ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ 22 ਅਕਤੂਬਰ ਨੂੰ – ਇੰਜ.ਹੈਪੀ ਕੌਲ/ ਭਾਈ ਦਵਿੰਦਰ ਸਿੰਘ ਖਾਲਸਾ

Share and Enjoy !

Shares
ਮੀਟਿੰਗ ਨੂੰ ਸ.ਇਮਾਨ ਸਿੰਘ ਮਾਨ ਅਤੇ ਡਾਕਟਰ ਹਰਜਿੰਦਰ ਸਿੰਘ ਜੱਖੂ ਕਰਨਗੇ ਸੰਬੋਧਨ 
ਕਿਹਾ -30 ਅਕਤੂਬਰ ਨੂੰ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਤੋਂ ਚੋਣ ਮੁਹਿੰਮ ਦਾ ਕੀਤਾ ਜਾਵੇਗਾ ਆਗਾਜ਼
ਫਗਵਾੜਾ  (   ਸਤ ਪ੍ਰਕਾਸ਼ ਸਿੰਘ ਸੱਗੂ  )
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਦਿਆ ਜੋਨ ਇੰਚਾਰਜਾਂ ਅਤੇ ਸਹਾਇਕ ਜੋਨ ਇੰਚਾਰਜਾਂ ਦੀ ਵਿਸ਼ੇਸ਼ ਮੀਟਿੰਗ ਬਾਬਾ ਸਾਹਿਬ ਸਿੰਘ ਗੁਰਦੁਆਰਾ ਪਿੰਡ ਜੰਡੂਸਿੰਘਾ ਜ਼ਿਲ੍ਹਾ ਜਲੰਧਰ ਵਿਖੇ 22 ਅਕਤੂਬਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਇੰਜੀਨੀਅਰ ਹੈਪੀ ਕੌਲ ਅਤੇ ਵਿਧਾਨ ਹਲਕਾ ਫਿਲੌਰ ਦੇ ਇੰਚਾਰਜ ਭਾਈ ਦਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਸ. ਇਮਾਨ ਸਿੰਘ ਮਾਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਤੇ ਦੋਆਬਾ ਜੋਨ ਦੇ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ ਪਹੁੰਚਣਗੇ। ਮੀਟਿੰਗ ਦੌਰਾਨ 2027 ਦੀਆ ਵਿਧਾਨ ਸਭਾ ਚੋਣਾਂ ਲਈ ਖੜੇ ਕੀਤੇ ਉਮੀਦਵਾਰਾਂ ਦੀ ਚੋਣ ਮੁਹਿੰਮ ਸ਼ੁਰੂ ਕਰਨ ਸਬੰਧੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਇੰਜ.ਹੈਪੀ ਕੌਲ ਤੇ ਭਾਈ ਦਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ 30 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਪੰਥ ਦੀ ਚੜਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published.