ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਮੁਹੱਲਾ ਕਲੀਨਿਕ ਖੋਲੇ ਜਾਣਗੇ : ਉਪ ਮੰਡਲ ਮੈਜਿਸਟ੍ਰੇਟ ਗੁਰਸਿਮਰਨ ਸਿੰਘ ਢਿੱਲੋਂ

Share and Enjoy !

Shares

– ਕਲੀਨਿਕ ਖੋਲਣ ਲਈ ਹਲਕਾ ਉੱਤਰੀ ’ਚ ਵੱਖ-ਵੱਖ ਸਥਾਨਾਂ ਦੀ ਕੀਤੀ ਸਮੀਖਿਆ

(ਬਲਵਿੰਦਰ ਕੁਮਾਰ/ਮੰਗਤ ਰਾਮ) ਲੁਧਿਆਣਾ। ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ। ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸਥਾਨਕ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਸੀ। ਉਨਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨਾਂ ਅੱਜ ਹਲਕਾ ਉੱਤਰੀ ਅਧੀਨ ਵਾਰਡ ਨੰਬਰ 88, 90 ਅਤੇ 95 ਵਿਖੇ ਵੱਖ-ਵੱਖ ਢੁੱਕਵੇਂ ਸਥਾਨਾਂ ਦਾ ਦੌਰਾ ਕੀਤਾ ਜਿੱਥੇ ਇਹ ਕਲੀਨਿਕ ਖੋਲੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸੀਨੀਅਰ ਆਮ ਆਦਮੀ ਪਾਰਟੀ ਆਗੂ ਸ੍ਰੀ ਅਮਨ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹਨ। ਉਨਾਂ ਕਿਹਾ ਕਿ 15 ਅਗਸਤ ਮੌਕੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 75 ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਗਏ ਸਨ।  ਉਨਾ ਕਿਹਾ ਕਿ ਇਨਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾਂ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨਾਂ ਦਾ ਇਲਾਜ਼ ਨੇੜੇ ਬਣੇ ਮੁਹੱਲਾ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਇਸ ਮੌਕੇ ਅਨਿਲ ਸ਼ਰਮਾ, ਅਜੀਤ ਢਿੱਲੋਂ, ਗੁਲਸ਼ਨ ਬੁਟੀ, ਕਮਲ ਬਾਤਿਸ਼, ਨਵੀਨ ਕਠਪਾਲ ਅਤੇ ਗੁਲਸ਼ਨ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.