ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਆਬੇ ਦੇ ਜੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਦੁਆਬੇ ਵਿੱਚ ਹੋਈ, 200 ਜੋਨ ਇੰਚਾਰਜਾਂ ਨੇ ਲਿਆ ਹਿੱਸਾ ਟਾਂਡਾ ਵਿਧਾਨ ਸਭਾ ਹਲਕੇ ਤੋਂ ਦਲ ਦੇ ਕਾਰਜਕਾਰੀ ਪ੍ਰਧਾਨ ਸ.ਇਮਾਨ ਸਿੰਘ ਮਾਨ ਨੂੰ ਉਮੀਦਵਾਰ ਬਣਾਉਣ ਦਾ ਮਤਾ ਕੀਤਾ ਪਾਸ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਵਿਖੇ 30 ਅਕਤੂਬਰ ਨੂੰ ਅਰਦਾਸ ਕਰਕੇ ਦੁਆਬਾ ਜੋਨ ਦੀ ਚੋਣ ਮੁਹਿੰਮ ਦਾ ਕਰਾਂਗੇ ਆਗਾਜ਼ – ਡਾ.ਜੱਖੂ

Share and Enjoy !

Shares
ਫਗਵਾੜਾ  (    ਸਤ ਪ੍ਰਕਾਸ਼ ਸਿੰਘ  ਸੱਗੂ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਆਬੇ ਦੇ ਜੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਪਾਰਟੀ ਮੁੱਖ ਬੁਲਾਰੇ ਤੇ ਦੁਆਬਾ ਜੋਨ ਦੇ ਇੰਚਾਰਜ ਡਾ.ਹਰਜਿੰਦਰ ਸਿੰਘ ਜੱਖੂ ਦੀ ਪ੍ਰਧਾਨਗੀ ਹੇਠ ਬਾਬਾ ਸਾਹਿਬ ਸਿੰਘ ਗੁਰਦੁਆਰਾ ਸਾਹਿਬ ਜੰਡੂ ਸਿੰਘਾ (ਜਲੰਧਰ) ਵਿਖੇ ਹੋਈ ਜਿਸ ਵਿੱਚ 200 ਜੋਨ ਇੰਚਾਰਜਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਸ.ਇਮਾਨ ਸਿੰਘ ਮਾਨ ਸ਼ਾਮਲ ਹੋਏ। ਜਿੰਨਾ ਨੇ ਸਾਰੇ ਹਲਕਿਆਂ ਦੇ ਹਲਕਾ ਇੰਚਾਰਜਾਂ ਦੇ ਕੰਮ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਬਾਅਦ ਸਰਬ ਸੰਮਤੀ ਦੇ ਨਾਲ ਜੈਕਾਰਿਆਂ ਦੀ ਗੂੰਜ ਦੇ ਵਿੱਚ ਦੁਆਬਾ ਜੋਨ ਦੀ ਸਮੁੱਚੀ ਜਥੇਬੰਦੀ ਨੇ ਟਾਂਡਾ ਵਿਧਾਨ ਸਭਾ ਹਲਕੇ ਤੋਂ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਇਮਾਨ ਸਿੰਘ ਮਾਨ ਉਮੀਦਵਾਰ ਬਣਾਉਣ ਦਾ ਮਤਾ ਪਾਸ ਕੀਤਾ ਜਾਵੇ ਮਤੇ ਦੀ ਕਾਪੀ ਪਾਰਲੀਮੈਂਟਰੀ ਬੋਰਡ ਦੇ ਮੁੱਖੀ ਹੋਣ ਦੇ ਨਾਤੇ ਸਰਦਾਰ ਇਮਾਨ ਸਿੰਘ ਮਾਨ ਨੂੰ ਸੌਂਪੀ ਗਈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 30 ਨਵੰਬਰ ਨੂੰ ਟਾਂਡਾ ਵਿਖੇ ਅਗਲਾ ਬੇਗ਼ਮਪੁਰਾ ਪੰਥਕ ਇਕੱਠ ਕੀਤਾ ਜਾਵੇਗਾ। ਮੀਟਿੰਗ ਦੌਰਾਨ ਬੁਲਾਰਿਆ ਕਿਹਾ ਕਿ ਜੇਕਰ ਪਾਰਟੀ ਸਰਦਾਰ ਇਮਾਨ ਸਿੰਘ ਮਾਨ ਨੂੰ ਟਾਂਡੇ ਤੋਂ ਉਮੀਦਵਾਰ ਦੇ ਦਿੰਦੀ ਹੈ ਤਾਂ ਸਮੁੱਚੇ ਦੁਆਬੇ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲੇਗਾ ਅਤੇ ਚੰਗੇ ਨਤੀਜੇ ਮਿਲਣਗੇ। ਇਸ ਸਰਦਾਰ ਇਮਾਨ ਸਿੰਘ ਮਾਨ ਨੇ ਆਖਿਆ ਕਿ ਦਲ ਤਾਂ ਪਹਿਲਾ ਹੀ ਐਲਾਨ ਕਰ ਚੁੱਕਾ ਹੈ ਕਿ ਪੰਜਾਬ ਅਤੇ ਪੰਥ ਨੂੰ ਬਚਾਉਣ ਲਈ ਪੰਥਕ ਏਕਤਾ ਹੋਣੀ ਜ਼ਰੂਰੀ ਹੈ ਅਤੇ ਪੰਥ ਦੇ ਜਰਨੈਲ ਅਤੇ ਪਾਰਟੀ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਜੀ ਨੇ ਤਾਂ ਅੱਠ-ਨੌ ਮਹੀਨੇ ਪਹਿਲਾਂ ਇਹ ਕਹਿ ਦਿੱਤਾ ਸੀ ਕਿ ਪੰਥਕ ਸ਼ਕਤੀ ਇਕੱਠੀ ਕਰਕੇ ਹੀ ਭਗਵੰਤ ਮਾਨ ਨੂੰ ਚੱਲਦਾ ਕੀਤਾ ਜਾ ਸਕਦਾ ਹੈ।ਇਸ ਮੌਕੇ ਡਾ.ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਇਸ ਔਖੀ ਸਥਿਤੀ ਚੋਂ ਜੇ ਕੋਈ ਪੰਜਾਬ ਨੂੰ ਕੱਢ ਸਕਦਾ ਹੈ, ਤਾਂ ਉਹ ਨਾ ਵਿਕਣ ਵਾਲਾ, ਨਾ ਝੁਕਣ ਵਾਲਾ, ਇੰਟੈਲੀਜੈਟ, ਸਮਝਦਾਰ, ਸਰਕਾਰਾਂ ਨੂੰ ਮੂੰਹ ਤੋੜ ਜਵਾਬ ਦੇਣ ਵਾਲਾ ਆਗੂ ਸਰਦਾਰ ਸਿਮਰਨਜੀਤ ਸਿੰਘ ਮਾਨ ਹੀ ਕੱਢ ਸਕਦਾ ਹੈ, ਜਿਸਨੂੰ ਸਰਕਾਰਾਂ ਅੱਜ ਤੱਕ ਖਰੀਦ ਨਹੀਂ ਸਕੀਆਂ। ਡਾ. ਜੱਖੂ ਨੇ ਕਿਹਾ ਜੇਕਰ ਪੰਜਾਬ ਵਾਸੀਆ ਨੇ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਵਿਸ਼ਵਾਸ ਦਿਖਾਇਆ ਤਾਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਨਾਲ ਨਾਲ ਪੁਲਿਸ ਜਬਰ ਤੋਂ ਵੀ ਲੋਕਾਂ ਖਹਿੜਾ ਵੀ ਛੁਡਾਇਆ ਜਾਵੇਗਾ ਅਤੇ ਪੰਜਾਬ ਵਿਚੋਂ ਬੇਰੁਜ਼ਗਾਰੀ ਦੇ ਦੈਂਤ ਨੂੰ ਵੀ ਖ਼ਤਮ ਕੀਤਾ ਜਾਵੇਗਾ।ਦਾ ਵੀ ਮੂੰਹ ਮੋੜ ਦੇਣਗੇ। ਡਾ.ਹਰਜਿੰਦਰ ਜੱਖੂ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ 30 ਅਕਤੂਬਰ ਨੂੰ 10 ਵਜੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਪੰਥ ਅਤੇ ਪੰਜਾਬ ਦੀ ਚੜਦੀਕਲਾ ਲਈ ਅਰਦਾਸ ਕਰਕੇ ਦੁਆਬਾ ਜੋਨ ਦੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।
ਇਸ ਸ਼ੁਭ ਮੌਕੇ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਇਮਾਨ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ।
ਇਸ ਮੀਟਿੰਗ ਦੇ ਵਿੱਚ ਸੁਲਤਾਨਪੁਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਕਪੂਰਥਲਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਮੁਖਤਿਆਰ ਸਿੰਘ ਡਡਵੰਡੀ, ਫਗਵਾੜਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਜੈ ਭੀਮ ਯੂਨਾਈਟਿਡ ਵੁਆਈਸ ਆਫ਼ ਪੰਜਾਬ ਜਥੇਬੰਦੀ ਦੇ ਸਟੇਟ ਕੋਆਰਡੀਨੇਟਰ ਹੈਪੀ ਕੌਲ, ਫਿਲੌਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਭਾਈ ਦਵਿੰਦਰ ਸਿੰਘ ਖਾਲਸਾ, ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਭਾਈ ਗੁਰਮੁਖ ਸਿੰਘ ਬਾਜਵਾ, ਕਰਤਾਰਪੁਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਭਾਈ ਸਰਬਜੀਤ ਸਿੰਘ ਖਾਲਸਾ, ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਭਾਈ ਪਰਮਿੰਦਰ ਸਿੰਘ ਖਾਲਸਾ, ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਹੀਰਾ, ਹੁਸ਼ਿਆਰਪੁਰ ਦੇ ਇੰਚਾਰਜ ਪ੍ਰਿੰਸੀਪਲ ਗੁਰਨਾਮ ਸਿੰਘ, ਗੜਸ਼ੰਕਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੰਘੜੀਵਾਲ ਅਤੇ ਟਾਂਡੇ ਤੋਂ ਗੁਰਵਿੰਦਰ ਸਿੰਘ ਮਿਆਣੀ, ਮਨਜਿੰਦਰ ਸਿੰਘ ਜੌਹਲ, ਅਮਨਦੀਪ ਸਿੰਘ ਜੋਹਲ ਆਪੋ ਆਪਣੇ ਹਲਕਿਆਂ ਦੀ ਜੋਨ ਇੰਚਾਰਜ ਸਮੇਤ ਹਾਜ਼ਰ ਸਨ। ਇਸ ਤੋਂ ਇਲਾਵਾ ਦਸੂਆ ਤੋਂ ਭਾਈ ਮਹਿਤਾਬ ਸਿੰਘ ਹੁੰਦਲ, ਜ਼ਿਲ੍ਹਾ ਜਲੰਧਰ ਯੂਥ ਵਿੰਗ ਪ੍ਰਧਾਨ ਓਕਾਰ ਸਿੰਘ ਜੌਹਲ, ਜ਼ਿਲ੍ਹਾ ਹੁਸ਼ਿਆਰਪੁਰ ਯੂਥ ਵਿੰਗ ਪ੍ਰਧਾਨ ਕੁਲਵੀਰ ਸਿੰਘ ਗੜਸ਼ੰਕਰ ਤੇ ਦੁਆਬੇ ਦੇ ਸਭ ਤੋਂ ਸੀਨੀਅਰ ਜਥੇਦਾਰ ਭਾਈ ਗੁਰਦੀਪ ਸਿੰਘ ਖੁਣਖੁਣ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਵੀ ਉਚੇਚੇ ਤੌਰ ਤੇ ਸ਼ਾਮਲ ਹੋਏ।
ਤਸਵੀਰ ਸਮੇਤ

About Post Author

Share and Enjoy !

Shares

Leave a Reply

Your email address will not be published.