ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕੀਤੀ ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਰਾਤ ਦੇ ਖਾਣੇ ’ਤੇ ਮੀਟਿੰਗ

Share and Enjoy !

Shares

 

– ਪੰਜਾਬ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਜਲੰਧਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਕਈ ਵਿਧਾਇਕ, ਸਾਬਕਾ ਮੰਤਰੀ ਤੇ ਹੋਰ ਹੋਏ ਮੀਟਿੰਗ ਵਿੱਚ ਸਾਮਲ

(ਬਿਊਰੋ ਚੈਕ ਪੋਸਟ) ਜਲੰਧਰ।

ਵਿਧਾਨ ਸਭਾ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀਰਵਾਰ ਨੂੰ ਦੋਆਬਾ ਖੇਤਰ ਦੇ ਸੀਨੀਅਰ ਕਾਂਗਰਸੀ ਆਗੂਆਂ ਲਈ ਆਪਣੇ ਘਰ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਅਤੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਲਈ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਾਰੇ ਚਰਚਾ ਕੀਤੀ।

ਇਸ ਮੀਟਿੰਗ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਤੇ ਕਾਦੀਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਜਲੰਧਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ, ਡਿਪਟੀ ਵਿਧਾਇਕ ਦਲ ਆਗੂ ਡਾ. ਰਾਜ ਕੁਮਾਰ ਚੱਬੇਵਾਲ, ਸਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ, ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਫਗਵਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜਲੰਧਰ ਮੇਅਰ ਜਗਦੀਸ ਰਾਜਾ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਸੁਸੀਲ ਰਿੰਕੂ, ਚੌਧਰੀ ਸੁਰਿੰਦਰ ਸਿੰਘ ਤੇ ਰਜਿੰਦਰ ਬੇਰੀ ਅਤੇ ਨਕੋਦਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਦਾਹੀਆ ਸਾਮਲ ਹਨ।

ਵਿਧਾਇਕ ਵਿਕਰਮਜੀਤ ਚੌਧਰੀ ਨੇ ਦੱਸਿਆ ਕਿ ਆਗੂਆਂ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਭਵਿੱਖ ਦੀ ਰੂਪ-ਰੇਖਾ ਅਤੇ ਪਿਛਲੇ ਇੱਕ ਮਹੀਨੇ ਵਿੱਚ ‘ਆਪ’ ਸਰਕਾਰ ਦੀ ਕਾਰਗੁਜਾਰੀ ਸਮੇਤ ਕਈ ਗੱਲਾਂ ‘ਤੇ ਚਰਚਾ ਕੀਤੀ।

ਉਹਨਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੋ ਦਿਨਾਂ ਵਿੱਚ ਆਪਣਾ ਇੱਕ ਮਹੀਨਾ ਪੂਰਾ ਕਰ ਰਹੀ ਹੈ। ਇਹ ਬੇਹੱਦ ਨਿਰਾਸਾ ਦੀ ਗੱਲ ਹੈ ਕਿ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਸੁਰੂ ਨਹੀਂ ਕੀਤਾ ਹੈ। ‘ਆਪ‘ ਨੂੰ ਜਨਤਾ ਤੋਂ ਵੱਡਾ ਫਤਵਾ ਮਿਲਿਆ ਹੈ, ਪਰ ਸਰਕਾਰ ਦਾ ਪ੍ਰਦਰਸਨ ਹੁਣ ਤੱਕ ਉਮੀਦਾਂ ਤੋਂ ਘੱਟ ਰਿਹਾ ਹੈ। ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਕਾਂਗਰਸ ਆਪਣੀ ਉਸਾਰੂ ਭੂਮਿਕਾ ਨਿਭਾਏਗੀ ਅਤੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸਰਕਾਰ ਨੂੰ ਜਵਾਬਦੇਹ ਬਣਾਏਗੀ।“ ਵਿਧਾਇਕ ਚੌਧਰੀ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਮੈਂਬਰਸ ਿਪ ਮੁਹਿੰਮ ਪੂਰੇ ਜੋਰਾਂ ‘ਤੇ ਹੈ ਅਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਆਖਿਆ ਕਿ ਸਾਡੀ ਮੈਂਬਰਸ ਿਪ ਮੁਹਿੰਮ ਨੂੰ ਮਿਲੇ ਹੁੰਗਾਰੇ ਤੋਂ ਵੀ ਇਹ ਪਤਾ ਲੱਗਦਾ ਹੈ ਕਿ ਲੋਕ ਮਾਨ ਸਰਕਾਰ ਤੋਂ ਬੇਹੱਦ ਨਿਰਾਸ ਹਨ।

About Post Author

Share and Enjoy !

Shares

Leave a Reply

Your email address will not be published.