ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਸ਼ੁਰੂਆਤ

Share and Enjoy !

Shares

ਸੰਗਰੂਰ(ਜਗਸੀਰ ਸਿੰਘ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਦੀ ਨਿਗਰਾਨੀ ਹੇਠ ਪਾਏ ਗਏ। ਉਪਰੰਤ ਸੁਸਾਇਟੀ ਦੇ ਸੇਵਕਾਂ ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ ਤੋਂ ਇਲਾਵਾ ਭਾਈ ਮਨਵੀਰ ਸਿੰਘ ਕੋਹਾੜਕਾ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ, ਅਤੇ ਬੀਬਾ ਗੁਰਲੀਨ ਕੌਰ, ਮਹਿਕਪ੍ਰੀਤ ਕੌਰ ਤੇ ਸੁਖਵਿੰਦਰ ਕੌਰ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਜਥਿਆਂ ਨੂੰ ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਬਲਵੰਤ ਸਿੰਘ ਭਿੱਖੀ, ਵਰਿੰਦਰਜੀਤ ਸਿੰਘ ਬਜਾਜ ਅਤੇ ਕੰਵਲਜੀਤ ਸਿੰਘ ਯੂ.ਐੱਸ.ਏ. ਨੇ ਸਨਮਾਨਿਤ ਕੀਤਾ। ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ, ਸਰਪ੍ਰਸਤ ਨੇ ਜਥਿਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।

ਸੁਰਿੰਦਰ ਪਾਲ ਸਿੰਘ ਸਿਦਕੀ ਮੀਡੀਆ ਇੰਚਾਰਜ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਦਾ ਪ੍ਰਵਾਹ ਲਗਾਤਾਰ ਜਾਰੀ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਸੁਸਾਇਟੀ ਦੇ ਸੇਵਕਾਂ ਦੇ ਨਾਲ ਪ੍ਰੀਤਮ ਸਿੰਘ, ਗੁਰਕੰਵਲ ਸਿੰਘ, ਹਰਵਿੰਦਰ ਸਿੰਘ ਪੱਪੂ, ਕਰਤਾਰ ਸਿੰਘ ਅਤੇ ਬੀਬੀ ਸਵਰਨ ਕੌਰ, ਰੇਖਾ ਰਾਣੀ, ਪਰਵਿੰਦਰ ਕੌਰ, ਜਗਤਾਰ ਕੌਰ, ਕਿਰਨ ਦੂਆ, ਮਨਜੀਤ ਕੌਰ ਤੇ ਨਿਸ਼ਾ ਰਾਣੀ ਵੱਲੋਂ ਗੁਰਬਾਣੀ ਦੇ ਸ਼ਬਦਾਂ ਰਾਹੀਂ ਗੁਰੂ ਜਸ ਗਾਇਨ ਕੀਤਾ ਜਾ ਰਿਹਾ ਹੈ।

ਪ੍ਰਭਾਤ ਫੇਰੀ ਦੀ ਸੰਗਤ ਦੇ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪਹੁੰਚਣ ‘ਤੇ ਪ੍ਰਬੰਧਕ ਕਮੇਟੀ ਵੱਲੋਂ ਗੁਰਮੀਤ ਸਿੰਘ ਬਿੱਟੂ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਸੁਸਾਇਟੀ ਦੇ ਸੇਵਕਾਂ ਨੇ ਨਾਮ ਸਿਮਰਨ ਅਤੇ ਗੁਰਬਾਣੀ ਕੀਰਤਨ ਰਾਹੀਂ ਅਧਿਆਤਮਕ ਮਾਹੌਲ ਸਿਰਜ ਦਿੱਤਾ। ਗੁਰਦੁਆਰਾ ਸਾਹਿਬ ਵੱਲੋਂ ਗੁਰਮੀਤ ਸਿੰਘ, ਲਖਵੀਰ ਸਿੰਘ ਲੱਖਾ, ਬਲਵਿੰਦਰ ਸਿੰਘ ਰੂਬੀ, ਮੋਹਨ ਸਿੰਘ ਅਤੇ ਮਹਿੰਦਰ ਕੁਮਾਰ ਆਦਿ ਨੇ ਹਰਭਜਨ ਸਿੰਘ ਭੱਟੀ ਨੂੰ ਸਨਮਾਨਿਤ ਕੀਤਾ, ਜਦੋਂਕਿ ਸੁਸਾਇਟੀ ਵੱਲੋਂ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੰਸ ਸਿੰਘ ਕੁਮਾਰ ਨੂੰ ਸਿਰੋਪਾਓ ਦੇ ਕੇ ਸਤਿਕਾਰ ਕੀਤਾ ਗਿਆ।

ਇਸ ਮੌਕੇ ਹਰਦੀਪ ਸਿੰਘ ਸਾਹਨੀ, ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਵੀਰ ਸਿੰਘ, ਦਲਵੀਰ ਸਿੰਘ ਬਾਬਾ, ਜਗਜੀਤ ਸਿੰਘ ਸਰਨਾ, ਗੁਰਪ੍ਰੀਤ ਸਿੰਘ ਰੋਬਿਨ, ਮਨਵਿੰਦਰ ਸਿੰਘ ਸਰਨਾ, ਜਸਵਿੰਦਰ ਸਿੰਘ ਟੁਰਨਾ, ਕਿਸ਼ਨ ਸਿੰਘ ਕੋਹਲੀ, ਹਰਜੀਤ ਸਿੰਘ ਢੀਂਗਰਾ ਅਤੇ ਹਰਪ੍ਰੀਤ ਸਿੰਘ ਪ੍ਰੀਤ ਆਦਿ ਵੱਲੋਂ ਵਿਸ਼ੇਸ਼ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਹਰਭਜਨ ਸਿੰਘ ਭੱਟੀ ਅਤੇ ਨਰਿੰਦਰ ਪਾਲ ਸਿੰਘ ਸਾਹਨੀ ਨੇ ਦੱਸਿਆ ਕਿ ਇਹ ਸਾਰੇ ਸਮਾਗਮ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ 100 ਸਾਲਾ ਸੱਚਖੰਡ ਪਿਆਨਾ ਦਿਵਸ ਨੂੰ ਵੀ ਸਮਰਪਿਤ ਕੀਤੇ ਜਾ ਰਹੇ ਹਨ। ਇਸ ਸਬੰਧੀ ਵਿਸ਼ੇਸ਼ ਕਥਾ ਸਮਾਗਮ 29 ਅਕਤੂਬਰ ਦੀ ਰਾਤ ਨੂੰ ਹੋਵੇਗਾ। ਇਸ ਸਮਾਗਮ ਦੌਰਾਨ ਭਾਈ ਜਸਵਿੰਦਰ ਸਿੰਘ, ਗੁਰਦੁਆਰਾ ਸਾਹਿਬ ਗੁਰਸਾਗਰ ਮਸਤੂਆਣਾ ਸਾਹਿਬ ਦੇ ਹਜ਼ੂਰੀ ਕਥਾਵਾਚਕ, ਸੰਤ ਜੀ ਦੇ ਜੀਵਨ ਅਤੇ ਗੁਰਮਤਿ ਵਿਚਾਰਾਂ ਬਾਰੇ ਸੰਗਤ ਨਾਲ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਭਾਈ ਅਮਰੀਕ ਸਿੰਘ ਸ਼ਾਦੀਹਰੀ, ਗੁਰਦੁਆਰਾ ਸਾਹਿਬ ਰੋਗ ਨਿਵਾਰਨ, ਸੁਨਾਮ ਦੇ ਮੁੱਖ ਸੇਵਾਦਾਰ, ਨਾਮ ਸਿਮਰਨ ਦੀ ਮਹਿਮਾ ਬਾਰੇ ਕਥਾ-ਵਿਚਾਰ ਕਰਨਗੇ। ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ।

About Post Author

Share and Enjoy !

Shares

Leave a Reply

Your email address will not be published.