19 ਅਕਤੂਬਰ ਨੂੰ ਪ੍ਰੋ ਮੋਹਨ ਸਿੰਘ ਦੇ ਬੁੱਤ ’ਤੇ ਫੁੱਲਮਾਲਾ ਨਾਲ ਮਨਾਇਆ ਜਾਵੇਗਾ 48ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਸਭਿਅਚਾਰਕ ਮੇਲਾ

Share and Enjoy !

Shares

ਅੱਜ ਇਥੇ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਹੋਈ ਵਿਸ਼ੇਸ਼ ਇਕੱਤਰਤਾ ਵਿੱਚ ਫੈਸਲਾ ਕੀਤਾ ਗਿਆ ਕਿ 48ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਸਭਿਅਚਾਰਕ ਮੇਲਾ 19 ਅਕਤੂਬਰ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ।ਇਹ ਇਕੱਤਰਤਾ ਸ. ਪਰਗਟ ਸਿੰਘ ਗਰੇਵਾਲ ਦੀ ਸਰਪ੍ਰਸਤੀ ਵਿੱਚ ਹੋਈ ਜਿਸਦੀ ਪ੍ਰਧਾਨਗੀ ਰਾਜੀਵ ਕੁਮਾਰ ਲਵਲੀ ਅਤੇ ਗੁਰਨਾਮ ਸਿੰਘ ਧਾਲੀਵਾਲ ਨੇ ਕੀਤੀ । ਇਕੱਤਰਤਾ ਵਿੱਚ ਲਏ ਫੈਸਲਿਆਂ ਬਾਰੇ ਦਸਦਿਆਂ ਲਵਲੀ ਅਤੇ ਧਾਲੀਵਾਲ ਨੇ ਕਿਹਾ ਕਿ 20 ਅਕਤੂਬਰ ਦਾ ਦੁਸਿਹਰਾ ਹੋਣ ਕਰਕੇ ਸਿਰਫ 19 ਅਕਤੂਬਰ ਨੂੰ ਸਧਾਰਨ ਪ੍ਰੋਗਰਾਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 19 ਅਕਤੂਬਰ ਨੂੰ ਸਵੇਰੇ ਦਸ ਵਜੇ ਪੰਜਾਬੀ ਭਵਨ ਦੇ ਨਜ਼ਦੀਕ ਪ੍ਰੋ ਮੋਹਨ ਸਿੰਘ ਦੇ ਬੁੱਤ ਤੇ ਫੁੱਲਮਾਲਾ ਹੋਵੇਗੀ ਅਤੇ ਸ ਜਗਦੇਵ ਸਿੰਘ ਜੱਸੋਵਾਲ ਅਤੇ ਪ੍ਰੋ ਮੋਹਨ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਜਾਵੇਗੀ।
ਰਾਜੀਵ ਕੁਮਾਰ ਲਵਲੀ ਅਤੇ ਗੁਰਨਾਮ ਸਿੰਘ ਧਾਲੀਵਾਲ ਨੇ ਦੱਸਿਆ ਕਿ ਫੁੱਲਮਾਲਾ ਦੌਰਾਨ ਬੁੱਤ ਉਤੇ ਹਾਜ਼ਰ ਗਾਇਕਾਂ ,ਕਵੀਆਂ ਅਤੇ ਸਾਹਿਤਕਾਰਾਂ ਵੱਲੋਂ ਆਪਣੇ ਆਪਣੇ ਅੰਦਾਜ਼ ਵਿੱਚ ਪ੍ਰੋ ਮੋਹਨ ਸਿੰਘ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਸਮੂਹ ਪੰਜਾਬੀ ਕਲਾ ਪ੍ਰੇਮੀਆਂ ਅਤੇ ਪ੍ਰੋ ਮੋਹਨ ਸਿੰਘ ਮੇਲੇ ਨਾਲ ਜੁੜੀਆਂ ਸਖਸ਼ੀਅਤਾਂ ਨੂੰ 19 ਅਕਤੂਬਰ ਨੂੰ ਸਵੇਰੇ ਦਸ ਵਜੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ ।

About Post Author

Share and Enjoy !

Shares

Leave a Reply

Your email address will not be published.