
ਫਗਵਾੜਾ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਸ਼ਹਿਰ ਦੇ ਵਾਰਡ ਨੰਬਰ 45 ਮੁਹੱਲਾ ਹਦੀਆਬਾਦ ਵਿਖੇ ਅੱਜ 30 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਕੰਕਰੀਟ ਵਾਲੀ ਫਲੋਰਿੰਗ ਦੇ ਕੰਮ ਦਾ ਸ਼ੁੱਭ ਆਰੰਭ ਕਰਵਾਇਆ ਗਿਆ। ਇਸ ਮੌਕੇ ਖੁਸ਼ੀ ‘ਚ ਵਾਰਡ ਵਾਸੀਆਂ ਨੇ ਲੱਡੂਆਂ ਨਾਲ ਜੋਗਿੰਦਰ ਸਿੰਘ ਮਾਨ ਦਾ ਮੂੰਹ ਮਿੱਠਾ ਕਰਵਾਇਆ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋਕਾਂ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਫਗਵਾੜਾ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਹਰ ਵਾਰਡ ਨੂੰ ਮਾਡਲ ਵਾਰਡ ਬਣਾਇਆ ਜਾਵੇਗਾ। ਬਾਹਰੀ ਇਲਾਕਿਆਂ ਦੇ ਵਿਕਾਸ ਵਿਚ ਵੀ ਕਸਰ ਨਹੀਂ ਛੱਡੀ ਜਾਵੇਗੀ। ਕਾਰਪੋਰੇਸ਼ਨ ਬਣਨ ਸਮੇਂ ਜਿਹਨਾਂ ਪੇਂਡੂ ਇਲਾਕਿਆਂ ਨੂੰ ਸ਼ਹਿਰ ‘ਚ ਸ਼ਾਮਲ ਕੀਤਾ ਗਿਆ ਸੀ ਉਹਨਾਂ ਇਲਾਕਿਆਂ ਦਾ ਵੀ ਸਮੁੱਚਾ ਵਿਕਾਸ ਕਰਵਾਇਆ ਜਾਵੇਗਾ। ਵਿਕਾਸ ਦੇ ਕੰਮਾਂ ਵਿਚ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਹਰ ਫੈਸਲਾ ਜਨਤਾ ਦੇ ਹਿਤ ‘ਚ ਲਿਆ ਜਾ ਰਿਹਾ ਹੈ। ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ‘ਚ ਡੱਕਿਆ ਜਾ ਰਿਹਾ ਹੈ ਅਤੇ ਹਰ ਤਰ੍ਹਾਂ ਦੇ ਮਾਫੀਆ ਖਿਲਾਫ ਮੁਹਿਮ ਚਲਾਈ ਜਾ ਰਹੀ ਹੈ। ਪੰਜਾਬ ਦੇ ਖਜਾਨੇ ਦੀ ਲੁਟ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ ਅਤੇ ਲੁੱਟ ਬੰਦ ਹੋਣ ਨਾਲ ਯਕੀਨੀ ਤੌਰ ਤੇ ਖਜਾਨੇ ਭਰਪੂਰ ਹੋਣਗੇ ਅਤੇ ਇਹ ਸਾਰਾ ਪੈਸਾ ਸੂਬੇ ਦੇ ਵਿਕਾਸ ਉਪਰ ਖਰਚ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕ, ਸ਼ੀਤਲ ਪਲਾਹੀ, ਦਲਜੀਤ ਰਾਜੂ ਦਰਵੇਸ਼ ਪਿੰਡ, ਕ੍ਰਿਸ਼ਨ ਕੁਮਾਰ ਹੀਰੋ, ਮਨਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਪਿ੍ਰਤਪਾਲ ਕੌਰ ਤੁਲੀ, ਗੁਰਦੀਪ ਸਿੰਘ ਤੁਲੀ, ਚਰਨਜੀਤ ਸਿੰਘ ਜੋਨੀ, ਪਰਮਜੀਤ ਧਰਮਕੋਟ, ਕੁਲਵਿੰਦਰ ਚੱਠਾ, ਹਰਦਿਆਲ ਸਿੰਘ ਹੈੱਪੀ, ਧਮਰਵੀਰ ਸੇਠੀ, ਮੋਨੂੰ ਸਰਵਟੇ, ਰਾਜਨ, ਪਿ੍ਰੰਸੀਪਲ ਜਸਵੀਰ ਸਿੰਘ, ਬਿੰਦਰੀ, ਮਨੀ, ਵਿਨੋਦ ਹਦੀਆਬਾਦ, ਬਿੱਟੂ ਹਦੀਆਬਾਦ ਆਦਿ ਹਾਜਰ ਸਨ।