ਸੰਗਰੂਰ ਜ਼ਿਮਨੀ ਚੋਣ ਲਈ ਵੋਟਰ ਕਾਰਡ ਤੋਂ ਇਲਾਵਾ ਪਾਸਪੋਰਟ, ਡਰਾਇਵਿੰਗ ਲਾਇਸੈਂਸ, ਪੈਨ ਕਾਰਡ ਤੇ ਹੋਰ ਅਧਿਕਾਰਤ ਪਛਾਣ ਪੱਤਰਾਂ ਨਾਲ ਵੀ ਪਾਈ ਜਾ ਸਕੇਗੀ ਵੋਟ: ਜਤਿੰਦਰ ਜੋਰਵਾਲ

Share and Enjoy !

Shares


– ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਰਿਟਰਨਿੰਗ ਅਫ਼ਸਰ
ਸੰਗਰੂਰ (ਜਗਸੀਰ ਲੌਂਗੋਵਾਲ) : ਸੰਗਰੂਰ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਤੈਅ ਹੋਈ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਵਾਲੇ ਦਿਨ ਵੋਟਰਾਂ ਦੀ ਪਛਾਣ ਲਈ ਏਪਿਕ ਵੋਟਰ ਕਾਰਡ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੇ ਫੈਸਲੇ ਮੁਤਾਬਕ ਹੋਰ ਅਧਿਕਾਰਤ ਪਛਾਣ ਪੱਤਰ ਵੀ ਮਨਜੂਰ ਹੋਣਗੇ।
ਸ਼੍ਰੀ ਜੋਰਵਾਲ ਨੇ ਦੱਸਿਆ ਕਿ ਏਪਿਕ ਵੋਟਰ ਕਾਰਡ ਨਾ ਹੋਣ ਦੀ ਸੂਰਤ ‘ਚ ਵੀ ਵੋਟਰ ਆਪਣੀ ਵੋਟ ਪਾ ਸਕੇਗਾ ਬਸ਼ਰਤੇ ਕਿ ਉਸ ਕੋਲ ਆਪਣੀ ਪ੍ਰਮਾਣਿਕਤਾ ਦਰਸਾਉਣ ਲਈ ਅਧਿਕਾਰਤ ਪਛਾਣ ਪੱਤਰ ਮੌਜੂਦ ਹੋਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਰ ਕੋਲ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਬੈਂਕ ਜਾਂ ਡਾਕਖ਼ਾਨੇ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ, ਲੇਬਰ ਵਿਭਾਗ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ/ਅੱਧ ਸਰਕਾਰੀ ਸ਼ਨਾਖਤੀ ਕਾਰਡ ਆਦਿ ਪਛਾਣ ਪੱਤਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਨ.ਪੀ.ਆਰ. ਤਹਿਤ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਜਾਰੀ ਪਛਾਣ ਪੱਤਰ ਅਤੇ ਯੂਨੀਕ ਦਿਵਿਆਂਗ ਆਈ.ਡੀ. ਵਿਚੋਂ ਕੋਈ ਇੱਕ ਦਸਤਾਵੇਜ਼ ਹੋਣਾ ਲਾਜ਼ਮੀ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਆਪਣੀਆਂ ਵੋਟਾਂ ਦਾ ਭੁਗਤਾਨ ਕਰਨ ਸਮੇਂ ਆਪਣੀ ਪਛਾਣ ਦਰਸਾਉਣ ਲਈ ਉਨ੍ਹਾਂ ਦੇ ਫੋਟੋ ਵੋਟਰ ਪਛਾਣ ਪੱਤਰ ਜਾਰੀ ਕੀਤੇ ਗਏ ਹਨ ਪ੍ਰੰਤੂ ਕਈ ਵਾਰ ਵੋਟਰ ਆਈ.ਡੀ. ਕਾਰਡ ‘ਚ ਕੋਈ ਛੋਟੀ ਜਿਹੀ ਊਣਤਾਈ ਹੋਣ ਦੇ ਬਾਵਜੂਦ ਵੋਟਰਾਂ ਦੇ ਦੂਸਰੇ ਅਧਿਕਾਰਤ ਪਛਾਣ ਪੱਤਰਾਂ ਦੇ ਅਧਾਰ ‘ਤੇ ਵੋਟ ਪੁਆਉਣ ਦੀ ਆਗਿਆ ਹੋਵੇਗੀ। ਅਜਿਹਾ ਹੋਣ ‘ਤੇ ਪੋਲਿੰਗ ਬੂਥ ‘ਚ ਵੋਟਰ ਦੀ ਸਬੰਧਤ ਪਛਾਣ ਪੱਤਰ ਨੂੰ ਦਰਜ ਕੀਤਾ ਜਾਵੇਗਾ ਪਰੰਤੂ ਅਜਿਹਾ ਵੋਟਰ ਆਪਣੀ ਵੋਟ ਆਪਣੇ ਵੋਟਰ ਆਈ.ਡੀ. ਕਾਰਡ ਦੇ ਅਧਾਰ ‘ਤੇ ਕਿਸੇ ਦੂਜੇ ਪੋਲਿੰਗ ਬੂਥ ‘ਤੇ ਨਹੀਂ ਪਾ ਸਕੇਗਾ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੋਟਾਂ ਤੋਂ ਪੰਜ ਦਿਨ ਪਹਿਲਾਂ ਵੋਟਰਾਂ ਤੱਕ ਵੋਟ ਸੂਚਨਾ ਪਰਚੀਆਂ ਵੀ ਪਹੁੰਚਾਈਆਂ ਜਾਣਗੀਆਂ ਜਿਨ੍ਹਾਂ ‘ਤੇ ਵੋਟ ਨੰਬਰ ਤੇ ਹੋਰ ਵੇਰਵੇ ਦਰਜ ਹੋਣਗੇ ਪਰ ਇਹ ਪਰਚੀਆਂ ਵੋਟ ਪਛਾਣ ਪੱਤਰ ਵਜੋਂ ਵਰਤੀਆਂ ਨਹੀਂ ਜਾ ਸਕਣਗੀਆਂ।

About Post Author

Share and Enjoy !

Shares

Leave a Reply

Your email address will not be published.