ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ – ਹਰੇਕ ਨਿੱਜੀ ਹਸਪਤਾਲ ਵਿੱਚ ਇਕ ਸਮਰਪਿਤ ਸਟਾਫ਼ ਮੈਂਬਰ ਨਿਯੁਕਤ ਕਰਨ ਦੀ ਹਦਾਇਤ

Share and Enjoy !

Shares
– ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ.ਡੀ. ਬਣਾਉਣ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ 
ਨਵਾਂਸ਼ਹਿਰ(ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਸਿਵਲ ਸਰਜਨ ਡਾ. ਅਮਨ ਸੂਦ ਦੀ ਯੋਗ ਰਹਿਨੁਮਾਈ ਹੇਠ ਅੱਜ ਜ਼ਿਲ੍ਹੇ ਦੇ ਸਮੂਹ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਲਈ ਦਫ਼ਤਰ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ.ਡੀ. ਬਣਾਉਣ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਉਦੇਸ਼ ਨਿੱਜੀ ਹਸਪਤਾਲਾਂ ਵਿੱਚ ਆਭਾ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਅਤੇ ਡਿਜੀਟਲ ਸਿਹਤ ਸੇਵਾਵਾਂ ਬਾਰੇ ਜਾਗਰੂਕਤਾ ਵਧਾਉਣਾ ਸੀ। ਸਿਹਤ ਸੇਵਾਵਾਂ ਨੂੰ ਡਿਜੀਟਲ ਤਕਨਾਲੋਜੀ ਨਾਲ ਜੋੜਨ ਅਤੇ ਮਰੀਜ਼ਾਂ ਦੇ ਸਿਹਤ ਰਿਕਾਰਡ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਲਈ ਆਭਾ ਆਈ.ਡੀ. ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਅਮਨ ਸੂਦ ਨੇ ਜ਼ਿਲ੍ਹੇ ਦੇ ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਆਭਾ ਆਈ.ਡੀ. ਬਣਾਉਣ ਲਈ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਡਾ. ਅਮਨ ਸੂਦ ਨੇ ਕਿਹਾ ਕਿ ਹਰੇਕ ਨਿੱਜੀ ਹਸਪਤਾਲ ਵਿੱਚ ਆਭਾ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਵਿੱਚ ਮਰੀਜ਼ਾਂ ਦੀ ਮਦਦ ਕਰਨ ਲਈ ਇੱਕ ਸਮਰਪਿਤ ਸਟਾਫ਼ ਮੈਂਬਰ ਨਿਯੁਕਤ ਕੀਤਾ ਜਾਵੇ, ਤਾਂ ਜੋ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਡਿਜੀਟਲ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਆਭਾ ਆਈ.ਡੀ. ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਜਾਰੀ ਕੀਤੀ ਜਾਣ ਵਾਲੀ 14 ਅੰਕਾਂ ਦੀ ਵਿਲੱਖਣ ਡਿਜੀਟਲ ਸਿਹਤ ਪਛਾਣ ਹੈ। ਇਸ ਰਾਹੀਂ ਵਿਅਕਤੀ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਜੋੜ ਅਤੇ ਸੰਭਾਲ ਸਕਦਾ ਹੈ। ਇਸ ਨਾਲ ਲੋੜ ਪੈਣ ’ਤੇ ਸਿਹਤ ਸਬੰਧੀ ਜਾਣਕਾਰੀ ਸਾਂਝੀ ਕਰਨ ਅਤੇ ਇਲਾਜ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ।
ਸਿਵਲ ਸਰਜਨ ਨੇ ਕਿਹਾ ਕਿ ਡਿਜੀਟਲ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨਿੱਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਮਰੀਜ਼ਾਂ ਨੂੰ ਆਭਾ ਆਈ.ਡੀ. ਦੇ ਲਾਭਾਂ ਬਾਰੇ ਜਾਣਕਾਰੀ ਦੇਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿਹਤ ਰਿਕਾਰਡ ਦੀ ਨਿੱਜਤਾ ਅਤੇ ਸੁਰੱਖਿਆ ਦਾ ਧਿਆਨ ਰੱਖਣਾ ਅਤੇ ਰਿਕਾਰਡ ਸਾਂਝਾ ਕਰਨ ਲਈ ਮਰੀਜ਼ ਦੀ ਸਹਿਮਤੀ ਯਕੀਨੀ ਬਣਾਉਣਾ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਆਭਾ ਆਈ.ਡੀ. ਬਣਾਉਣ ਦੀ ਸਹੂਲਤ ਮੁਫ਼ਤ ਹੈ। ਨਾਗਰਿਕ ਅਧਿਕਾਰਤ ਵੈੱਬਸਾਈਟ https://abha.abdm.gov.in/ ਰਾਹੀਂ ਜਾਂ ਨਜ਼ਦੀਕੀ ਸਿਹਤ ਕੇਂਦਰ ਤੋਂ ਸਹਾਇਤਾ ਲੈ ਕੇ ਆਪਣੀ ਆਭਾ ਆਈ.ਡੀ. ਬਣਵਾ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.