਵਿਧਾਇਕ ਡਾ. ਸੋਹਲ ਨੇ ਪ੍ਰਮਾਤਮਾਂ ਅੱਗੇ ਅਰਦਾਸ ਬੇਨਤੀ ਕੀਤੀ ਕਿ ਪਰਮਾਤਮਾਂ ਨਵੀਂ ਵਿਆਹੀ ਜੋੜੀ ਦੇ ਸਿਰ ’ਤੇ ਹਮੇਸ਼ਾਂ ਮਿਹਰ ਭਰਿਆ ਹੱਥ ਰੱਖਣ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਗੇ ਵੀ ਪੰਜਾਬ ਤੇ ਪੰਜਾਬੀਅਤ ਦੀ ਚੜਦੀ ਕਲਾ ਲਈ ਕੰਮ ਕਰਦੇ ਰਹਿਣ। ਵਿਧਾਇਕ ਡਾ . ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਮੌਕੇ ਉਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਰਨਤਾਰਨ ਹਲਕੇ ਦੀਆਂ ਮੁਸ਼ਕਲਾਂ ਤੋਂ ਵੀ ਜਾਣੂ ਕਰਵਾਇਆ ਗਿਆ।