ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਸਿਵਲ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ

Share and Enjoy !

Shares


– ਜੱਚਾ ਬੱਚਾ ਹਸਪਤਾਲ ਵਿੱਚ ਅਲਟਰਾਸਾਊਂਡ ਦੀ ਸੇਵਾ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ
(ਰਵਿੰਦਰ ਕੌਰ) ਨੂਰਪੁਰਬੇਦੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਵੱਲੋਂ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕਰਨ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਬਹੁਤ ਜਲਦੀ ਹੀ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਚੰਗੇ ਬਦਲਾਅ ਦੇਖਣ ਨੂੰ ਮਿਲਣਗੇ। ਉਨਾਂ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਜਿਸ ਦੇ ਵਿੱਚ ਮਰੀਜਾਂ ਨਾਲ ਚੰਗਾ ਵਿਵਹਾਰ, ਸਮੇਂ ਦੇ ਪਾਬੰਦ ਸਟਾਫ, ਸਾਫ-ਸਫਾਈ ਦਾ ਚੰਗਾ ਪ੍ਰਬੰਧ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਿਵਲ ਸਰਜਨਾਂ ਨੂੰ ਆਪਣੀ ਜੇਬ ਵਿਚੋਂ 51000 ਰੁਪਏ ਉਨਾਂ ਵਲੋਂ ਇਨਾਮ ਵਜੋਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

About Post Author

Share and Enjoy !

Shares

Leave a Reply

Your email address will not be published.