
ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਸਵਾਮੀ ਗੰਗਾ ਨੰਦ ਸਪੋਰਟਸ ਕਲੱਬ ਵੱਲੋਂ ਚੌਥੇ ਕਬੱਡੀ ਕੱਪ ਦਾ ਉਦਘਾਟਨ ਸਵਾਮੀ ਕ੍ਰਿਸ਼ਨਾ ਨੰਦ ਵੱਲੋਂ ਕੀਤਾ ਗਿਆ। ਇਸ ਕਬੱਡੀ ਮਹਾਂਕੁੰਭ ’ਚ ਭਾਜਪਾ ਦੇ ਸੀਨੀਅਰ ਆਗੂ ਤੇ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਅਤੇ ਅਸ਼ੋਕ ਨਾਨੋਵਾਲ ਉੱਚੇਚੇ ਤੌਰ ’ਤੇ ਪਹੁੰਚੇ।
ਇਸ ਮੌਕੇ ਦੋਵਾਂ ਆਗੂਆਂ ਨੇ ਮਹਾਂਪੁਰਸ਼ਾਂ ਦੇ ਚਰਨਾਂ ’ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਬੱਡੀ ਸਾਡੀ ਮਾਂ-ਖੇਡ ਹੈ ਅਤੇ ਅਜਿਹੇ ਮਹਾਂਕੁੰਭ ਨੌਜਵਾਨ ਪੀੜ੍ਹੀ ਨੂੰ ਬਹੁਤ ਵੱਡਾ ਸੁਨੇਹਾ ਦਿੰਦੇ ਹਨ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਖੇਡ ਮੈਦਾਨਾਂ ਨਾਲ ਜੁੜਨਗੇ ਤਾਂ ਉਹ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਤੋਂ ਆਪਣੇ ਆਪ ਬਚ ਜਾਣਗੇ। ਕਬੱਡੀ ਵਰਗੀਆਂ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਆਪਸੀ ਭਾਈਚਾਰਾ ਤੇ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ।
ਇਸ ਮੌਕੇ ਮੁੱਖ ਸੇਵਾਦਾਰ ਵਾਸਦੇਵ ਭੂੰਬਲਾ ਅਤੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਬਾਂਠ (ਰਿਟਾਇਰਡ ਆਈ ਪੀ ਐਸ) ਵੱਲੋਂ ਸੰਦੀਪ ਭਾਟੀਆ ਸੋਨੂੰ ਆਦੋਆਣਾ ਅਤੇ ਅਸ਼ੋਕ ਨਾਨੋਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ।ਇਸ ਮੌਕੇ ਠੇਕੇਦਾਰ ਬੰਟੀ ਸਰਪੰਚ ਰੱਤੇਵਾਲ, ਮਦਨ ਲਾਲ ਭੂੰਬਲਾ ਆਦਿ ਹਾਜ਼ਰ ਸਨ ।