
ਹਠੂਰ(ਕੌਸ਼ਲ ਮੱਲ੍ਹਾ)-ਅੱਜ ਸਰਕਲ ਹਠੂਰ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਸੀਨੀਅਰ ਅਕਾਲੀ ਆਗੂ ਜਥੇਦਾਰ ਮਲਕੀਤ ਸਿੰਘ ਸਾਬਕਾ ਸਰਪੰਚ ਹਠੂਰ ਦੇ ਗ੍ਰਹਿ ਵਿਖੇ ਹੋਈ।ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਜਗਰਾਉ ਵਿਸ਼ੇਸ਼ ਤੌਰ ਹਾਜ਼ਰ ਹੋਏ। ਇਸ ਮੌਕੇ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ, ਪੰਜਾਬ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ 4 ਨਵੰਬਰ ਦਿਨ ਬੁੱਧਵਾਰ ਨੂੰ ਜਗਰਾਓਂ ਵਿਖੇ ਹੋਣ ਵਾਲੀ ਯੂਥ ਅਕਾਲੀ ਦਲ ਦੀ ਰੈਲੀ ਅਤੇ 16 ਨਵੰਬਰ ਦਿਨ ਸੋਮਵਾਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਜਗਰਾਓਂ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਰਣਨੀਤੀ ਉਲੀਕੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੋਵਾਂ ਰੈਲੀਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਰਕਲ ਦੇ ਹਰੇਕ ਪਿੰਡ ਵਿੱਚ ਵਰਕਰਾਂ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤ
ਅਤੇ ਗੰਭੀਰ ਮੁੱਦਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਸੂਬੇ ਦੀ ਜਵਾਨੀ ਨੂੰ ਖੋਖਲਾ ਕਰ ਰਿਹਾ ਹੈ। ਨਸ਼ਿਆਂ ਕਾਰਨ ਅਨੇਕਾਂ ਪਰਿਵਾਰਾਂ ਦੇ ਸੁਪਨੇ ਟੁੱਟ ਰਹੇ ਹਨ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ, ਨਸ਼ਿਆਂ ਦੇ ਖ਼ਾਤਮੇ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਠੋਸ ਉਪਰਾਲਿਆਂ ਦੀ ਲੋੜ ਹੈ। ਪੰਜਾਬ ਦੀ ਤਰੱਕੀ, ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ
ਹਨ।ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸਰਕਲ ਹਠੂਰ ਵਿੱਚ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ, ਪ੍ਰਾਪਤੀਆਂ ਅਤੇ ਪੰਜਾਬ ਪ੍ਰਤੀ ਪਾਰਟੀ ਦੇ ਨਜ਼ਰੀਏ ਬਾਰੇ ਜਾਣੂ ਕਰਵਾਉਣਗੇ।ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਹੁਤ ਜ਼ਰੂਰੀ ਹੈ। ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੀ ਆਵਾਜ਼ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਮਿਹਨਤ, ਲਗਨ ਅਤੇ ਇਕਜੁੱਟਤਾ ਨਾਲ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ।ਇਸ ਦੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਅਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਉਣ ਲਈ ਜਾਰੀ ਕੀਤੇ ਗਏ ਸੰਪਰਕ ਨੰਬਰਾਂ ’ਤੇ ਮਿਸਡ ਕਾਲ ਕਰਨ, ਤਾਂ ਜੋ ਪੰਜਾਬ ਦੇ ਹੱਕਾਂ, ਤਰੱਕੀ ਅਤੇ ਬਿਹਤਰ ਭਵਿੱਖ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਅੰਤ ਵਿੱਚ ਸਮੂਹ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ, ਪਿੰਡ-ਪਿੰਡ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਉਣ ਵਾਲੀਆਂ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਉਨ੍ਹਾ ਨਾਲ ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ , ਹਲਕਾ ਪ੍ਰਧਾਨ ਬੀ.ਸੀ. ਵਿੰਗ ਪਰਮਿੰਦਰ ਸਿੰਘ ਕੰਬੋ ਹਠੂਰ, ਹਲਕਾ ਪ੍ਰਧਾਨ ਐੱਸ.ਸੀ. ਵਿੰਗ ਰੇਸ਼ਮ ਸਿੰਘ ਮਾਣੂੰਕੇ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਬਲਜੀਤ ਸਿੰਘ ਹਠੂਰ ਡਾਇਰੈਕਟਰ, ਪ੍ਰਧਾਨ ਸੁਖਵਿੰਦਰ ਸਿੰਘ ਫਰਵਾਹਾ, ਬਲਵੰਤ ਸਿੰਘ ਬਾਦਲ ਹਠੂਰ, ਪ੍ਰਧਾਨ ਸੁਰਵੇਸ਼ ਕੁਮਾਰ ਗੁੱਡੋਗੇ ਮਾਣੂੰਕੇ,ਯੂਥ ਆਗੂ ਜੋਤੀ ਧਾਲੀਵਾਲ ਮੱਲ੍ਹਾ, ਪੰਚ ਇੰਦਰਜੀਤ ਸਿੰਘ ਮੱਲ੍ਹਾ,ਯੂਥ ਆਗੂ ਰਾਮ ਸਿੰਘ ਸਰਾਂ ਮੱਲ੍ਹਾ,ਜਸਨਪ੍ਰੀਤ ਸਿੰਘ ਯੂਥ ਆਗੂ ਹਠੂਰ, ਚੰਦਰਭਾਨ ਸਿੰਘ ਹਠੂਰ, ਜੰਗੀਰ ਸਿੰਘ
ਹਠੂਰ, ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਲੱਖਾ,ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ,ਯੂਥ ਆਗੂ ਸੁਖਦੀਪ ਸਿੰਘ ਨਿੱਟੂ ਰਸੂਲਪੁਰ,ਜਥੇਦਾਰ
ਜੋਗਿੰਦਰ ਸਿੰਘ ਰਸੂਲਪੁਰ, ਹਲਕਾ ਪ੍ਰਧਾਨ ਐੱਸ.ਸੀ. ਵਿੰਗ ਰੇਸ਼ਮ ਸਿੰਘ ਮਾਣੂੰਕੇ, ਗੁਰਬਚਨ ਸਿੰਘ ਹਠੂਰ, ਅਵਤਾਰ ਸਿੰਘ ਹਠੂਰ, ਪ੍ਰਧਾਨ ਹਰਪਾਲ ਸਿੰਘ ਪਾਲਾ ਹਠੂਰ,ਡਾ: ਕਪੂਰ ਸਿੰਘ ਹੀਰਾ, ਦਿਲਬਾਗ ਸਿੰਘ ਚੀਮਾ, ਬੂਟਾ ਸਿੰਘ ਚਕਰ, ਜਗਸੀਰ ਸਿੰਘ ਚਕਰ, ਮਹਿੰਦਰ ਸਿੰਘ ਪੰਚ ਚਕਰ, ਕੇਵਲ ਸਿੰਘ ਚਕਰ, ਝਲਮਣ ਸਿੰਘ ਚਕਰ, ਰੂਪ ਸਿੰਘ ਬਾਠ ਚਕਰ, ਸਾਬਕਾ ਸਰਪੰਚ ਬੂਟਾ ਸਿੰਘ ,ਨਿਰਮਲ ਸਿੰਘ, ਬਲਜੀਤ ਸਿੰਘ ਫੌਜੀ ਆਦਿ ਹਾਜ਼ਰ ਸਨ।