ਸਬ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਸੈਵੀ ਸੰਧੂ ਦਾ ਸਨਮਾਨ

Share and Enjoy !

Shares

ਹਠੂਰ (ਕੌਸ਼ਲ ਮੱਲ੍ਹਾ) : ਬੀਤੇ ਦਿਨੀਂ ਕਰਨਾਟਕਾ ਦੇ ਸ਼ਹਿਰ ਬਲਾਰੀ ਵਿਖੇ ਹੋਈ ਸਬ-ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ 5ਜੈਬ ਬਾਕਸਿੰਗ ਅਕੈਡਮੀ, ਚਕਰ ਦੀ ਸੈਵੀ ਸੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ।ਪਿੰਡ ਵਾਪਸੀ ਉੱਤੇ ਸੈਵੀ ਸੰਧੂ ਅਤੇ ਸਾਥੀ ਖਿਡਾਰਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਅਕੈਡਮੀ ਦੇ ਪ੍ਰਬੰਧਕਾਂ ਜਸਕਿਰਨਪ੍ਰੀਤ ਸਿੰਘ ਅਤੇ ਅਮਿਤ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਪੱਧਰ ਦੀ ਇਸ ਚੈਂਪੀਅਨਸ਼ਿਪ ਵਿੱਚ 5ਜੈਬ ਬਾਕਸਿੰਗ ਅਕੈਡਮੀ ਦੀਆਂ ਤਿੰਨ ਮੁੱਕੇਬਾਜ਼ਾਂ ਨੇ ਭਾਗ ਲਿਆ।ਸੁਖਮਨਦੀਪ ਕੌਰ (42-44 ਕਿਲੋ ਵਰਗ) ਅਤੇ ਸਿਮਰਨਜੀਤ ਕੌਰ (44-46 ਕਿਲੋ ਵਰਗ) ਪ੍ਰੀ ਕੁਆਟਰ ਤੱਕ ਪਹੁੰਚੀਆਂ।ਸਵਰੀਤ ਕੌਰ `ਸੈਵੀ ਸੰਧੂ` ਨੇ 50-52 ਕਿਲੋ ਵਰਗ ਵਿੱਚ ਤਾਮਿਲਨਾਡੂ, ਤੇਲੰਗਾਨਾ ਅਤੇ ਅਰੁਣਾਚਲ ਪ੍ਰਦੇਸ਼ ਦੀਆਂ ਮੁੱਕੇਬਾਜ਼ਾਂ ਨੂੰ ਹਰਾਉਂਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ।ਇਨ੍ਹਾਂ ਖਿਡਾਰਣਾਂ ਦਾ ਵਾਪਸ ਪਿੰਡ ਪਹੁੰਚ ਤੇ ਪਿੰਡ ਵਾਸੀਆਂ ਵੱਲੋਂ ਉਚੇਚਾ ਸਨਮਾਨ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਸਾਬਕਾ ਪੰਚ ਰੂਪ ਸਿੰਘ, ਸ਼ਬਦ ਅਦਬ ਸਾਹਿਤ ਸਭਾ ਦੇ ਪ੍ਰਧਾਨ ਰਛਪਾਲ ਸਿੰਘ ਚਕਰ ਨੇ ਖਿਡਾਰੀਆਂ ਦਾ ਹੌਸਲਾ ਵਧਾੳੇੁਂਦਿਆਂ ਮੁਬਾਰਕਬਾਦ ਦਿੱਤੀ।ਇਸ ਮੌਕੇ ਸਰਪੰਚ ਸੁਖਦੇਵ ਸਿੰਘ ਚਕਰ ਵੱਲੋਂ ਸੈਵੀ ਸੰਧੂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ।ਸੈਵੀ ਸੰਧੂ ਨੇ ਪਹਿਲੀ ਵਾਰ ਨੈਸ਼ਨਲ ਖੇਡਣ ਸੰਬੰਧੀ ਖਿਡਾਰੀਆਂ ਨਾਲ ਤਜਰਬੇ ਸਾਂਝੇ ਕੀਤੇ ਅਤੇ ਆਪਣਾ ਤਗ਼ਮਾ ਉੱਘੇ ਸਮਾਜ ਸੇਵੀ ਅਜਮੇਰ ਸਿੰਘ ਸਿੱਧੂ ਨੂੰ ਸਮਰਪਿਤ ਕੀਤਾ।ਇਸ ਮੌਕੇ 5ਜੈਬ ਫਾਊਂਡੇਸ਼ਨ ਦੇ ਡਾਇਰੈਕਟਰ ਪ੍ਰਿੰ. ਬਲਵੰਤ ਸਿੰਘ ਸੰਧੂ ਨੇ ਚਕਰ ਵਿੱਚ ਵਧੀਆ ਖੇਡ ਸਭਿਆਚਾਰ ਸਿਰਜਣ ਲਈ ਖਿਡਾਰੀਆਂ,ਬਾਕਸਿੰਗ ਕੋਚਾਂ ਮਿੱਤ ਸਿੰਘ,ਲਵਪ੍ਰੀਤ ਕੌਰ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।5ਜੈਬ ਫਾਊਂਡੇਸ਼ਨ ਦੇ ਫਾੳਂੂਡਰ ਜਗਦੀਪ ਸਿੰਘ ਘੁੰੰਮਣ, ਡਾਇਰੈਕਟਰ ਸਵਰਨ ਸਿੰਘ ਘੁੰਮਣ, ਡਾਇਰੈਕਟਰ ਜਗਰੂਪ ਸਿੰਘ ਜਰਖੜ ਦਾ ਵੀ ਸਹਿਯੋਗ ਦੇਣ ਲਈ ਧੰਨਵਾਦ ਕੀਤਾ।ਇਸ ਮੌਕੇ ਉਪਰੋਕਤ ਸ਼ਖਸੀਅਤਾਂ ਤੋਂ ਇਲਾਵਾ ਜਸਕਿਰਨਪ੍ਰੀਤ ਸਿੰਘ, ਅਮਿਤ ਕੁਮਾਰ, ਬਾਕਸਿੰਗ ਕੋਚ ਲਵਪ੍ਰੀਤ ਕੌਰ,ਨੰਬਰਦਾਰ ਜਗਜੀਤ ਸਿੰਘ ਮੱਲ੍ਹਾ, ਜਗਜੀਤ ਸਿੰਘ ਸਿੱਧੂ ਯੂ ਐਸ ਏ, ਦਰਸ਼ਨ ਸਿੰਘ ਸੰਧੂ, ਜਗਸੀਰ ਸਿੰਘ ਸੰਧੂ, ਚਮਕੌਰ ਸਿੰਘ ਸਿੱਧੂ, ਸੁਖਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.