ਸਹਿਕਾਰੀ ਖੰਡ ਮਿਲ ਨਵਾਂ ਸ਼ਹਿਰ ਦੇ ਬੋਰਡ ਦੇ ਕਾਰਜਕਾਲ ਖਤਮ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ : ਤੂਰ ਛੋਕਰਾਂ

Share and Enjoy !

Shares

(ਸੰਜੀਵ ਕੁਮਾਰ ਬੌਬੀ) ਨਵਾਂਸ਼ਹਿਰ। ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਮਿੱਲ ਦੇ ਦਫਤਰ ਵਿਖੇ ਹੋਈ। ਇਸ ਸਬੰਧ ਵਿੱਚ ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਵਿੰਦਰ ਸਿੰਘ ਤੂਰ ਛੋਕਰਾਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਦਾ ਕਾਰਜਕਾਲ ਪੂਰਾ ਹੋ ਰਿਹਾ ਸੀ, ਜਿਸ ਕਰਕੇ ਇਸ ਮੀਟਿੰਗ ਦੌਰਾਨ ਮਿੱਲ ਦੇ ਕੰਮਕਾਜ ਨਾਲ ਸਬੰਧਤ ਕੁੱਝ ਅਹਿਮ ਮੁੱਦਿਆਂ ਤੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਮਿੱਲ ਹਿੱਤ ਵਿੱਚ ਸਰਵਸੰਮਤੀ ਨਾਲ ਫੈਸਲੇ ਲਏ ਗਏ। ਇਸ ਮੌਕੇ ਜਨਰਲ ਮੈਨੇਜਰ ਸੁਖਵਿੰਦਰ ਸਿੰਘ ਤੂਰ ਨੇ ਮਿੱਲ ਮੈਨੇਜਮੈਂਟ ਵੱਲੋਂ ਸਮੂਹ ਬੋਰਡ ਆਫ ਡਾਇਰੈਕਟਰਜ਼ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਸਹਿਯੋਗ ਲਈ ਸਮੂਹ ਬੋਰਡ ਆਫ ਡਾਇਰੈਕਟਰਜ਼ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੀਟਿੰਗ ਦੌਰਾਨ ਮਾਨਯੋਗ ਪ੍ਰਬੰਧ ਨਿਰਦੇਸ਼ਕ, ਸ਼ੂਗਰਫੈਡ ਪੰਜਾਬ ਜੀ ਦੇ ਨੁਮਾਇੰਦੇ ਵਜੋਂ ਸ੍ਰੀ ਗੁਰਵਿੰਦਰ ਸਿੰਘ, ਜਨਰਲ ਮੈਨੇਜਰ, ਸਹਿਕਾਰੀ ਖੰਡ ਮਿੱਲ ਬੁੱਢੇਵਾਲ ਅਤੇ ਸ੍ਰੀਮਤੀ ਅੰਜੂ ਬਾਲਾ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਨਵਾਂਸ਼ਹਿਰ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਤੇ ਮਿੱਲ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਸ੍ਰੀ ਸੋਹਣ ਸਿੰਘ ਉੱਪਲ, ਸ੍ਰੀ ਸਰਤਾਜ ਸਿੰਘ, ਸ੍ਰੀ ਹਰੀਪਾਲ ਸਿੰਘ ਜਾਡਲੀ, ਸ੍ਰੀ ਚਰਨਜੀਤ ਸਿੰਘ, ਸ੍ਰੀ ਮੋਹਿੰਦਰ ਸਿੰਘ ਲੰਗੜੋਆ, ਸ੍ਰੀ ਗੁਰਸੇਵਕ ਸਿੰਘ, ਸ੍ਰੀ ਕਸ਼ਮੀਰ ਸਿੰਘ, ਸ੍ਰੀ ਜਗਤਾਰ ਸਿੰਘ, ਬੀਬੀ ਸੁਰਿੰਦਰ ਕੌਰ, ਸ੍ਰੀਮਤੀ ਹਰਿੰਦਰ ਕੌਰ ਪਤਨੀ ਸ੍ਰੀ ਦਲਜੀਤ ਸਿੰਘ ਜੀਤਾ (ਅਗਾਂਹਵਧੂ ਗੰਨਾ ਕਾਸ਼ਤਕਾਰ) ਆਦਿ ਹਾਜਰ ਸਨ ਇਸ ਮੌਕੇ ਸ. ਸੁਖਵਿੰਦਰ ਸਿੰਘ ਤੂਰ ਜਨਰਲ ਮੈਨੇਜਰ ਵਲੋਂ ਸਮੂਹ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਨੂੰ, ਸ਼ੂਗਰਫੈਡ ਪੰਜਾਬ ਜੀ ਦੇ ਨੁਮਾਇੰਦੇ ਵਜੋਂ ਸ੍ਰੀ ਗੁਰਵਿੰਦਰ ਸਿੰਘ ਨੂੰ, ਸ਼?ਰੀ ਹਰਪ੍ਰੀਤ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਨਵਾਂਸ਼ਹਿਰ ਆਦਿ ਸਾਰਿਆਂ ਨੂੰ ਸਨਮਾਨ ਚਿੰਨ ਵੀ ਭੇਂਟ ਕੀਤੇ ਗਏ।

About Post Author

Share and Enjoy !

Shares

Leave a Reply

Your email address will not be published.