12 ਦਸੰਬਰ ਨੂੰ ਸੈਸ਼ਨਜ਼ ਡਵੀਜਨ ਲੁਧਿਆਣਾ ਵਿਖੇ ਲੱਗੇਗੀ ਨੈਸ਼ਨਲ ਈ-ਲੋਕ ਅਦਾਲਤ

Share and Enjoy !

Shares

12 ਦਸੰਬਰ ਨੂੰ ਸੈਸ਼ਨਜ਼ ਡਵੀਜਨ ਲੁਧਿਆਣਾ ਵਿਖੇ ਲੱਗੇਗੀ ਨੈਸ਼ਨਲ ਈ-ਲੋਕ ਅਦਾਲਤ

ਲੁਧਿਆਣਾ (ਰਾਜਕੁਮਾਰ ਸਾਥੀ)। ਸ੍ਰੀਮਤੀ ਪ੍ਰੀਤੀ ਸੁਖੀਜਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੇ ਦੱਸਿਆ ਗਿਆ ਕਿ ਸੈਸ਼ਨਜ਼ ਡਵੀਜਨ ਲੁਧਿਆਣਾ ਵਿਖੇ ਨਿਆਂਇਕ ਅਦਾਲਤਾਂ ਵੱਲੋਂ 12 ਦਸੰਬਰ, 2020 ਦਿਨ ਸ਼ਨੀਵਾਰ ਨੂੰ ਨੈਸ਼ਨਲ ਈ-ਲੋਕ ਅਦਾਲਤ ਦਾ ਆਯੋਜਨ ਕੀਤਾ ਜਾਣਾ ਹੈ। ਸਕੱਤਰ ਸ੍ਰੀਮਤੀ ਸੁਖੀਜਾ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨਾ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ ‘ਤੇ ਹਰੇਕ ਅਦਾਲਤ ਵਿੱਚ ਇੱਕੋ ਦਿਨ ਲਗਾਈਆਂ ਜਾ ਰਹੀਆਂ ਹਨ। ਇਹ ਅਦਾਲਤਾਂ ਜ਼ਿਲਾ ਕਚਿਹਰੀ ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ਰਹੀਆਂ ਹਨ। ਸ੍ਰੀਮਤੀ ਸੁਖੀਜਾ ਨੇ ਅੱਗੇ ਦੱਸਿਆ ਕਿ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨਾ ਕਿਹਾ ਕਿ ਜ਼ਿਲਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ ਵਿੱਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ। ਉਨਾ ਅੱਗੇ ਦੱਸਿਆ ਕਿ ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾਂ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸੰਬੰਧਤ ਮੁਆਵਜ਼ਾ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ ਵਿੱਚ ਵਿਚਾਰੇ ਜਾਣਗੇ।

ਉਨਾ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇੱਕ ਦਰਖ਼ਾਸਤ ਸੰਬੰਧਤ ਅਦਾਲਤ ਵਿੱਚ ਜਾਂ ਫਿਰ ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਫ਼ਤਰ ਵਿਖੇ ਦੇ ਸਕਦਾ ਹੈ। ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਸ੍ਰੀਮਤੀ ਸੁਖੀਜਾ ਨੇ ਅੱਗੇ ਕਿਹਾ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨਾ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਉਨਾ ਲੋਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਓ, ਛੇਤੀ ਤੇ ਸਸਤਾ ਨਿਆਂ ਪਾਓ।

About Post Author

Share and Enjoy !

Shares

Leave a Reply

Your email address will not be published.