
(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ। ਬਲਾਕ ਲੈਵਲ ਸਕਿਟ ਕੰਪੀਟੀਸਨ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੁਕਤਸਰ ਵਿਖੇ ਨੋਡਲ ਇੰਚਾਰਜ ਮੈਡਮ ਅਮਨਦੀਪ ਕੌਰ ਦੀ ਅਗਵਾਈ ਹੇਠ ਹੋਇਆ ਹੋਇਆ। ਸਕੂਲ ਪਿ੍ਰੰਸੀਪਲ ਦੀਪਕ ਬਾਂਸਲ ਦੁਆਰਾ ਬੱਚਿਆਂ ਨੂੰ ਉਨਾਂ ਦੀ ਇਸ ਪ੍ਰਾਪਤੀ ਤੇ ਹੌਂਸਲਾ ਅਫਜਾਈ ਕੀਤੀ ਤੇ ਅਗਲੇ ਮੁਕਾਬਲੇ ਲਈ ਹੋਰ ਵੱਧ ਤਿਆਰੀ ਕਰਨ ਦੀ ਪ੍ਰੇਰਨਾ ਦਿੱਤੀ। ਉਨਾਂ ਦੁਆਰਾ ਇਸ ਮੁਕਾਬਲੇ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਮੈਡਮ ਚਰਨਜੀਤ ਕੌਰ, ਮੈਡਮ ਸੀਤਾ ਰਾਣੀ ਤੇ ਦਰਸਨਾ ਰਾਣੀ ਨੂੰ ਵਧਾਈ ਦਿੱਤੀ।
ਕੈਪਸ਼ਨ : ਮੁਕਾਬਲੇ ’ਚ ਜੇਤੂ ਵਿਦਿਆਰਥਣਾਂ ਸਕੂਲ ਸਟਾਫ ਨਾਲ।