
ਕਿਹਾ – 30 ਨੂੰ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਸਵੇਰੇ 10 ਵਜੇ ਆਗੂ ਸਾਥੀਆ ਸਮੇਤ ਪਹੁੰਚਣ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੇ ਮੁੱਖ ਬੁਲਾਰੇ ਤੇ ਦੋਆਬਾ ਜੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਦੋਆਬੇ ਵਿੱਚ ਦਲ ਵਲੋਂ ਚੋਣ ਮੁਹਿੰਮ ਦਾ ਸ਼ੁਭ ਆਰੰਭ 30 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਜੀ.ਟੀ.ਰੋਡ ਫਗਵਾੜਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਪਾਰਟੀ ਉਮੀਦਵਾਰਾਂ ਦੀ ਜਿੱਤ, ਪੰਥ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਚੋਣ ਮੁਹਿੰਮ ਦਾ ਸ਼ੁਭ ਆਰੰਭ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਸ.ਇਮਾਨ ਸਿੰਘ ਮਾਨ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਵਿਖੇ ਨਤਮਸਤਕ ਹੋਣਗੇ ਅਤੇ ਪਾਰਟੀ ਉਮੀਦਵਾਰਾਂ ਨੂੰ ਅਗਲੀ ਰਣਨੀਤੀ ਬਾਰੇ ਵਰਕਰਾਂ ਅਤੇ ਆਗੂਆਂ ਨੂੰ ਜਾਣੂ ਕਰਾਉਣਗੇ। ਡਾ.ਜੱਖੂ ਨੇ ਕਿਹਾ ਕਿ ਉਕਤ ਪ੍ਰੋਗਰਾਮ ਦੇ ਪ੍ਰਬੰਧਾ ਦੀ ਸਾਰੀ ਜਿੰਮੇਵਾਰੀ ਹਲਕਾ ਫਗਵਾੜਾ ਦੇ ਇੰਚਾਰਜ ਇੰਜੀਨੀਅਰ ਹੈਪੀ ਕੌਲ ਅਤੇ ਉਨ੍ਹਾ ਦੀ ਟੀਮ ਦੀ ਹੋਵੇਗੀ। ਡਾ.ਹਰਜਿੰਦਰ ਸਿੰਘ ਜੱਖੂ ਨੇ ਪਾਰਟੀ ਵਲੋਂ ਐਲਾਨੇ ਹਲਕਾ ਇੰਚਾਰਜਾਂ, ਵਰਕਰਾਂ ਅਤੇ ਆਗੂਆਂ ਅਤੇ ਜੈ ਭੀਮ ਟੀਮ ਪੰਜਾਬ ਦੇ ਸਾਰੇ ਵਰਕਰਾਂ ਅਤੇ ਆਹੁਦੇਦਾਰਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ 30 ਅਕਤੂਬਰ ਨੂੰ ਸਵੇਰੇ 10 ਵਜੇ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਜੀ.ਟੀ.ਰੋਡ ਫਗਵਾੜਾ ਵਿਖੇ ਸਾਥੀਆ ਸਮੇਤ ਪਹੁੰਚਣ।