
ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ) : ਸੇਵਾਦਾਰ ਸਾਂਈ ਕਾਲੇਸ਼ਾਹ ਜੀ ਮੁੱਖ ਸੇਵਾਦਾਰ ਟਿੱਬੀ ਸਾਹਿਬ ਕਾਠਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਡੇਰੇ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਜੀ ਦੀ ਅਗਵਾਈ ਹੇਠ 25 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼ੋਭਾ ਯਾਤਰਾ ਵਿੱਚ ਭਗਵਾਨ ਵਾਲਮੀਕਿ ਜੀ ਦੀ ਝਾਂਕੀ ਸਜਾਈ ਜਾਵੇਗੀ ਅਤੇ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਪੂਰਾ ਇਲਾਕਾ ਭਗਤਿਮਈ ਹੋ ਜਾਵੇਗਾ।
ਇਸ ਤੋਂ ਬਾਅਦ 26 ਅਕਤੂਬਰ 2026 ਦਿਨ ਸੋਮਵਾਰ ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਅਤੇ ਸੰਗਤਾਂ ਲਈ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ।
ਸੇਵਾਦਾਰ ਸਾਂਈ ਕਾਲੇਸ਼ਾਹ ਜੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਨੂੰ ਸ਼ੋਭਾ ਯਾਤਰਾ ਅਤੇ 26 ਅਕਤੂਬਰ ਨੂੰ ਪ੍ਰਗਟ ਦਿਵਸ ਦੇ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।
ਸੇਵਾਦਾਰ ਸਾਂਈ ਕਾਲੇਸ਼ਾਹ ਜੀ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।