
ਮਲੋਟ/ਮੁਕਤਸਰ, 2 ਮਾਰਚ (ਪ੍ਰੇਮ ਗਰਗ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ.ਡਾਕਟਰ ਐਸਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਦੀ ਰਹਿਨੁਮਾਈ ਹੇਠ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਪਿੰਡ ਬੂੜਾ ਗੁਜ਼ਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਆਸ ਪਾਸ ਦੇ ਪਿੰਡਾਂ ਦੇ 25 ਪਰਿਵਾਰਾਂ ਨੂੰ 13000 ਦੀ ਰਕਮ ਦੇ ਚੈਕ ਵੰਡੇ ਗਏ। ਇਸ ਮੌਕੇ ਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿੰਡ ਚੱਕ ਕਾਲ਼ੇ ਵਾਲਾ ਦੇ ਨੇਤਰਹੀਣ ਅਤਿ ਗਰੀਬ ਬਜ਼ੁਰਗ ਜੋੜੇ ਲਈ ਉਬਰਾਏ ਮਸੀਹਾ ਬਣ ਕੇ ਪਹੁੰਚੇ ਹਨ, ਇਨਾਂ ਦੇ ਨੋਜਵਾਨ ਬੇਟੇ ਦੀ ਕੈਂਸਰ ਨਾਲ ਮੌਤ ਹੋ ਗਈ ਸੀ, ਇਸ ਪਰਿਵਾਰ ਨੂੰ ਵੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨਾਂ ਨੇ ਦੱਸਿਆ ਕਿ ਆਪਣੀ ਨੇਕ ਕਮਾਈ ਵਿਚੋਂ 98 ਫੀਸਦੀ ਦੀ ਰਾਸ਼ੀ ਉਬਰਾਏ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਲਾਈ ਜਾ ਰਹੀ ਹੈ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ, ਬਲਵਿੰਦਰ ਸਿੰਘ ਬਰਾੜ, ਸੋਮ ਨਾਥ ਜਤਿੰਦਰ ਸਿੰਘ ਕੈਂਥ ਅਤੇ ਬਲਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ। ![]()