ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਮਾਗਮ ’ਤੇ 150 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ

Share and Enjoy !

Shares

(ਦੇਵ ਸਰਾਭਾ) ਸਰਾਭਾ/ਜੋਧਾਂ। ਸ਼ਹੀਦੇ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਵਸ ਨੂੰ ਸਮਰਪਿਤ ਪਿੰਡ ਪਮਾਲ ਵਿਖੇ ਐਸ.ਸੀ./ਬੀ.ਸੀ. ਭਲਾਈ ਮੰਚ ਵੱਲੋਂ ਸਟੇਟ ਅਵਾਰਡੀ ਡਾ. ਰਮੇਸ਼ ਮਨਸੂਰਾਂ ਵਾਲਿਆਂ ਦੀ ਟੀਮ ਦਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਸਰਪੰਚ ਡਾ. ਬਲਵਿੰਦਰ ਸਿੰਘ ਸੇਖੋਂ ਨੇ ਕੀਤੀ।
ਡਾ. ਰਮੇਸ਼ ਮਨਸੂਰਾਂ ਵਾਲਿਆਂ ਨੇ 150 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 8 ਮਰੀਜ਼ ਆਪਰੇਸ਼ਨ ਲਈ ਚੁਣੇ ਗਏ। ਉਨ੍ਹਾਂ ਦੱਸਿਆ ਕਿ ਚਿੱਟੇ ਮੋਤੀਏ ਦੇ ਆਪਰੇਸ਼ਨ ਮੁਫ਼ਤ ਕੀਤੇ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਲਾਈ ਮੰਚ ਦੇ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਜਤਿੰਦਰ ਸਿੰਘ ਪਮਾਲ ਨੇ ਦੱਸਿਆ ਕਿ ਮੰਚ ਵੱਲੋਂ ਸ਼ਹੀਦਾਂ ਦੇ ਜਨਮ ਤੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਹੁਣ ਤੱਕ 20 ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਤ 100 ਕਿਤਾਬਚੇ ਵੀ ਵੰਡੇ ਗਏ। 102 ਸਾਲਾ ਬਜ਼ੁਰਗ ਸਰਦਾਰ ਚੰਨਣ ਸਿੰਘ ਵੱਲੋਂ ਡਾ. ਰਮੇਸ਼ ਮਨਸੂਰਾਂ ਵਾਲਿਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਅਮਰਜੀਤ ਸਿੰਘ ਅੰਬੀ, ਪੰਚ ਲਖਵੀਰ ਸਿੰਘ, ਪੰਚ ਬੇਅੰਤ ਸਿੰਘ ਸਮੇਤ ਨਗਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.