ਵਿਧਾਇਕ ਮਦਨ ਲਾਲ ਬੱਗਾ ਵੱਲੋਂ ਜੂਹੀ ਐਨਕਲੇਵ ’ਚ ਨਵੀਆਂ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

Share and Enjoy !

Shares

– ਕਿਹਾ! 80 ਲੱਖ ਰੁਪਏ ਦੀ ਲਾਗਤ ਨਾਲ ਵਸਨੀਕਾਂ ਲਈ ਬਣਾਈਆਂ ਜਾਣਗੀਆਂ ਨਵੀਆਂ ਸੜਕਾਂ

(ਬਿਊਰੋ ਚੈਕ ਪੋਸਟ) ਲੁਧਿਆਣਾ। ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਜੂਹੀ ਐਨਕਲੇਵ ਹੈਬੋਵਾਲ ਵਿਖੇ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਲਾਕਾ ਨਿਵਾਸੀਆਂ ਨਾਲ ਸਾਂਝੇ ਤੌਰ ‘ਤੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਨਾਂ ਨਵੀਆਂ ਸੜਕਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਇਲਾਕਾ ਕਰੀਬ ਇਕ ਦਹਾਕੇ ਤੋਂ ਵਿਕਾਸ ਕਾਰਜਾਂ ਤੋਂ ਵਾਂਝਾ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਗੁਣਵੱਤਾ ‘ਤੇ ਵਿਸ਼ੇਸ਼ ਤਵੱਜੋ ਦਿੰਦਿਆਂ ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ। ਵਿਧਾਇਕ ਨੇ ਅੱਗੇ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਉਹ ਸਮੁੱਚੇ ਪ੍ਰੋਜੈਕਟ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨਾਂ ਜੂਹੀ ਐਨਕਲੇਵ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨਾਂ ਦਾ ਜਲਦ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਰਿਹਾਇਸ਼ੀ ਕਲੋਨੀਆਂ ਵਿੱਚ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਣਗੋਲਿਆ ਕੀਤੇ ਗਏ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ।

About Post Author

Share and Enjoy !

Shares

Leave a Reply

Your email address will not be published.