ਸਕਿੱਟ ’ਚ ਰੱਤੋਕੇ ਸਕੂਲ ਦੂਸਰੇ ਸਥਾਨ ’ਤੇ

Share and Enjoy !

Shares

(ਗੁਰਵਿੰਦਰ ਸਿੰਘ ਚਹਿਲ) ਚੀਮਾ ਮੰਡੀ। ਅਜਾਦੀ ਦੇ 75 ਸਾਲਾਂ ਅੰਮਿ੍ਰਤ ਉਤਸਵ ਦੇ ਸੰਦਰਭ ਚ ਸਕੂਲੀ ਵਿਦਿਆਰਥੀਆਂ ਦੇ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹਨਾਂ ਪ੍ਰੋਗਰਾਮਾਂ ਦੇ ਅੰਤਰਗਤ ਹੀ ਚੀਮਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਿਡਲ ਅਤੇ ਹਾਈ ਵਰਗ ਦੇ ਸਕਿੱਟ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬਲਾਕ ਚੀਮਾਂ ਦੇ ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਟੀਮ ਨੇ ਸਹੀਦ ਭਗਤ ਸਿੰਘ ਅਤੇ ਸਾਥੀਆਂ ਨਾਲ ਸੰਬੰਧਿਤ ਸਕਿੱਟ ਪੇਸ ਕਰਕੇ ਦਰਸਕਾਂ ਨੂੰ ਮੰਤਰ ਮੁਗਧ ਕਰ ਦਿੱਤਾ ਅਤੇ ਬਲਾਕ ਚੀਮਾਂ ਚੋ ਦੂਸਰਾ ਸਥਾਨ ਹਾਸਲ ਕੀਤਾ। ਸਕੂਲ ਪਹੁੰਚਣ ਤੇ ਸਕੂਲ ਮੈਨੇਜਮੈਂਟ ਕਮੇਟੀ , ਪੰਚਾਇਤ ਅਤੇ ਸਕੂਲ ਸਟਾਫ ਵੱਲੋ ਵਿਦਿਆਰਥੀਆਂ ਅਤੇ ਟੀਮ ਇੰਚਾਰਜ ਮੈਡਮ ਕਰਮਜੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਕੁਲਦੀਪ ਕੌਰ, ਗਿਆਨ ਸਿੰਘ ਭੁੱਲਰ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਲਵਿੰਦਰ ਸਿੰਘ, ਸਾਹਿਬ ਸਿੰਘ ਅਤੇ ਪਾਲੀ ਧਨੌਲਾ, ਸੁਖਪਾਲ ਸਿੰਘ, ਪਰਦੀਪ ਸਿੰਘ, ਸਤਪਾਲ ਕੌਰ, ਰਣਜੀਤ ਕੌਰ ਹਾਜਿਰ ਸਨ।

About Post Author

Share and Enjoy !

Shares

Leave a Reply

Your email address will not be published.