ਹੋਮ ਫਾਰ ਹੋਮਲੈਂਸ ਸੰਸਥਾ ਨੇ 78ਵੇਂ ਘਰ ਦਾ ਨਿਰਮਾਣ ਸ਼ੁਰੂ ਕਰਵਾਇਆ

Share and Enjoy !

Shares
  • ਪਿੰਡ ਮਾਂਝੀ ਦੇ ਜਰੂਰਤਮੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਜਾ ਰਿਹੈ ਘਰ
    ਹੁਸ਼ਿਆਰਪੁਰ ( ਤਰਸੇਮ ਦੀਵਾਨਾ ) ਹੋਮ ਫਾਰ ਹੋਮਲੈਂਸ ਸੰਸਥਾ ਵੱਲੋਂ ਸਮਾਜ ਦੇ ਜਰੂਰਤਮੰਦ ਪਰਿਵਾਰਾਂ ਨੂੰ ਨਵੇਂ ਘਰ ਬਣਾ ਕੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਇਸੇ ਕਾਰਜ ਤਹਿਤ ਸੰਸਥਾ ਦੇ ਸੰਸਥਾਪਕ ਸ.ਵਰਿੰਦਰ ਸਿੰਘ ਪਰਹਾਰ ਵੱਲੋਂ ਪਿੰਡ ਮਾਂਝੀ ਵਿਖੇ ਇਕ ਜਰੂਰਤਮੰਦ ਪਰਿਵਾਰ ਦੇ ਘਰ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ, ਘਰ ਦਾ ਨਿਰਮਾਣ ਸ਼ੁਰੂ ਕਰਵਾਉਣ ਸਮੇਂ ਨੀਂਹ ਪੱਥਰ ਰੱਖਦੇ ਹੋਏ ਵਰਿੰਦਰ ਸਿੰਘ ਪਰਹਾਰ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਤੋਂ ਪਹਿਲਾ 77 ਨਵੇਂ ਘਰ ਬਣਾ ਕੇ ਦਿੱਤੇ ਜਾ ਚੁੱਕੇ ਹਨ ਤੇ ਹੁਣ ਇਹ 78ਵੇਂ ਘਰ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੋਮ ਫਾਰ ਹੋਮਲੈਂਸ ਸੰਸਥਾ ਵੱਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾ ਰਹੀ ਇਸ ਸਮਾਜ ਸੇਵਾ ਤੋਂ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ ਤੇ ਮੌਜੂਦਾ ਸਮੇਂ ਮਾਂਝੀ ਪਿੰਡ ਵਿਚ ਜਿਸ ਸ਼ਸ਼ੀ ਕਾਂਤਾ ਨਾਮ ਦੀ ਮਹਿਲਾ ਨੂੰ ਘਰ ਬਣਾ ਕੇ ਦਿੱਤਾ ਜਾ ਰਿਹਾ ਹੈ ਉਹ ਪਿਛਲੇ ਲੰਬੇ ਸਮੇਂ ਤੋਂ ਕੱਚੇ ਘਰ ਵਿਚ ਰਹਿਣ ਲਈ ਮਜਬੂਰ ਸੀ। ਵਰਿੰਦਰ ਪਰਹਾਰ ਨੇ ਦੱਸਿਆ ਕਿ ਕੈਨੇਡਾ ਵਿਚ ਰਹਿਣ ਵਾਲੀ ਮਿਸ. ਹਰਪ੍ਰੀਤ ਕੌਰ ਆਹਲੂਵਾਲੀਆ ਵੱਲੋਂ ਪਿਛਲੇ ਸਮੇਂ ਦੌਰਾਨ ਸੰਸਥਾ ਨਾਲ ਰਾਬਤਾ ਕਾਇਮ ਕਰਕੇ ਇੱਛਾ ਪ੍ਰਗਟ ਕੀਤੀ ਗਈ ਸੀ ਕਿ ਉਹ ਉਸ ਲੋੜਵੰਦ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਦੇਣਾ ਚਾਹੁੰਦੀ ਹੈ ਜਿਸ ਪਰਿਵਾਰ ਵਿਚ ਲੜਕੀਆਂ ਹੀ ਹੋਣ ਤੇ ਉਨਾਂ ਦੀ ਇਸ ਇੱਛਾ ਨੂੰ ਸੰਸਥਾ ਵੱਲੋਂ ਸ਼ਸ਼ੀ ਕਾਂਤਾ ਦੇ ਘਰ ਦਾ ਨਿਰਮਾਣ ਕਰਵਾ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਸ਼ੀ ਕਾਂਤਾ ਦੀਆ   4 ਬੇਟੀਆਂ ਹਨ ਤੇ ਇਸ ਪਰਿਵਾਰ ਨੂੰ ਪੱਕੇ ਘਰ ਦੀ ਬੇਹੱਦ ਜਰੂਰਤ ਸੀ ਜਿਸ ਲਈ ਸੰਸਥਾ ਵੱਲੋਂ ਇਸ ਪਰਿਵਾਰ ਦਾ ਘਰ ਬਣਾ ਕੇ ਦੇਣ ਦਾ ਫੈਸਲਾ ਕੀਤਾ ਗਿਆ ਹੈ ਤੇ ਘਰ ਦੇ ਨਿਰਮਾਣ ’ਤੇ ਆਉਣ ਵਾਲਾ ਖਰਚ ਦਾਨੀ ਮਿਸ. ਹਰਪ੍ਰੀਤ ਕੌਰ ਆਹਲੂਵਾਲੀਆ ਵੱਲੋਂ ਸੰਸਥਾ ਰਾਹੀਂ ਕੀਤਾ ਜਾ ਰਿਹਾ ਹੈ। ਘਰ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਸਮੇਂ ਪਰਿਵਾਰ ਤੋਂ ਇਲਾਵਾ ਮੌਜੂਦ ਪਿੰਡ ਵਾਸੀਆਂ ਵੱਲੋਂ ਸੰਸਥਾ ਤੇ ਹਰਪ੍ਰੀਤ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਸਮੇਂ ਵਰਿੰਦਰ ਸਿੰਘ ਪਰਹਾਰ ਨੇ ਕਿਹਾ ਕਿ ਭਵਿੱਖ ਵਿਚ ਵੀ ਸੰਸਥਾ ਵੱਲੋਂ ਸਮਾਜ ਸੇਵਾ ਦਾ ਇਹ ਕਾਰਜ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਧਰਮਿੰਦਰਪਾਲ, ਬਲਜਿੰਦਰ ਸਿੰਘ ਪਿੰਦਾ, ਉਕਾਂਰ ਸਿੰਘ, ਹਰਮਨਪ੍ਰੀਤ ਸਿੰਘ, ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.