ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕੀਤੀ ਸੁਨੀਲ ਜਾਖੜ ਦੇ ਬਿਆਨ ਦੀ ਸਖਤ ਨਿੰਦਾ

Share and Enjoy !

Shares
  • ਸੁਨੀਲਜਾਖੜ ਮੰਗਣ ਮਾਫੀ : ਵਿਕਰਮਜੀਤ ਸਿੰਘ ਚੌਧਰੀ

ਫਿਲੌਰ/ਜਲੰਧਰ| ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਕੀਤੀ ਗਈ ਟਿੱਪਣੀ ਦੀ ਸਖ਼ਤ ਨਿਖੇਧੀ ਕਰਦਿਆਂ ਵਿਧਾਨ ਸਭਾ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਜਾਖੜ ਨੂੰ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੇ ਆਪਣੇ ਘਿਨਾਉਣੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਵਿਧਾਇਕ ਚੌਧਰੀ ਨੇ ਕਿਹਾ ਕਿ ਜਾਖੜ ਵੱਲੋਂ ਵਰਤੀ ਗਈ ਭਾਸ਼ਾ ਭਾਰਤੀ ਰਾਸ਼ਟਰੀ ਕਾਂਗਰਸ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ, ਜੋ ਹਮੇਸ਼ਾ ਸਮਾਜ ਦੇ ਦੱਬੇ-ਕੁਚਲੇ ਅਤੇ ਹਾਸ਼ੀਏ ‘ਤੇ ਬੈਠੇ ਵਰਗਾਂ ਲਈ ਖੜ੍ਹੀ ਹੈ। ਉਹਨਾਂ ਆਖਿਆ, “ਸੁਨੀਲ ਜਾਖੜ ਨੇ ਆਪਣੇ ਬਿਆਨ ਨਾਲ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ ਅਤੇ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਅਜਿਹੀ ਟਿੱਪਣੀ ਦਲਿਤ ਸਮਾਜ ਵੱਲੋਂ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਕਾਂਗਰਸ ਪਾਰਟੀ ਨੇ ਹਮੇਸ਼ਾ ਅਗਾਂਹਵਧੂ ਸੋਚ ਨੂੰ ਅੱਗੇ ਵਧਾਇਆ ਹੈ ਅਤੇ ਸਮਾਜ ਦੇ ਸਰਵਪੱਖੀ ਵਿਕਾਸ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲੀ ਹੈ। ਉਹਨਾਂ ਨੂੰ ਆਪਣੀ ਇਸ ਟਿੱਪਣੀ ਲਈ ਮੁਆਫੀ ਮੰਗਣੀ ਚਾਹੀਦੀ ਹੈ।”

About Post Author

Share and Enjoy !

Shares

Leave a Reply

Your email address will not be published.