1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Share and Enjoy !

Shares
ਚੰਡੀਗੜ|  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ’ਤੇ ਬਣਨ ਵਾਲੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਪ੍ਰਵਾਨਗੀ ਲੈਣ ਲਈ ਮਿਉਂਸਪਲ ਕਮੇਟੀ ਵਿੱਚ ਦਰਖਾਸਤ ਦਿੱਤੀ ਸੀ ਪਰ ਉਕਤ ਕਲਰਕ ਉਸਦੀ ਫਾਈਲ ਸਬੰਧੀ ਮਨਜ਼ੂਰੀ ਦੇ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

About Post Author

Share and Enjoy !

Shares

Leave a Reply

Your email address will not be published.