ਸਿਹਤ ਵਿਭਾਗ ਵੱਲੋਂ ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Share and Enjoy !

Shares

ਲੁਧਿਆਣਾ, 08 ਨਵੰਬਰ (ਰਾਜਕੁਮਾਰ ਸਾਥੀ)। ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸਿਵਲ ਸਰਜਨ ਦਫਤਰ ਤੋ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਇਹ ਵੈਨ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਏਡਜ਼ ਅਤੇ ਐਚ.ਆਈ.ਵੀ. ਦੀ ਬਿਮਾਰੀ ਤੋ ਬਚਾਅ ਸਬੰਧੀ ਜਾਗਰੂਕ ਕਰੇਗੀ।

ਡਾ. ਸਿੰਘ ਨੇ ਦੱਸਿਆ ਕਿ ਐਚ.ਆਈ.ਵੀ. ਏਡਜ਼ ਅਸੁੱਰਖਿਅਰਤ ਯੌਨ ਸੰਬੰਧ, ਐਚ.ਆਈ.ਵੀ ਪ੍ਰਭਾਵਿਤ ਖੂਨ ਚੜਾਉਣ ਨਾਲ, ਸੂਈਆ ਅਤੇ ਸਰਿੰਜਾਂ ਆਦਿ ਦੀ ਸਾਂਝੀ ਵਰਤੋ ਅਤੇ ਐਚ.ਆਈ.ਵੀ. ਪ੍ਰਭਾਵਿਤ ਮਾਂ ਤੋਂ ਬੱਚੇ ਨੂੰ ਜਣੇਪੇ ਦੌਰਾਨ ਹੋ ਸਕਦਾ ਹੈ। ਇਹ ਬਿਮਾਰੀ ਪ੍ਰਭਾਵਿਤ ਵਿਅਕਤੀ ਨਾਲ ਹੱਥ ਮਿਲਾਉਣ ਨਾਲ ਜਾਂ ਨਾਲ ਬੈਠਣ ਨਾਲ ਜਾ ਇਕੱਠੇ ਖੇਡਣ ਨਾਲ ਨਹੀ ਫੈਲਦੀ, ਇਸ ਲਈ ਅਜਿਹੇ ਵਿਅਕਤੀਆਂ ਨਾਲ ਕਿਸੇ ਪ੍ਰਕਾਰ ਦਾ ਨਫਰਤ ਭਰਿਆ ਰਵੱਈਆ ਨਹੀਂ ਅਪਣਾਉਣਾ ਚਾਹੀਦਾ। ਉਨਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਨੂੰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਜਲਦ ਇਲਾਜ ਸ਼ੁਰੂ ਹੋ ਸਕੇ ਅਤੇ ਦਵਾਈਆਂ ਤੇ ਹਾਂ ਪੱਖੀ ਜੀਵਨਸੈਲੀ ਅਪਣਾ ਕੇ ਮਰੀਜ਼ ਲੰਮਾ ਸਮਾਂ ਜਿੰਦਗੀ ਜੀਅ ਸਕਦੇ ਹਨ। ਇਸ ਦੇ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਜਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਚ ਮੁਫਤ ਦਿੱਤੀਆਂ ਜਾਂਦੀਆਂ ਹਨ।

About Post Author

Share and Enjoy !

Shares

Leave a Reply

Your email address will not be published.