ਵਿਧਾਇਕ ਸੰਤੋਸ਼ ਕਟਾਰੀਆ ਦੇ ਬੇਟੇ ਕਰਨਵੀਰ ਕਟਾਰੀਆ ਨੂੰ ਮਿਲੀ ਸੂਬਾ ਪੱਧਰੀ ਵੱਡੀ ਜ਼ਿੰਮੇਵਾਰੀ, ਯੂਥ ਵਿੰਗ ਦੇ ਸਟੇਟ ਜੁਆਇੰਟ ਸਕੱਤਰ ਬਣੇ

Share and Enjoy !

Shares
ਨਵਾਂਸ਼ਹਿਰ  (ਜਤਿੰਦਰ ਪਾਲ ਸਿੰਘ ਕਲੇਰ ) – ਹਲਕਾ ਬਲਾਚੌਰ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਨੌਜਵਾਨ ਅਤੇ ਹਰਮਨ ਪਿਆਰੇ ਆਗੂ ਕਰਨਵੀਰ ਕਟਾਰੀਆ ‘ਤੇ ਵੱਡਾ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਪੰਜਾਬ ਯੂਥ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤਾ ਹੈ।
ਕਰਨਵੀਰ ਕਟਾਰੀਆ ਹਲਕਾ ਬਲਾਚੌਰ ਦੀ ਵਿਧਾਇਕ ਸੰਤੋਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਦੇ ਬੇਟੇ ਹਨ। ਉਹ ਇਸ ਸਮੇਂ ਯੂਥ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਹਲਕੇ ਵਿੱਚ ਨੌਜਵਾਨਾਂ ਵਿੱਚ ਕਾਫੀ ਹਰਮਨ ਪਿਆਰੇ ਹਨ।
ਇਸ ਨਿਯੁਕਤੀ ਦੀ ਖ਼ਬਰ ਆਉਂਦਿਆਂ ਹੀ ਹਲਕੇ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਾਰਟੀ ਦੇ ਸੀਨੀਅਰ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਕਰਨਵੀਰ ਕਟਾਰੀਆ ਨੂੰ ਦਿਲੋਂ ਵਧਾਈਆਂ ਦਿੱਤੀਆਂ ਹਨ। ਆਗੂਆਂ ਦਾ ਕਹਿਣਾ ਹੈ ਕਿ ਇਹ ਸਨਮਾਨ ਕਰਨਵੀਰ ਕਟਾਰੀਆ ਦੀ ਦਿਨ-ਰਾਤ ਦੀ ਮਿਹਨਤ, ਪਾਰਟੀ ਪ੍ਰਤੀ ਲਗਨ ਅਤੇ ਲੋਕਾਂ ਵਿੱਚ ਰਹਿ ਕੇ ਕੰਮ ਕਰਨ ਦੀ ਭਾਵਨਾ ਦਾ ਨਤੀਜਾ ਹੈ।
ਇਸ ਮੌਕੇ ‘ਤੇ ਵਧਾਈ ਦਿੰਦਿਆਂ ਆਗੂਆਂ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਕਰਨਵੀਰ ਕਟਾਰੀਆ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀ ਇਹ ਨਿਯੁਕਤੀ ਨਾਲ ਬਲਾਚੌਰ ਹਲਕੇ ਦੇ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਆਇਆ ਹੈ।
ਅੰਤ ਵਿੱਚ ਸਾਰੇ ਵਰਕਰਾਂ ਨੇ ਕਰਨਵੀਰ ਕਟਾਰੀਆ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਅਤੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ।

About Post Author

Share and Enjoy !

Shares

Leave a Reply

Your email address will not be published.