ਭਾਰਤ ਸਰਕਾਰ ਨੇ 1991 ਦਾ ਸਾਲ ਅੰਬੇਡਕਰ ਸ਼ਤਾਬਦੀ ਵਜੋਂ ਐਲਾਨਿਆ ਸੀ ਅਤੇ ਸਮਾਜਿਕ ਨਿਆਏ ਵਰਾ ਵਜੋਂ ਮਨਾਇਆ ਗਿਆ। 14 ਅਪ੍ੈਲ 2015 ਨੂੰ ਗੂਗਲ ਨੇ ਬਾਬਾ ਸਾਹਿਬ ਦੀ ਫੋਟੋ ਲਗਾਈ ਅਤੇ ਭਾਰਤ ਸਰਕਾਰ ਵਲੋਂ ਵੀ 125ਵੀਂ ਜਯੰਤੀ ਦੇ ਤੋਰ ਤੇ ਮਨਾਇਆ ਗਿਆ ਅਤੇ 125 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ ਹੈ। ਇਸ ਸਾਲ 2022 ਵਿੱਚ ਬਿ੍ਰਟਿਸ਼ ਕੋਲੰਬੀਆ ਸਰਕਾਰ ਨੇ ਅਪ੍ਰੈਲ ਮਹੀਨੇ ਨੂੰ ਦਲਿਤ ਇਤਿਹਾਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਹੈ। ਭਾਰਤ ਸਰਕਾਰ ਨੇ ਇਸ ਸਾਲ ਵੀ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਅੱਜ ਦੇਸ਼ ਵਿਦੇਸ਼ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਹੋਣ ਵਾਲੇ ਵੱਖ ਵੱਖ ਸਮਾਗਮਾਂ ਵਿੱਚ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ ਤੇ ਵਿਚਾਰ ਵਟਾਂਦਰਾਂ ਕੀਤਾ ਜਾਵੇਗਾ। ਡਾਕਟਰ ਭੀਮ ਰਾਮ ਰਾਓ ਅੰਬੇਡਕਰ ਦਾ ਜਨਮ ਅੱਜ ਦੇ ਦਿਨ 14 ਅਪੈ੍ਰਲ 1891 ਨੂੰ ਬਿ੍ਰਟਿਸ਼ ਸਰਕਾਰ ਦੁਆਰਾ ਕੇਂਦਰੀ ਪ੍ਰਾਂਤ (ਹੁਣ ਮੱਧ ਪ੍ਰਦੇਸ਼ ਵਿੱਚ) ਵਿੱਚ ਸਥਾਪਿਤ ਨਗਰ ਅਤੇ ਸੈਨਿਕ ਛਾਉਣੀ ਮਊ ਵਿੱਚ ਪਿਤਾ ਰਾਮਜੀ ਮਾਲੋਜੀ ਸਕਪਾਲ ਅਤੇ ਮਾਤਾ ਭੀਮਾ ਬਾਈ ਮੁਰਬਾਦਕਰ ਦੇ ਘਰ ਹੋਇਆ। ਉਹ ਅਪਣੇ ਮਾਤਾ ਪਿਤਾ ਦੀ 14ਵੀਂ ਅੋਲਾਦ ਸਨ ਅਤੇ ਮਹਾਰ ਜਾਤਿ ਨਾਲ ਸਬੰਧ ਰੱਖਦੇ ਸੀ ਜੋ ਕਿ ਭਾਰਤ ਵਿੱਚ ਅਛੂਤ ਕਹੀ ਜਾਂਦੀ ਸੀ ਅਤੇ ਉਹਨਾਂ ਨਾਲ ਸਮਾਜਿਕ ਅਤੇ ਆਰਥਿਕ ਰੂਪ ਨਾਲ ਭੇਦਭਾਵ ਕੀਤਾ ਜਾਂਦਾ ਸੀ। ਉਨਾਂ ਦੇ ਬਜ਼ੁਰਗ ਲੰਬੇ ਸਮੇਂ ਤੋਂ ਬਿ੍ਰਟਿਸ਼ ਈਸਟ ਇੰਡੀਆਂ ਕੰਪਨੀ ਦੀ ਸੈਨਾ ਵਿੱਚ ਕੰਮ ਕਰਦੇ ਆ ਰਹੇ ਸਨ ਅਤੇ ਉਨਾਂ ਦੇ ਪਿਤਾ ਭਾਰਤੀ ਸੈਨਾ ਦੀ ਮਊ ਛਾਉਣੀ ਵਿੱਚ ਕੰਮ ਕਰਦੇ ਸਨ। ਉਨਾਂ ਨਾਲ ਅਕਸਰ ਹੀ ਜਾਤਿ ਅਧਾਰਿਤ ਗੈਰ ਮਨੁੱਖੀ ਭੇਦਭਾਵ ਵਾਲੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਜਿਨਾਂ ਨੇ ਉਨਾਂ ਦੇ ਦਿਮਾਗ ਅਤੇ ਵਿਚਾਰਧਾਰਾ ਤੇ ਡੂੰਘਾ ਅਸਰ ਕੀਤਾ। ਉਨਾਂ ਨੇ ਅਪਣੇ ਇੱਕ ਬ੍ਰਾਹਮਣ ਅਧਿਆਪਕ ਮਹਾਂਦੇਵ ਅੰਬੇਡਕਰ ਦੇ ਕਹਿਣ ਤੇ ਅਪਣੇ ਨਾਮ ਨਾਲ ਅੰਬੇਡਕਰ ਸ਼ਬਦ ਜੋੜਿਆ। ਮੈਟਿ੍ਰਕ ਪਾਸ ਕਰਨ ਤੋਂ ਬਾਅਦ ਉਨਾਂ ਨੇ ਐਲਫਿਨਸਟਨ ਕਾਲਜ਼ ਬੰਬਈ ਵਿੱਚੋਂ ਸਾਲ 1912 ਵਿੱਚੋਂ ਬੀ ਏ ਪਾਸ ਕਰ ਲਈ ਅਤੇ ਮਹਾਰਾਜਾ ਬੜੋਦਾ ਨੇ ਉਹਨਾਂ ਨੂੰ ਹੋਰ ਉੱਚ ਸਿਖਿੱਆ ਲਈ ਸਰਕਾਰੀ ਖਰਚੇ ਤੇ ਵਿਦੇਸ਼ ਭੇਜ ਦਿੱਤਾ ਅਤੇ ਆਪ ਨੇ ਪੰਜ ਵਿਸ਼ਿਆਂ ਵਿੱਚ ਐਮ.ਏ., ਪੀ.ਐਚ.ਡੀ., ਡੀ.ਐਸ.ਸੀ. ਐਲ.ਐਲ.ਡੀ., ਡੀ.ਲਿੱਟ, ਬਾਰ.ਐਟ ਲਾਅ ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ। ਆਪ ਦਾ ਵਿਆਹ ਲੱਗਭੱਗ 17 ਸਾਲ ਦੀ ਉਮਰ ਵਿੱਚ ਰਾਮਾ ਬਾਈ ਨਾਲ ਹੋਇਆ ਅਤੇ ਆਪ ਦੇ ਘਰ ਪੰਜ ਬੱਚਿਆਂ ਜਸ਼ਵੰਤ ਰਾਓ, ਗੰਗਾਧਰ, ਰਮੇਸ਼, ਇੰਦੂ ਅਤੇ ਰਾਜ ਰਤਨ ਨੇ ਜਨਮ ਲਿਆ ਪਰ ਜਸਵੰਤ ਰਾਓ ਤੋਂ ਇਲਾਵਾ ਬਾਕੀ ਸਾਰੇ ਬੱਚੇ ਛੋਟੀ ਉਮਰ ਵਿੱਚ ਹੀ ਮਰ ਗਏ। ਮਈ 1935 ਵਿੱਚ ਬਾਬਾ ਸਾਹਿਬ ਦੀ ਜੀਵਨ ਸਾਥਣ ਰਮਾ ਬਾਈ ਬਿਮਾਰੀ ਤੋਂ ਬਾਦ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈੇ ਜਿਸਤੋਂ ਬਾਦ 15 ਅਪ੍ੈਲ 1948 ਨੂੰ ਆਪ ਨੇ ਡਾਕਟਰ ਸ਼ਾਰਦਾ ਕਬੀਰ ਜਿਸਨੇ ਵਿਆਹ ਤੋਂ ਬਾਦ ਅਪਣਾ ਨਾਮ ਸਵਿਤਾ ਅੰਬੇਡਕਰ ਰੱਖਿਆ ਨਾਲ ਦੂਜਾ ਵਿਆਹ ਕਰਵਾਇਆ। ਪੜਾਈ ਮੁਕੰਮਲ ਕਰਨ ਤੋਂ ਬਾਦ ਮਹਾਰਾਜਾ ਬੜੌਦਾ ਨੇ ਆਪ ਨੂੰ ਫੌਜੀ ਸਕੱਤਰ ਨਿਯੁਕਤ ਕਰ ਲਿਆ ਪਰ ਇੱਥੇ ਵੀ ਉਨਾਂ ਨੂੰ ਜਾਤਿ ਅਧਾਰਤ ਵਿਤਕਰਾ ਹੀ ਝੱਲਣਾ ਪਿਆ, ਜਦੋਂ ਉਹ ਬੰਬਈ ਦੇ ਕਾਲਜ਼ ਵਿੱਚ ਅਰਥ ਸ਼ਾਸ਼ਤਰ ਦੇ ਪ੍ਰੋਫੈਸਰ ਨਿਯੁਕਤ ਹੋਏ ਤਾਂ ਉਥੇ ਵੀ ਅਛੂਤ ਹੋਣ ਕਾਰਨ ਉਨਾਂ ਨਾਲ ਭੇਦਭਾਵ ਹੁੰਦਾ ਰਿਹਾ। ਬਿ੍ਰਟਿਸ਼ ਸਰਕਾਰ ਵਿੱਚ ਉਚੱ ਅਹੁਦੇ ਆਈ ਸੀ ਐਸ ਪਹਿਲਾਂ ਸਿਰਫ ਅੰਗਰੇਜਾ ਲਈ ਹੀ ਰਾਖਵੇਂ ਸਨ ਅਤੇ ਭਾਰਤੀ ਲੋਕਾਂ ਵਲੋਂ ਕੀਤੇ ਅੰਦੋਲਨ ਬਾਦ ਸਾਊਥ ਬੋਰੋਹ ਸਮਿਤੀ ਦੀ ਸਿਫਾਰਿਸ਼ ਤੇ ਅੰਗਰੇਜ਼ ਸਰਕਾਰ ਨੇ ਆਈ ਸੀ ਐਸ ਦੀਆਂ 11 ਪੋਸਟਾਂ ਭਾਰਤੀਆਂ ਲਈ ਰੱਖੀਆਂ ਜਿਨਾਂ ਵਿਚੋਂ 4 ਹਿੰਦੂਆਂ ਲਈ, 4 ਮੁਸਲਮਾਨਾਂ ਲਈ, 2 ਸਿੱਖਾਂ ਲਈ ਅਤੇ 01 ਐਂਗਲੋ ਇੰਡੀਅਨ ਲਈ ਰੱਖੀ ਗਈ ਸੀ। ਡਾਕਟਰ ਅੰਬੇਡਕਰ ਅਗਸਤ 1917 ਵਿੱਚ ਮੁੰਬਈ ਵਿੱਚ ਲਾਰਡ ਈ ਮੋਨਟੇਗੂ ਸਾਹਮਣੇ ਪੇਸ਼ ਹੋਏ ਅਤੇ ਭਾਰਤ ਵਿੱਚ ਦਲਿਤਾਂ ਦੀ ਤਰਸਯੋਗ ਹਾਲਤ ਅਤੇ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਇਆ। 27 ਜਨਵਰੀ 1919 ਨੂੰ ਡਾਕਟਰ ਅੰਬੇਡਕਰ ਨੇ ਵੋਟ ਅਤੇ ਨਾਗਰਿਕ ਅਧਿਕਾਰਾਂ ਸਬੰਧੀ ਗਠਿਤ ਸਾਉਥ ਬੋਰੋਹ ਕਮੇਟੀ ਸਾਹਮਣੇ ਦਲਿਤਾਂ ਲਈ ਆਬਾਦੀ ਅਨੁਸਾਰ ਵੱਖਰੇ ਚੋਣ ਅਧਿਕਾਰਾਂ ਦੀ ਮੰਗ ਰੱਖੀ ਪ੍ਰੰਤੂ ਦੇਸ਼ ਦੇ ਕੁੱਝ ਕੱਟੜ ਆਗੂਆ ਦੇ ਵਿਰੋਧ ਕਾਰਨ ਦਲਿਤਾਂ ਨੂੰ ਕੋਈ ਲਾਭ ਨਾਂ ਮਿਲਿਆ। ਡਾਕਟਰ ਅੰਬੇਡਕਰ ਅਤੇ ਹੋਰ ਕੲਂੀ ਦਲਿਤ ਆਗੂਆਂ ਦੀ ਮੰਗ ਨੂੰ ਵੇਖਦੇ ਹੋਏ ਅੰਗਰੇਜ਼ ਸਰਕਾਰ ਨੇ 1919 ਵਿੱਚ ਇੱਕ ਭਾਰਤੀ ਕਾਨੂੰਨ ਕਮਿਸ਼ਨ (ਇੰਡੀਅਨ ਸਟੈਚੂਟਰੀ ਕਮਿਸ਼ਨ) ਸਰ ਜੌਹਨ ਸਾਇਮਨ ਦੀ ਅਗਵਾਈ ਵਿੱਚ ਬਣਾਇਆ ਜਿਸਨੂੰ ਸਾਇਮਨ ਕਮਿਸ਼ਨ ਕਿਹਾ ਜਾਂਦਾ ਹੈ। ਸਾਇਮਨ ਕਮਿਸ਼ਨ 3 ਫਰਵਰੀ, 1928 ਨੂੰ ਭਾਰਤ ਆਇਆ ਜਿਸਦਾ ਕਈ ਕਾਂਗਰਸੀ ਆਗੂਆਂ ਨੇ ਪ੍ਰਧਾਨ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਤੇ ਮੁਜ਼ਾਹਰੇ ਕੀਤੇ। ਦੋਆਬੇ ਦੇ ਕਈ ਦਲਿਤ ਆਗੂਆਂ ਨੇ ਆਦਿ ਧਰਮ ਮੁਹਿੰਮ ਦੇ ਆਗੂ ਬਾਬੂ ਮੰਗੂ ਰਾਮ ਮੂਗੋਵਾਲੀਆ ਦੀ ਅਗਵਾਈ ਵਿੱਚ ਇਸ ਕਮਿਸ਼ਨ ਨੂੰ ਮਿਲਕੇ ਅਪਣੇ ਅਧਿਕਾਰ ਲੈਣ ਲਈ ਮਤਾ ਪਾਸ ਕੀਤਾ ਅਤੇ ਦਲਿਤਾਂ ਦੇ ਲੱਗਭੱਗ 18 ਸੰਗਠਨਾਂ ਨੇ ਸਾਈਮਨ ਕਮਿਸ਼ਨ ਅੱਗੇ ਆਪਣੇ ਅਲੱਗ ਅਧਿਕਾਰਾਂ ਦੀ ਮੰਗ ਕੀਤੀ। ਸਾਇਮਨ ਕਮਿਸ਼ਨ ਦੀ ਰਿਪੋਰਟ ਤੇ ਲੰਡਨ ਵਿੱਚ ਤਿੰਨ ਗੋਲਮੇਜ਼ ਕਾਨਫਰੰਸਾਂ ਹੋਈਆਂ ਜਿਸ ਵਿੱਚ ਭਾਰਤ ਦੇ ਵੱਖ ਵੱਖ ਵਰਗਾਂ ਦੇ ਪ੍ਰਤੀਨਿਧੀ ਜਿਨਾਂ ਵਿੱਚ ਹਿੰਦੂਆਂ ਵੱਲੋਂ ਮੋਹਨ ਦਾਸ ਕਰਮ ਚੰਦ ਗਾਂਧੀ, ਮੁਸਲਮਾਨਾਂ ਵੱਲੋਂ ਮੁਹੰਮਦ ਅਲੀ ਜਿਨਾਹ ਅਤੇ ਦਲਿਤਾਂ ਵੱਲੋਂ ਡਾਕਟਰ ਅੰਬੇਡਕਰ ਸ਼ਾਮਲ ਹੋਏੇ ਜਿਨਾਂ ਨੇ ਅਪਣੇ ਅਪਣੇ ਵਰਗਾਂ ਦੇ ਹੱਕਾਂ ਦੀ ਮੰਗ ਰੱਖੀ। ਡਾਕਟਰ ਅੰਬੇਡਕਰ ਨੇ ਦਲਿਤਾਂ ਦੀ ਪ੍ਰਤੀਨਿਧਤਾ ਕਰਦਿਆਂ ਅਛੂਤਾਂ ਦੀ ਅਸਲੀ ਸਥਿਤੀ ਤੋਂ ਬਿ੍ਰਟਿਸ਼ ਸਰਕਾਰ ਨੂੰ ਜਾਣੂ ਕਰਵਾਇਆ। 17 ਅਗਸੱਤ 1932 ਨੂੰ ਬਿ੍ਰਟਿਸ਼ ਸਰਕਾਰ ਨੇ ਕਮਿਊਨਲ ਐਵਾਰਡ ਦਾ ਫੈਸਲਾ ਸੁਣਾ ਦਿਤਾ ਜਿਸਦਾ ਕਈ ਕੱਟੜ ਹਿੰਦੂ ਆਗੂਆਂ ਨੇ ਵਿਰੋਧ ਕੀਤਾ। ਕਾਂਗਰਸੀ ਆਗੂ ਮੋਹਨ ਦਾਸ ਕਰਮ ਚੰਦ ਗਾਂਧੀ ਨੇ ਹਿੰਦੂਆਂ ਦੀ ਪ੍ਰਤੀਨਿਧਤਾ ਕਰਦੇ ਹੋਏ ਇਸ ਫੈਸਲੇ ਅਤੇ ਅਛੂਤਾਂ ਨੂੰ ਮਿਲੇ ਵਖਰੇ ਅਧਿਕਾਰਾਂ ਖਿਲਾਫ ਮਰਨ ਵਰਤ ਸ਼ੁਰੂ ਕਰ ਦਿਤਾ ਜਿਸ ਨਾਲ ਦੇਸ਼ ਵਿੱਚ ਖਲਬਲੀ ਮਚ ਗਈ ਅਤੇ ਡਾਕਟਰ ਅੰਬੇਡਕਰ ਤੇ ਸਮਝੌਤੇ ਲਈ ਦਬਾਓ ਵੱਧ ਗਿਆ। 24 ਸਤੰਬਰ 1932 ਨੂੰ ਡਾਕਟਰ ਭੀਮ ਰਾਓ ਅੰਬੇਡਕਰ ਅਤੇ ਗਾਂਧੀ ਵਿਚਕਾਰ ਇੱਕ ਸਮਝੋਤਾ ਹੋਇਆ ਜਿਸਨੂੰ ਪੂਨਾ ਪੈਕਟ ਕਿਹਾ ਜਾਂਦਾ ਜਿਸ ਵਿੱਚ ਅਛੂਤਾਂ ਨੂੰ ਮਿਲੇ ਦੋ ਵੋਟਾਂ ਵਾਲੇ ਅਧਿਕਾਰ ਨੂੰ ਖਤਮ ਕਰ ਦਿਤਾ ਗਿਆ ਅਤੇ ਕਮਿਉਨਲ ਐਵਾਰਡ ਦੁਆਰਾ ਦਿੱਤੀਆਂ ਗਈਆਂ 78 ਸੀਟਾਂ ਨੂੰ ਵਧਾਕੇ 148 ਕਰ ਦਿਤਾ ਗਿਆ, ਵਿੱਦਿਆ ਅਤੇ ਨੌਕਰੀਆਂ ਵਿੱਚ ਦਲਿਤਾਂ ਨੂੰ ਸਹੂਲਤਾਂ ਅਤੇ ਮੋਜੂਦਾ ਰਾਖਵਾਂਕਰਣ ਦੀਆਂ ਸਹੂਲਤਾਂ ਦਿਤੀਆਂ ਗਈਆਂ। ਕਈ ਦਲਿਤ ਆਗੂਆਂ ਨੇ ਇਸ ਪੂਨਾ ਪੈਕਟ ਸਮਝੋਤੇ ਨੂੰ ਕਰੋੜਾਂ ਦਲਿਤਾਂ ਨਾਲ ਧੋਖਾ ਮੰਨਿਆ ਹੈ। ਡਾਕਟਰ ਅੰਬੇਡਕਰ ਨੇ ਵੀ ਅਪਣੀ ਕਿਤਾਬ ਸਟੇਟ ਆਫ ਮਾਇਨਾਰਿਟੀ ਵਿੱਚ ਇਸ ਸਮਝੌਤੇ ਨੂੰ ਗੱਲਤ ਮੰਨਿਆ ਹੈ। ਡਾਕਟਰ ਅੰਬੇਡਕਰ ਨੇ ਹਿੰਦੂ ਧਰਮ ਵਿੱਚ ਫੈਲੇ ਗੱਲਤ ਰੀਤੀ ਰਿਵਾਜਾਂ ਖਿਲਾਫ ਜੋਰਦਾਰ ਅਵਾਜ਼ ਚੁੱਕੀ ਅਤੇ ਕਈ ਅੰਦੋਲਨ ਕੀਤੇ। ਉਨਾਂ ਨੇ 25 ਦਸੰਬਰ, 1927 ਨੂੰ ਮਨੂੰ ਸਮ੍ਰਤਿੀ ਨੂੰ ਜਲਾਇਆ। 13 ਅਕਤੂਬਰ, 1935 ਨੂੰ ਐਲਾਨ ਕੀਤਾ ਕਿ ਉਹ ਹਿੰਦੁ ਧਰਮ ਵਿੱਚ ਪੈਦਾ ਹੋਏ ਹਨ ਪਰ ਹਿੰਦੂ ਧਰਮ ਵਿੱਚ ਮਰਨਗੇ ਨਹੀਂ। ਉਨਾਂ ਨੇ ਲੱਖਾਂ ਅਛੂਤਾਂ ਨੂੰ ਹਿੰਦੂ ਧਰਮ ਦਾ ਤਿਆਗ ਕਰਨ ਲਈ ਤਿਆਰ ਕਰ ਲਿਆ। ਉਹ ਸਿੱਖ ਧਰਮ ਜਿਸ ਵਿੱਚ ਦਲਿਤਾਂ ਦੇ ਰਹਿਵਰ ਗੁਰੂਆਂ ਨੂੰ ਵਿਸ਼ੇਸ਼ ਸਥਾਨ ਦਿਤਾ ਗਿਆ ਹੈ ਅਤੇ ਜੋਕਿ ਸਭਨੂੰ ਬਰਾਬਰਤਾ ਦਾ ਸੁਨੇਹਾ ਦਿੰਦਾ ਹੈ ਨੂੰ ਅਪਣਾਉਣ ਲਈ ਤਿਆਰ ਹੋ ਗਏ ਪਰ ਸਿੱਖ ਧਰਮ ਦੇ ਕੁੱਝ ਉਚੱ ਜਾਤੀ ਲੀਡਰਾਂ ਕਾਰਨ ਸਿੱਖ ਧਰਮ ਨਾਂ ਅਪਣਾ ਸਕੇ। ਡਾਕਟਰ ਅੰਬੇਡਕਰ ਨੇ 1936 ਵਿੱਚ ਅਜ਼ਾਦ ਲੇਬਰ ਪਾਰਟੀ ਭਾਰਤ ਦੀ ਸਥਾਪਨਾ ਕੀਤੀ ਅਤੇ 1937 ਵਿੱਚ ਹੋਈਆਂ ਕੇਂਦਰੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ 15 ਸੀਟਾਂ ਤੇ ਜਿੱਤ ਹਾਸਲ ਹੋਈ। ਉਨਾਂ ਨੇ ਹਿੰਦੁ ਧਰਮ ਅਤੇ ਮੁਸਲਿਮ ਧਰਮ ਵਿੱਚ ਹੋ ਰਹੇ ਅਛੂਤਾਂ ਨਾਲ ਵਿਤਕਰੇ ਬਾਰੇ ਵੀ ਖੁੱਲਕੇ ਲਿਖਿਆ। ਉਨਾਂ ਨੇ ਮੂਕ ਨਾਇਕ-ਗੂੰਗਿਆਂ ਦਾ ਆਗੂ ਹਫਤਾਵਾਰੀ ਅਖਬਾਰ ਸ਼ਰੂ ਕੀਤਾ। ਉਨਾਂ ਨੇ ਬਹਿਸ਼�ਿਤ ਹਿਤਕਾਰਨੀ ਸਭਾ ਦਾ ਗਠਨ ਕੀਤਾ ਅਤੇ ਦਲਿਤਾਂ ਦੇ ਵਿਦਿੱਅਕ, ਸਮਾਜਿਕ ਅਤੇ ਆਰਥਿਕ ਵਿਕਾਸ ਲਈ ਕੰਮ ਕੀਤਾ। ਡਾਕਟਰ ਅੰਬੇਡਕਰ ਨੇ ਰੱਖਿਆ ਸਲਾਹਕਾਰ ਸਮਿਤੀ ਅਤੇ ਵਾਇਸਰਾਇ ਦੀ ਕਾਰਜਕਾਰੀ ਪ੍ਰੀਸ਼ਦ ਲਈ ਲੇਬਰ ਮੰਤਰੀ ਦੇ ਤੋਰ ਤੇ ਕੰਮ ਕੀਤਾ। ਅੰਤ 15 ਅਗਸਤ 1947 ਨੂੰ ਭਾਰਤ ਦੇਸ਼ ਅਜ਼ਾਦ ਹੋ ਗਿਆ ਅਤੇ ਡਾਕਟਰ ਅੰਬੇਡਕਰ ਦੇਸ਼ ਦੇ ਪਹਿਲੇ ਕਨੂੰਨ ਮੰਤਰੀ ਬਣੇ। 29 ਅਗਸਤ 1947 ਨੂੰ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਬਣਾਈ ਗਈ ਜਿਸਦੇ ਚੇਅਰਮੈਨ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਬਣਾਇਆ ਗਿਆ। ਡਰਾਫਟਿੰਗ ਕਮੇਟੀ ਵਲੋਂ ਡਰਾਫਟ ਸੰਵਿਧਾਨ ਤਿਆਰ ਕਰਕੇ 04 ਨਵੰਬਰ, 1947 ਨੂੰ ਸਭਾ ਨੂੰ ਪੇਸ ਕੀਤਾ ਗਿਆ। 26 ਨਵੰਬਰ, 1949 ਨੂੰ ਸੰਵਿਧਾਨ ਸਭਾ ਨੇ ਇਸਨੂੰ ਮੰਨਜੂਰ ਕਰ ਲਿਆ। 1951 ਵਿੱਚ ਸੰਸਦ ਵਿੱਚ ਹਿੰਦੂ ਕੋਡ ਬਿੱਲ ਜੋਕਿ ਭਾਰਤੀ ਮਹਿਲਾਵਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਣ ਲਈ ਸੀ ਦੇ ਵਿਰੋਧ ਵਿੱਚ ਸੰਸਦ ਦੇ ਬਹੁਤੇ ਮੈਂਬਰਾਂ ਵਲੋਂ ਵੋਟ ਪਾਏ ਜਾਣ ਕਾਰਨ ਉਨਾਂ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿਤਾ। 1952 ਵਿੱਚ ਡਾਕਟਰ ਅੰਬੇਡਕਰ ਨੇ ਅਜਾਦ ਉਮੀਦਵਾਰ ਵਜੋਂ ਚੋਣ ਲੜੀ ਪਰ ਇਹ ਚੋਣ ਹਾਰ ਗਏ। ਮਾਰਚ 1952 ਵਿੱਚ ਉਹ ਰਾਜ ਸਭਾ ਦੇ ਮੈਂਬਰ ਚੁਣੇ ਗਏ ਅਤੇ ਜਿੰਦਗੀ ਦੇ ਅੰਤਿਮ ਸਮੇਂ ਤੱਕ ਉਹ ਰਾਜ ਸਭਾ ਮੈਂਬਰ ਬਣੇ ਰਹੇ। 1955 ਵਿੱਚ ਉਨਾਂ ਨੇ ਬੋਧ ਸੋਸਾਇਟੀ ਆਫ ਇੰਡੀਆ ਦੀ ਸਥਾਪਨਾ ਕੀਤੀ। 14 ਅਕਤੂਬਰ, 1956 ਨੂੰ ਡਾਕਟਰ ਅੰਬੇਡਕਰ ਨੇ ਲੱਖਾਂ ਸਾਥੀਆ ਸਮੇਤ ਬੁੱਧ ਧਰਮ ਅਪਣਾਇਆ। ਦਿੱਲੀ ਵਿੱਚ 6 ਦਸੰਬਰ 1956 ਨੂੰ ਡਾਕਟਰ ਅੰਬੇਡਕਰ ਸਾਨੂੰ ਸਦੀਵੀ ਵਿਛੋੜਾ ਦੇ ਗਏ। ਭਾਰਤੀ ਡਾਕ ਵਿਭਾਗ ਵਲੋਂ ਬਾਬਾ ਸਾਹਿਬ ਸਬੰਧੀ ਸਮੇਂ ਸਮੇਂ ਤੇ ਕਈ ਡਾਕ ਟਿਕਟ ਜਾਰੀ ਕੀਤੇ ਹਨ। 1990 ਵਿੱਚ ਆਪ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਅਤੇ ਸੰਸਦ ਦੇ ਕੇਂਦਰੀ ਹਾਲ ਵਿੱਚ ਬਾਬਾ ਸਾਹਿਬ ਦੀ ਤਸਵੀਰ ਲਗਾਈ ਗਈ। ਸਰਕਾਰ ਵਲੋਂ 1991 ਦਾ ਸਾਲ ਅੰਬੇਡਕਰ ਸ਼ਤਾਬਦੀ ਵਜੋਂ ਐਲਾਨਿਆ ਸੀ ਅਤੇ ਸਮਾਜਿਕ ਨਿਆਏ ਵਰਾ ਵਜੋਂ ਮਨਾਇਆ ਗਿਆ। 14 ਅਪ੍ੈਲ 2015 ਨੂੰ ਗੂਗਲ ਨੇ ਬਾਬਾ ਸਾਹਿਬ ਦੀ ਫੋਟੋ ਲਗਾਈ ਅਤੇ ਭਾਰਤ ਸਰਕਾਰ ਵਲੋਂ ਵੀ 125ਵੀਂ ਜਯੰਤੀ ਦੇ ਤੋਰ ਤੇ ਮਨਾਇਆ ਗਿਆ ਅਤੇ 125 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਵਲੋਂ ਵੀ ਇਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ ਹਨ। ਮਹਾਂਰਾਸ਼ਟਰ ਸਰਕਾਰ ਨੇ 14 ਅਪ੍ੈਲ ਦਾ ਦਿਨ ਗਿਆਨ ਦਿਵਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਹੈ। 14 ਅਪ੍ਰੈਲ 2020 ਨੂੰ ਕੈਨੇਡਾ ਸਰਕਾਰ ਅਤੇ ਬਿ੍ਰਟਿਸ਼ ਕੋਲੰਬੀਆ ਸਰਕਾਰ ਨੇ 14 ਅਪ੍ਰੈਲ 2021 ਨੂੰ ਬਰਾਬਰਤਾ ਦਿਵਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ। ਇਸ ਸਾਲ 2022 ਵਿੱਚ ਬਿ੍ਰਟਿਸ਼ ਕੋਲੰਬੀਆ ਸਰਕਾਰ ਨੇ ਅਪ੍ਰੈਲ ਮਹੀਨੇ ਨੂੰ ਦਲਿਤ ਇਤਿਹਾਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਹੈ। ਭਾਰਤ ਸਰਕਾਰ ਨੇ ਇਸ ਸਾਲ ਵੀ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ । ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਚੱਲਣ ਦਾ ਐਲਾਨ ਕੀਤਾ ਹੈ। ਅੱਜ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿੱਚ ਸਰਕਾਰਾਂ ਵਲੋਂ ਅਤੇ ਵੱਖ ਵੱਖ ਸਮਾਜਿਕ, ਰਾਜਨੀਤਿਕ ਸੰਗਠਨਾਂ ਵਲੋਂ ਡਾਕਟਰ ਅੰਬੇਡਕਰ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਬਾਬਾ ਸਾਹਿਬ ਦਾ ਜਨਮਦਿਨ ਮਨਾਉਣ ਦਾ ਅਸਲੀ ਮੰਤਬ ਤਾਂ ਹੀ ਪੂਰਾ ਹੋਵੇਗਾ ਜੇਕਰ ਅਸੀਂ ਉਨਾਂ ਵਲੋਂ ਦੱਸੇ ਗਏ ਵਿਚਾਰਾਂ ਨੂੰ ਅਪਣਾਕੇ ਸਮਾਜ ਅਤੇ ਦੇਸ਼ ਨੂੰ ਸਹੀ ਅਰਥਾਂ ਵਿੱਚ ਗੈਰ ਵਿਤਕਰੇ ਵਾਲੇ ਰਾਹ ਤੇ ਤੋਰਕੇ ਵਿਕਸਿਤ ਕਰੀਏ।

– ਕੁਲਦੀਪ ਚੰਦ ਦੋਭੇਟਾ
ਤਹਿਸੀਲ ਨੰਗਲ, ਜਿਲਾ ਰੂਪਨਗਰ
9417563054