75ਵੇਂ ਸੁਤੰਤਰਤਾ ਦਿਵਸ ਮੌਕੇ ਮੰਤਰੀ ਭਾਰਤ ਭੂਸ਼ਣ ਆਸ਼ੂ ਲਹਿਰਾਉਣਗੇ ਰਾਸ਼ਟਰੀ ਤਿਰੰਗਾ

Share and Enjoy !

Shares

13 ਅਗਸਤ ਨੂੰ ਹੋਵੇਗੀ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਦਿਨ ਦੀ ਰਿਹਰਸਲ

ਲੁਧਿਆਣਾ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ, 75ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸੁਰੱਖਿਆ ਪ੍ਰੋਟੋਕਾਲ ਖਾਸ ਕਰਕੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਾਲ ਆਯੋਜਿਤ ਕੀਤੇ ਜਾਣਗੇ। ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਜੁਆਇੰਟ ਕਮਿਸ਼ਨਰ ਜੇ. ਐਲਨਚੇਜ਼ੀਅਨ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ 75ਵੇਂ ਸੁਤੰਤਰਤਾ ਦਿਵਸ ‘ਤੇ ਰਾਸ਼ਟਰੀ ਤਿਰੰਗਾ ਲਹਿਰਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਵਸ ਦਾ ਜਸ਼ਨ ਸਾਡੇ ਸਾਰਿਆਂ ਲਈ ਸਭ ਤੋਂ ਮਹੱਤਵਪੂਰਨ ਘਟਨਾ ਹੈ ਕਿਉਂਕਿ ਇਸ ਦਿਨ ਸਾਡੇ ਦੇਸ਼ ਨੇ ਬ੍ਰਿਟਿਸ਼ ਸਾਮਰਾਜਵਾਦ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਦੇ ਵਿੱਚ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਅੱਗੇ ਕਿਹਾ ਕਿ ਸਮਾਗਮ ਦੌਰਾਨ ਕੋਈ ਵੱਡਾ ਇਕੱਠ ਨਹੀਂ ਹੋਵੇਗਾ ਕਿਉਂਕਿ ਇਹ ਪਿਛਲੇ ਸਾਲਾਂ ਵਿੱਚ ਹੁੰਦਾ ਸੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਸਲਾਮੀ ਦੇਵੇਗੀ।

ਉਨ੍ਹਾਂ ਇਥੋਂ ਤੱਕ ਵੀ ਦੱਸਿਆ ਕਿ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਨੂੰ ਕਾਇਮ ਰੱਖਣ ਲਈ ਪੀ.ਟੀ. ਸ਼ੋਅ, ਪਰੇਡ ਆਦਿ ਵਰਗੀਆਂ ਹੋਰ ਗਤੀਵਿਧੀਆਂ ਵੀ ਨਹੀਂ ਹੋਣਗੀਆਂ। ਸ੍ਰੀ ਸ਼ਰਮਾ ਨੇ ਕਿਹਾ ਕਿ ਸਮਾਜਕ ਦੂਰੀ, ਮਾਸਕ ਪਹਿਨਣ, ਹੱਥਾਂ ਨੂੰ ਰੋਗਾਣੂ ਮੁਕਤ ਕਰਨ, ਸਾਰੇ ਸਡੇਡੀਅਮ ਨੂੰ ਰੋਗਾਣੂ ਮੁਕਤ ਕਰਨ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਟੇਡੀਅਮ ਦਾ ਨਿਰੀਖਣ ਕੀਤਾ ਅਤੇ ਸੁਰੱਖਿਆ ਕਰਮਚਾਰੀਆਂ ਅਤੇ ਸਿਵਲ ਸਟਾਫ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੂਰੇ ਦਿਨ ਦੀ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਐਸ.ਡੀ.ਐਮ. ਡਾ. ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਪਰਲੀਨ ਕੌਰ ਕਾਲੇਕਾ ਅਤੇ ਹੋਰ ਵੀ ਹਾਜ਼ਰ ਸਨ।

About Post Author

Share and Enjoy !

Shares

Leave a Reply

Your email address will not be published.