ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪੂਰੀ ਕਰਨ ਵਾਲੇ ਪੰਜਾਬ ਦੇ 8 ਜਿਲ੍ਹਿਆਂ ਵਿੱਚ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ : ਗੁਲਪ੍ਰੀਤ ਸਿੰਘ ਔਲਖ

Share and Enjoy !

Shares

– ਐਸ ਆਈ ਆਰ 2026 ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 100 ਫੀਸਦੀ ਕੰਮ ਕੀਤਾ ਮੁਕੰਮਲ

(ਸੰਜੀਵ ਕੁਮਾਰ ਬੌਬੀ) ਸ਼ਹੀਦ ਭਗਤ ਸਿੰਘ ਨਗਰ। ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 100 ਫੀਸਦੀ ਕੰਮ ਮੁਕੰਮਲ ਕਰਦਿਆ ਸੂਬੇ ਦੇ ਉਹਨਾਂ ਜਿਲ੍ਹਿਆਂ ਵਿੱਚ ਆਪਣੀ ਥਾਂ ਬਣਾਈ ਹੈ, ਜਿਥੇ ਇਹ ਸਮੁੱਚੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿਲਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਮਾਲੇਰਕੋਟਲਾ, ਮੋਗਾ, ਮਾਨਸਾ , ਤਰਨ ਤਾਰਨ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਨੇ ਵੀ ਐਸ ਆਈ ਆਰ 2026 ਦੀ ਪ੍ਰਕਿਰਿਆ 100 ਫੀਸਦੀ ਮੁਕੰਮਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਇਸ ਕਾਰਜ ਨੂੰ ਸੁਚਾਰੂ ਅਤੇ ਸਮੇ ਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋ ਜ਼ਮੀਨੀ ਪੱਧਰ ਤੇ ਲਗਾਤਾਰ ਤਾਲਮੇਲ ਨਾਲ ਕੰਮ ਕੀਤਾ ਗਿਆ। ਜਿਹਨਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਹੋਏ ਸਨ ਅਤੇ ਦਸਤਾਵੇਜ਼ ਜਾਂ ਹੋਰ ਕਾਰਵਾਈ ਬਕਾਇਆ ਸੀ, ਉਥੇ ਸੰਬੰਧਤ ਬੂਥ ਲੈਵਲ ਅਫਸਰਾਂ ਅਤੇ ਅਧਿਕਾਰੀਆਂ ਵੱਲੋ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ , ਤਾਂ ਜੋ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਕਾਇਆ ਜਾ ਸਕੇ।

ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਜਾਂ ਨਿੱਜੀ ਸੁਣਵਾਈ ਲਈ ਬਿਨਾ ਲੋੜ ਦਫਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲੀ। ਵੋਟਰ ਸੂਚੀਆਂ ਨਾਲ ਸਬੰਧਤ ਸਵਾਲਾਂ ਅਤੇ ਮਾਮਲਿਆਂ ਦੇ ਨਿਪਟਾਰੇ ਲਈ ਜਿਲਾ ਚੋਣ ਅਫਸਰ ਅਤੇ ਚੌਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ।

ਜਿਲਾ ਚੋਣ ਅਫਸਰ ਨੇ ਇਸ ਪ੍ਰਾਪਤੀ ਦਾ ਸਿਹਰਾ ਜਿਲ੍ਹੇ ਦੇ ਸਮੂਹ ਯੋਗ ਵੋਟਰਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ,ਬੂਥ ਲੈਵਲ ਅਫਸਰਾਂ, ਡਾਕੂਮੈਂਟ ਵੈਰੀਫਿਕੇਸ਼ਨ ਟੀਮ ਅਤੇ ਸਮੁੱਚੇ ਚੋਣ ਅਮਲੇ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਧਿਰਾਂ ਵੱਲੋ ਸਰਗਰਮ ਅਤੇ ਸਕਾਰਾਤਮਕ ਸਹਿਯੋਗ ਸਦਕਾ ਇਹ ਮਹੱਤਵਪੂਰਨ ਕੰਮ ਨਿਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਸਕਿਆ ਹੈ।

ਉਨ੍ਹਾਂ ਸਮੁੱਚੀ ਟੀਮ ਦੀ ਕਾਰਗੁਜ਼ਾਰੀ ਦੀ ਸਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਵਿੱਚ ਆਪਣੀ ਤਾਲਮੇਲ , ਜਿੰਮੇਵਾਰੀ ਅਤੇ ਵੋਟਰਾਂ ਤੱਕ ਸਿੱਧੀ ਪਹੁੰਚ ਨੇ ਇਸ ਮੁਹਿੰਮ ਨੂੰ ਸਮੁੱਚੇ ਢੰਗ ਨਾਲ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

About Post Author

Share and Enjoy !

Shares

Leave a Reply

Your email address will not be published.