300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ, 6 ਨਾਮਜਦ

Share and Enjoy !

Shares

(ਸ਼ਮਿੰਦਰਪਾਲ/ਪੂਜਾ) ਸ੍ਰੀ ਮੁਕਤਸਰ ਸਾਹਿਬ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ 6 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਐਸਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਸਮਸ਼ੇਰ ਸਿੰਘ ਉਰਫ ਸ਼ੇਰਾ , ਸੰਦੀਪ ਕੁਮਾਰ ਉਰਫ ਦੀਪੂ, ਗੁਰਪ੍ਰੀਤ ਸਿੰਘ ਉਰਫ ਗੋਰਾ, ਮਨਪ੍ਰੀਤ ਸਿੰਘ ਉਰਫ ਮੰਨੂ, ਪਵਨ ਕੁਮਾਰ ਉਰਫ ਪੀਏ ਅਤੇ ਸਨੀ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਨਸ਼ੇ ਵੇਚਣ ਦਾ ਕੰਮ ਕਰਦੇ ਹਨ ਅਤੇ ਨਸ਼ਾ ਪੀਂਦੇ ਵੀ ਹਨ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਇਹਨਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਨਸ਼ੀਲੀਆਂ ਵਸਤੂਆਂ ਬਰਾਮਦ ਹੋ ਸਕਦੀਆਂ ਹਨ ਜਿਸ ਤੇ ਪੁਲਿਸ ਨੇ ਸਮਸੇਰ ਸਿੰਘ ਸ਼ੇਰਾ ਅਤੇ ਸੰਦੀਪ ਕੁਮਾਰ ਉਰਫ ਦੀਪੂ ਨੂੰ ਕਾਬੂ ਕਰ ਇਹਨਾਂ ਪਾਸੋਂ 300 ਗ੍ਰਾਮ ਨਸ਼ੀਲਾ ਪਾਊਡ ਬਰਾਮਦ ਕਰ ਲਿਆ, ਜਦਕਿ ਬਾਕੀ ਦੋਸ਼ੀਆਂ ਦੀ ਗਿ੍ਰਫਤਾਰੀ ਬਾਕੀ ਹੈ। ਸਾਰੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।

About Post Author

Share and Enjoy !

Shares

Leave a Reply

Your email address will not be published.