21 ਤੋਂ 31 ਮਈ ਤੱਕ ਮਿੱਡ-ਡੇ-ਮੀਲ ਵਰਕਰਾਂ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਦਾ ਐਲਾਨ : ਬਿਮਲਾ ਦੇਵੀ

Share and Enjoy !

Shares
– ਘੱਟੋ-ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ ਦੀ ਕੀਤੀ ਮੰਗ 
ਜਲੰਧਰ (Check Post) : ਮਿੱਡ- ਡੇ- ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਬਿਮਲਾ ਦੇਵੀ ਦੀ ਪ੍ਰਧਾਨਗੀ ਹੇਠ ਕੀਤੀ ਗਈ।  ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਮਿੱਡ- ਡੇ- ਮੀਲ ਵਰਕਰਾਂ ਨੂੰ ਕੰਮ ਦੌਰਾਨ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਵਿੱਚ ਨਵੀਂ ਬਣੀ ਸ.ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਮਿੱਡ- ਡੇ-ਮੀਲ ਵਰਕਰਾਂ ਨੂੰ ਪੱਕੇ ਕਰਨ ਅਤੇ ਘੱਟੋ ਘੱਟ  ਉਜਰਤ ਦੇ ਘੇਰੇ ਵਿੱਚ ਲਿਆ ਕੇ 18000/-ਰੁਪਏ ਮਹੀਨਾ ਮਿਹਨਤਾਨਾ ਦੇਣ ਦੀ ਮੰਗ ਕੀਤੀ ਗਈ‌। ਮੀਟਿੰਗ ਨੇ ਇੱਕੀ ਮਈ ਤੋਂ ਇਕੱਤੀ ਮਈ ਤੱਕ ਜ਼ਿਲ੍ਹਾ ਪੱਧਰੀ  ਮੀਟਿੰਗਾਂ ਕਰ ਕੇ ਜ਼ਿਲ੍ਹਿਆਂ ਅੰਦਰ ਮਿੱਡ- ਡੇ- ਮੀਲ ਵਰਕਰਾਂ ਨੂੰ ਕੰਮ ਦੌਰਾਨ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ  ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੀਆਂ ਚੱਲ ਰਹੀਆਂ ਜਥੇਬੰਧਕ ਚੋਣਾਂ ਵਿੱਚ  ਮੈਂਬਰਸ਼ਿਪ ਲੈਣ ਅਤੇ ਚੋਣਾਂ ਵਿੱਚ ਹਰ ਪੱਧਰ ਤੇ ਸਹਿਯੋਗ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜੂਨ ਦੀਆਂ ਛੁੱਟੀਆਂ ਤੋਂ ਬਾਅਦ ਜੁਲਾਈ ਮਹੀਨੇ ਦੇ ਦੂਸਰੇ ਪੰਦੜਵਾੜੇ ਦੌਰਾਨ ਜ਼ਿਲ੍ਹਾ ਪੱਧਰ  ਤੇ ਮਿੱਡ- ਡੇ-ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ‌ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਲੇਸ਼ ਕੌਰ ਰੋਪੜ,ਪ੍ਰਵੀਨ ਫ਼ਤਿਹਗੜ੍ਹ ਸਾਹਿਬ, ਜਸਵਿੰਦਰ ਕੌਰ ਟਾਹਲੀ ਜਲੰਧਰ, ਮਮਤਾ ਸੈਦਪੁਰ ਕਪੂਰਥਲਾ, ਸੰਤੋਸ਼ ਪਧਾਨਕੋਟ, ਜਸਵੀਰ ਕੌਰ ਤਰਨਤਾਰਨ, ਰਿੰਪੀ ਰਾਣੀ ਨਵਾਂ ਸ਼ਹਿਰ, ਬਲਵਿੰਦਰ ਕੌਰ ਹੁਸ਼ਿਆਰਪੁਰ ਆਦਿ ਮਿੱਡ-ਡੇ-ਮੀਲ ਵਰਕਰਾਂ ਅਤੇ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਮੁੱਖ ਸਲਾਹਕਾਰ ਅਤੇ ਪ.ਸ.ਸ.ਫ.ਦੇ ਸੂਬਾ ਜਨਰਲ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਵੀ ਹਾਜ਼ਰ ਰਹੇ।

About Post Author

Share and Enjoy !

Shares

Leave a Reply

Your email address will not be published.