
ਗੜਦੀਵਾਲਾ : ਪਿਛਲੇ ਦਿਨੀਂ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਦੀ ਯਾਦ ਵਿੱਚ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸ਼ਰੱਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਹੈ । ਅਜਿਹੇ ਵਿੱਚ ਗੜਦੀਵਾਲਾ ਦੇ ਨਾਲ ਲੱਗਦੇ ਪਿੰਡ ਰੂਪੋਵਾਲ ਦੇ ਲਵਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਸ਼ੁਭਦੀਪ ਸਿੰਘ ਮੂਸੇਵਾਲਾ ਦੀ ਪੇਂਸਿਲ ਪੇਟਿੰਗ ਬਣਾਕੇ ਸ਼ਰੱਧਾਜਲੀ ਭੇਂਟ ਕੀਤੀ ਹੈ ।