3704 ਅਧਿਆਪਕ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਨਾਲ ਕੀਤੀ ਮੀਟਿੰਗ

Share and Enjoy !

Shares

– ਜੇਕਰ ਸਰਕਾਰ ਨੇ ਮੰਗਾਂ ਨਾਂ ਮੰਨੀਆਂ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ : ਆਗੂ

(ਜਗਸੀਰ ਲੌਂਗੋਵਾਲ) ਸੰਗਰੂਰ। ਪਿਛਲੇ ਦਿਨੀ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਪ੍ਰਦਰਸਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਵੱਲੋਂ 28 ਜੂਨ ਨੂੰ ਡਿਪਟੀ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ। ਉਸ ਮੌਕੇ ਬੇਸੱਕ ਮੀਟਿੰਗ ਲਾਰਾ ਬਣੀਂ ਤੇ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਆਗੂ ਸਾਹਿਬਾਨ ਸਾਰਾ ਦਿਨ ਮੁੱਖ ਮੰਤਰੀ ਨਿਵਾਸ ਦੇ ਬਾਹਰ ਮੀਟਿੰਗ ਵਾਸਤੇ ਇੰਤਜਾਰ ਕਰਦੇ ਰਹੇ। ਆਖਰ ਜਥੇਬੰਦੀਆਂ ਦੇ ਵਿਰੋਧ ਕਰਨ ਤੋਂ ਬਾਅਦ 29 ਜੂਨ ਨੂੰ ਬਾਅਦ ਦੁਪਹਿਰ ਨਵਰਾਜ ਸਿੰਘ ਬਰਾੜ ਡਿਪਟੀ ਪਿ੍ਰੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ 3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਿਵਾਸ ਚੰਡੀਗੜ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ3704 ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦੇਣ, 3704 ਮਾਸਟਰ ਕੇਡਰ ਭਰਤੀ ਤੇ ਕੇਂਦਰ ਦੀ ਥਾਂ ਪੰਜਾਬ ਦਾ ਪੇ-ਸਕੇਲ ਲਾਗੂ ਕਰਨ, ਅਧਿਆਪਕਾਂ ਦੀ ਡਾਇਰੈਕਟੋਰੇਟ ਦੀ ਰਹਿੰਦੀ ਤਨਖਾਹ ਜਾਰੀ ਕਰਨ, ਆਮ ਆਦਮੀ ਪਾਰਟੀ ਦੇ ਚੋਣ ਮੈਨੀਫੈਸਟੋ ਦੇ ਵਾਅਦੇ ਅਨੁਸਾਰ ਪ੍ਰੋਬੇਸਨ ਪੀਰੀਅਡ ਘੱਟ ਕਰਨ, ਅਤੇ ਪੁਰਾਣੀ ਪੈਨਸਨ ਬਹਾਲ ਕਰਨ ਆਦਿ ਮੰਗਾਂ ਬਾਰੇ ਗੱਲਬਾਤ ਹੋਈ। ਇਸ ਮੀਟਿੰਗ ਦੌਰਾਨ ਡਿਪਟੀ ਪ੍ਰਮੁੱਖ ਸਕੱਤਰ ਨੇ ਮੰਗਾਂ ਸੁਣਨ ਉਪਰੰਤ ਭਰੋਸਾ ਦਿਵਾਇਆ ਕਿ ਚੱਲ ਰਹੇ ਵਿਧਾਨ ਸਭਾ ਸੈਸਨ ਖਤਮ ਹੋਣ ਤੋਂਂ ਬਾਅਦ ਤੁਹਾਡੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ ਅਤੇ ਉਹਨਾਂ ਨੇ ਜੁਲਾਈ ਦੇ ਪਹਿਲੇ ਹਫਤੇ ਤੱਕ ਦਾ ਸਮਾਂ ਮੰਗਿਆ ਹੈ। ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਤਾਂ ਉਹਨਾਂ ਕਿਹਾ ਕਿ ਤੁਹਾਡੀ ਮੀਟਿੰਗ ਦਾ ਵੀ ਹੱਲ ਜਲਦੀ ਕਰਵਾ ਦਿੱਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਜਲਦੀ ਸਾਡੀਆਂ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਆਉਂਣ ਵਾਲੇ ਦਿਨਾਂ ਵਿੱਚ ਫਿਰ ਤੋਂ ਤਿੱਖਾ ਸੰਘਰਸ ਵਿੱਢਿਆ ਜਾਵੇਗਾ। ਇਸ ਮੌਕੇ ਦਵਿੰਦਰ ਕੁਮਾਰ, ਪ੍ਰਦੀਪ ਸਿੰਘ, ਜਸਵਿੰਦਰ ਸਾਹਪੁਰ ਕਲਾਂ ਪ੍ਰੈੱਸ ਸਕੱਤਰ ਆਦਿ ਯੂਨੀਅਨ ਆਗੂ ਮੌਜੂਦ ਸਨ।

About Post Author

Share and Enjoy !

Shares

Leave a Reply

Your email address will not be published.